06-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-02-2026

40 ਦਿਨਾਂ ਪਵਿੱਤਰ ਚਰਨ ਛੋਹ ਗੁਰਮਤਿ ਸਮਾਗਮ ਹੋਏ ਸ਼ੁਰੂ

Ad Position 21
No active advertisement
ਅਜੀਤ ਡੈਸਕ 24-02-2026
ਮੰਡੀ ਗੋਬਿੰਦਗੜ੍ਹ, 23 ਫਰਵਰੀ (ਇਕਬਾਲਦੀਪ ਸੰਧੂ)-ਸਥਾਨਕ ਮੁਹੱਲਾ ਗੁਰੂ ਕੀ ਨਗਰੀ ਸਥਿਤ ਇਤਿਹਾਸਕ ਗੁਰਦੁਆਰਾ ਸਾਹਿਬ ਪਾਤਸ਼ਾਹੀ ਛੇਵੀਂ ਵਿਖੇ 40 ਰੋਜ਼ਾ ਪਵਿੱਤਰ ਚਰਨ ਛੋਹ ਗੁਰਮਤਿ ਸਮਾਗਮ ਸ਼ੁਰੂ ਹੋ ਗਏ ਹਨ | ਜਿਸ ਦੌਰਾਨ ਸਮਾਗਮ ਦੇ ਪਹਿਲੇ ਦਿਨ ਗੁਰਦੁਆਰਾ ਸ੍ਰੀ ਜੋਤੀ ਸਰੂਪ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਅਤਰ ਸਿੰਘ ਦਲੇਰ ਨੇ ਸੰਗਤਾਂ ਨੂੰ ਗੁਰੂ ਇਤਿਹਾਸ ਨਾਲ ਜੋੜਿਆ | ਆਪਣੇ ਵਿਚਾਰਾਂ ਵਿਚ ਉਨ੍ਹਾਂ ਨੇ ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਜੀਵਨ, ਉਨ੍ਹਾਂ ਦੀ ਬਹਾਦਰੀ, ਲੜਾਈਆਂ ਅਤੇ ਉਨ੍ਹਾਂ ਦੇ ਪਰਿਵਾਰਕ ਜੀਵਨ ਨਾਲ ਸਬੰਧਿਤ ਮਹੱਤਵਪੂਰਨ ਘਟਨਾਵਾਂ ਦਾ ਵਿਸਥਾਰ ਨਾਲ ਵਰਣਨ ਕੀਤਾ | ਇਸ ਮੌਕੇ ਮੀਰੀ ਪੀਰੀ ਆਗਮਨ ਗੁਰਪੁਰਬ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਰੂਪ ਸਿੰਘ ਫੋਰਮੈਨ, ਰਵਿੰਦਰਜੀਤ ਸਿੰਘ ਭੰਗੂ ਅਤੇ ਕੇਸਰ ਸਿੰਘ ਪ੍ਰੀਤ ਨਗਰ ਨੇ ਦੱਸਿਆ ਕਿ ਇਹ ਸਮਾਗਮ ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਮੰਡੀ ਗੋਬਿੰਦਗੜ੍ਹ ਪਹੁੰਚਣ ਅਤੇ ਚਰਨ ਪਾਉਣ ਦੀ ਖੁਸ਼ੀ ਵਿਚ ਸੰਗਤਾਂ ਦੇ ਸਹਿਯੋਗ ਨਾਲ ਕਰਵਾਏ ਜਾ ਰਹੇ ਹਨ, ਜੋ ਕਿ 2 ਅਪ੍ਰੈਲ ਤੱਕ ਨਿਰੰਤਰ ਜਾਰੀ ਰਹਿਣਗੇ | ਜਿਸ ਵਿਚ ਰੋਜ਼ਾਨਾ ਸ਼ਾਮ 7 ਤੋਂ ਰਾਤ 9 ਵਜੇ ਤੱਕ ਦੀਵਾਨ ਸਜਾਏ ਜਾ ਰਹੇ ਹਨ | ਇਸ ਮੌਕੇ 'ਤੇ ਪ੍ਰਬੰਧਕਾਂ ਦੁਆਰਾ ਗਿਆਨੀ ਅਤਰ ਸਿੰਘ ਦਲੇਰ ਦਾ ਵਿਸ਼ੇਸ਼ ਸਨਮਾਨ ਵੀ ਕੀਤਾ ਗਿਆ | ਇਸ ਸਮਾਗਮ ਵਿਚ ਹੈੱਡਗ੍ਰੰਥੀ ਗਿਆਨੀ ਕੁਲਵਿੰਦਰ ਸਿੰਘ, ਇੰਚਾਰਜ ਖੜਕ ਸਿੰਘ, ਤੇਜ਼ਵੀਰ ਸਿੰਘ, ਮਨਜੀਤ ਸਿੰਘ ਖਾਲਸਾ, ਕੇਸਰ ਸਿੰਘ, ਫੋਰਮੈਨ ਬਲਵੀਰ ਸਿੰਘ ਸਿੱਧੂ, ਬਾਬਾ ਨਿਸ਼ਾਨ ਸਿੰਘ ਸਮੇਤ ਵੱਡੀ ਗਿਣਤੀ 'ਚ ਸੰਗਤਾਂ ਸ਼ਾਮਿਲ ਸਨ |
Ad Position 22
No active advertisement
ਪਿਛਲੀ ਖ਼ਬਰ ਵਿਸ਼ਵ ਯੂਨੀਵਰਸਿਟੀ ਨੇ ਯੂ.ਜੀ.ਸੀ. ਨੈੱਟ ਪਾਸ ਕਰਨ ਵਾਲੇ ਵਿਦਿਆਰਥੀਆਂ ਨੂੰ ਕੀਤਾ ਸਨਮਾਨਿਤ ਅਗਲੀ ਖ਼ਬਰ ਪੱਤਰਕਾਰੀ ਵਿਭਾਗ ਵਲੋਂ 'ਓਰੇਟਰਸ ਅਖਾੜਾ' ਮੁਕਾਬਲਾ ਕਰਵਾਇਆ
Ad Position 24