06-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-02-2026

ਪੰਜਾਬ ਸਰਕਾਰ ਔਰਤਾਂ ਨੂੰ ਇਕ ਹਜ਼ਾਰ ਰੁਪਏ ਦੇ ਕੇ ਭਰਮਾਉਣ ਦੀ ਕੋਸ਼ਿਸ਼ ਕਰਨ ਜਾ ਰਹੀ ਹੈ-ਰਾਜੂ ਖੰਨਾ

Ad Position 21
No active advertisement
ਅਜੀਤ ਡੈਸਕ 24-02-2026
ਫ਼ਤਹਿਗੜ੍ਹ ਸਾਹਿਬ, 23 ਫਰਵਰੀ (ਬਲਜਿੰਦਰ ਸਿੰਘ)-ਪੰਜਾਬ ਦੀਆਂ ਔਰਤਾਂ ਨੂੰ ਪ੍ਰਤੀ ਮਹੀਨਾ ਇਕ ਹਜ਼ਾਰ ਦੇਣ ਦਾ ਵਾਅਦਾ ਕਰਕੇ ਸੱਤਾ ਵਿਚ ਆਈ ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ ਆਪਣੇ 4 ਸਾਲ ਦੇ ਕਾਰਜਕਾਲ ਵਿਚ ਇਹ ਵਾਅਦਾ ਪੂਰਾ ਨਹੀਂ ਕਰ ਸਕੀ, ਪਰ ਹੁਣ ਆਪਣੇ ਆਖ਼ਰੀ ਸਾਲ ਦੌਰਾਨ 'ਆਪ' ਸਰਕਾਰ ਫਿਰ ਤੋਂ ਔਰਤਾਂ ਦੀਆਂ ਵੋਟਾਂ ਹਥਿਆਉਣ ਲਈ ਉਨ੍ਹਾਂ ਨੂੰ ਇਕ ਹਜ਼ਾਰ ਰੁਪਏ ਦੇ ਕੇ ਸਿਆਸੀ ਪੱਤਾ ਖੇਡਣ ਜਾ ਰਹੀ ਹੈ | ਇਸ ਗੱਲ ਦਾ ਪ੍ਰਗਟਾਵਾ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਕੋਰ ਕਮੇਟੀ ਮੈਂਬਰ ਤੇ ਹਲਕਾ ਅਮਲੋਹ ਦੇ ਇੰਚਾਰਜ ਗੁਰਪ੍ਰੀਤ ਸਿੰਘ ਰਾਜੂ ਖੰਨਾ ਨੇ ਕਿਹਾ ਕਿ ਜੇਕਰ 'ਆਪ' ਸਰਕਾਰ ਔਰਤਾਂ ਨੂੰ ਮਾਣ ਸਤਿਕਾਰ ਦੇਣਾ ਚਾਹੁੰਦੀ ਹੈ ਤਾਂ ਔਰਤਾਂ ਦਾ ਪਿਛਲੇ 4 ਸਾਲਾਂ ਦਾ ਬਣਦਾ ਬਕਾਇਆ 48-48 ਹਜ਼ਾਰ ਰੁਪਏ, ਪੰਜਾਬ ਦੀ ਹਰ ਔਰਤ ਦੇ ਖਾਤੇ ਵਿਚ ਪਾਇਆ ਜਾਵੇ | ਰਾਜੂ ਖੰਨਾ ਨੇ ਕਿਹਾ ਕਿ ਹੁਣ ਪੰਜਾਬ ਦੀਆਂ ਔਰਤਾਂ ਗੁੰਮਰਾਹ ਨਹੀਂ ਹੋਣਗੀਆਂ, ਸਗੋਂ 'ਆਪ' ਸਰਕਾਰ ਨੂੰ ਉਸ ਦੇ ਕੀਤੇ ਵਾਅਦੇ ਯਾਦ ਕਰਵਾ ਕੇ ਮੂੰਹ ਤੋੜਵਾਂ ਜਵਾਬ ਦੇਣਗੀਆਂ ਅਤੇ ਆਗਾਮੀ 2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਆਮ ਆਦਮੀ ਪਾਰਟੀ ਦਾ ਸੂਬੇ 'ਚੋਂ ਸਫ਼ਾਇਆ ਕਰਕੇ ਝੂਠ ਦਾ ਸਬਕ ਜ਼ਰੂਰ ਸਿਖਾਉਣਗੀਆਂ | ਰਾਜੂ ਖੰਨਾ ਨੇ ਪੰਜਾਬ ਦੀਆਂ ਸਮੁੱਚੀਆਂ ਔਰਤਾਂ ਨੂੰ ਅਪੀਲ ਕੀਤੀ ਕਿ ਉਹ ਇਕ ਹਜ਼ਾਰ ਰੁਪਏ ਨਹੀਂ, ਸਗੋਂ 'ਆਪ' ਸਰਕਾਰ ਤੋਂ ਪਿਛਲੇ 4 ਸਾਲ ਦੇ ਬਣਦੇ 48 ਹਜ਼ਾਰ ਰੁਪਏ ਦੀ ਮੰਗ ਕਰਨ ਅਤੇ ਸਰਕਾਰ ਨੂੰ 48 ਹਜ਼ਾਰ ਰੁਪਏ ਹਰ ਔਰਤ ਦੇ ਖਾਤੇ ਵਿਚ ਪਾਉਣ ਲਈ ਮਜਬੂਰ ਕਰਨ | ਰਾਜੂ ਖੰਨਾ ਨੇ ਕਿਹਾ ਕਿ ਸਮੁੱਚਾ ਸ਼੍ਰੋਮਣੀ ਅਕਾਲੀ ਦਲ 'ਆਪ' ਸਰਕਾਰ ਵਲੋਂ ਕੀਤੇ ਵਾਅਦਿਆਂ ਨੂੰ ਪੂਰਾ ਕਰਵਾਉਣ ਲਈ ਸਰਕਾਰ ਦੇ ਨੁਮਾਇੰਦਿਆਂ ਨੂੰ ਹਰ ਮੋੜ ਤੇ ਅੱਗੇ ਹੋ ਕੇ ਘੇਰੇਗਾ ਤਾਂ ਜੋ ਆਮ ਆਦਮੀ ਪਾਰਟੀ ਭਵਿੱਖ ਦੀਆਂ ਚੋਣਾਂ ਵਿਚ ਕੋਈ ਵੀ ਝੂਠਾ ਵਾਅਦਾ ਕਰਕੇ ਪੰਜਾਬੀਆਂ ਨਾਲ ਵੋਟਾਂ ਦੀ ਠੱਗੀ ਨਾ ਮਾਰ ਸਕੇ |
Ad Position 22
No active advertisement
ਪਿਛਲੀ ਖ਼ਬਰ ਪੰਜਾਬ ਸਰਕਾਰ ਔਰਤਾਂ ਨੂੰ ਇਕ ਹਜ਼ਾਰ ਰੁਪਏ ਦੇ ਕੇ ਭਰਮਾਉਣ ਦੀ ਕੋਸ਼ਿਸ਼ ਕਰਨ ਜਾ ਰਹੀ ਹੈ-ਰਾਜੂ ਖੰਨਾ ਅਗਲੀ ਖ਼ਬਰ ਭੁੱਟਾ ਨੇ ਨੁੱਕੜ ਮੀਟਿੰਗਾਂ ਕਰਕੇ ਲੋਕਾਂ ਨੂੰ ਪਾਰਟੀ ਨਾਲ ਜੁੜਨ ਦਾ ਦਿੱਤਾ ਸੱਦਾ
Ad Position 24