06-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-02-2026

ਸੰਤ ਬਾਬਾ ਸੰਤੋਖ ਸਿੰਘ ਜੋਤੀ ਸਰੂਪ ਵਾਲਿਆਂ ਦੀ ਯਾਦ ਵਿਚ ਸਾਲਾਨਾ ਸਮਾਗਮ ਕਰਵਾਇਆ

Ad Position 21
No active advertisement
ਅਜੀਤ ਡੈਸਕ 24-02-2026
ਮੰਡੀ ਗੋਬਿੰਦਗੜ੍ਹ, 23 ਫਰਵਰੀ (ਇਕਬਾਲਦੀਪ ਸੰਧੂ)-ਸੰਤ ਬਾਬਾ ਸੰਤੋਖ ਸਿੰਘ ਜੋਤੀ ਸਰੂਪ ਵਾਲਿਆਂ ਦੀ ਸਾਲਾਨਾ ਬਰਸੀ ਸਬੰਧੀ ਮੰਡੀ ਗੋਬਿੰਦਗੜ੍ਹ ਦੀ ਨਿਊ ਗਊਸ਼ਾਲਾ ਰੋਡ ਸਥਿਤ ਗਲੀ ਨੰਬਰ 7 ਵਿਖੇ ਬਾਬਾ ਨਿਸ਼ਾਨ ਸਿੰਘ ਦੇ ਉੱਦਮ ਸਦਕਾ ਧਾਰਮਿਕ ਸਮਾਗਮ ਕਰਵਾਇਆ ਗਿਆ | ਜਿਸ ਦੌਰਾਨ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ | ਉਪਰੰਤ ਪੰਥ ਦੇ ਵਿਦਵਾਨ ਕੀਰਤਨੀ ਜਥਿਆਂ ਵਲੋਂ ਸੰਗਤਾਂ ਨੂੰ ਸ਼ਬਦ ਕੀਰਤਨ ਤੇ ਗੁਰਮਤਿ ਵਿਚਾਰਾਂ ਸੁਣਾ ਕੇ ਨਿਹਾਲ ਕੀਤਾ ਗਿਆ | ਇਸ ਧਾਰਮਿਕ ਸਮਾਗਮ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਕੋਰ ਕਮੇਟੀ ਮੈਂਬਰ ਤੇ ਹਲਕਾ ਅਮਲੋਹ ਦੇ ਇੰਚਾਰਜ ਗੁਰਪ੍ਰੀਤ ਸਿੰਘ ਰਾਜੂ ਖੰਨਾ, ਭਾਈ ਰਵਿੰਦਰ ਸਿੰਘ ਖ਼ਾਲਸਾ ਮੈਂਬਰ ਸ਼੍ਰੋਮਣੀ ਕਮੇਟੀ ਅਤੇ ਫੋਰਮੈਨ ਬਲਵੀਰ ਸਿੰਘ ਸਿੱਧੂ ਉਪ ਚੇਅਰਮੈਨ ਸ੍ਰੀ ਗੁਰੂ ਗ੍ਰੰਥ ਸਾਹਿਬ ਚੈਰੀਟੇਬਲ ਸੁਸਾਇਟੀ ਨੇ ਵਿਸ਼ੇਸ਼ ਤੌਰ 'ਤੇ ਸ਼ਾਮਿਲ ਹੋ ਕੇ ਆਪਣੀ ਹਾਜ਼ਰੀ ਲਗਵਾਈ | ਸਮਾਗਮ ਦੌਰਾਨ ਰਾਜੂ ਖੰਨਾ ਨੇ ਕਿਹਾ ਕਿ ਅਜਿਹੇ ਧਾਰਮਿਕ ਸਮਾਗਮ ਜਿੱਥੇ ਸਮਾਜਿਕ ਬੁਰਾਈਆਂ ਨੂੰ ਜੜ੍ਹੋਂ ਖ਼ਤਮ ਕਰਨ ਲਈ ਸਹਾਈ ਹੁੰਦੇ ਹਨ, ਉੱਥੇ ਹੀ ਸੰਗਤਾਂ ਵਿਚ ਸਿੱਖੀ ਸਰੂਪ ਦੇ ਧਾਰਨੀ ਬਣ ਗੁਰੂ ਦੇ ਲੜ ਲੱਗਣ ਲਈ ਵੀ ਚੇਤੰਨਤਾ ਪੈਦਾ ਕਰਦੇ ਹਨ | ਇਸ ਸਮਾਗਮ ਵਿਚ ਭਾਈ ਗੁਰਪ੍ਰੀਤ ਸਿੰਘ ਕਥਾ ਵਾਚਕ ਗੁਰਦੁਆਰਾ ਸ੍ਰੀ ਜੋਤੀ ਸਰੂਪ ਸਾਹਿਬ, ਬਾਬਾ ਹਰਜੀਤ ਸਿੰਘ, ਬਾਬਾ ਸਵਰਨ ਸਿੰਘ ਖੰਨੇ ਵਾਲੇ, ਭਾਈ ਜਸਵੰਤ ਸਿੰਘ ਪਟਿਆਲਾ ਅਤੇ ਗਿਆਨੀ ਜਸਵਿੰਦਰ ਸਿੰਘ ਦੇ ਜਥੇ ਨੇ ਕਥਾ, ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ | ਇਸ ਮੌਕੇ ਪ੍ਰਬੰਧਕਾਂ ਵਲੋਂ ਵੱਖ-ਵੱਖ ਸ਼ਖ਼ਸੀਅਤਾਂ ਨੂੰ ਸਿਰੋਪਾਉ ਦੇ ਕੇ ਸਨਮਾਨਿਤ ਵੀ ਕੀਤਾ ਗਿਆ | ਸਮਾਗਮ ਵਿਚ ਨਾਜ਼ਰ ਸਿੰਘ ਸੰਤ ਨਗਰ, ਫੋਰਮੈਨ ਬਲਵੀਰ ਸਿੰਘ ਸਿੱਧੂ, ਸਾਬਕਾ ਕੌਂਸਲਰ ਬਿਕਰਮ ਸਿੰਘ ਬਿੱਕਾ, ਹਰਪਾਲ ਸਿੰਘ, ਰਵਿੰਦਰਜੀਤ ਸਿੰਘ ਭੰਗੂ, ਕੇਸਰ ਸਿੰਘ ਪ੍ਰੀਤ ਨਗਰ, ਜਸਵਿੰਦਰ ਸਿੰਘ ਗੋਲਡੀ, ਬਲਕਾਰ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿਚ ਇਲਾਕੇ ਦੀਆਂ ਸੰਗਤਾਂ ਸ਼ਾਮਿਲ ਸਨ | ਸਮਾਗਮ ਦੀ
Ad Position 22
No active advertisement
ਪਿਛਲੀ ਖ਼ਬਰ ਗੜ੍ਹਸ਼ੰਕਰ ਦਾ ਮੇਲਾ ਰੌਸ਼ਨੀ ਸ਼ੁਰੂ ਅਗਲੀ ਖ਼ਬਰ ਬਸੀ ਪਠਾਣਾਂ 'ਚ ਵਿਕਾਸ ਪੱਖੋਂ ਕੋਈ ਕਸਰ ਨਹੀਂ ਛੱਡੀ ਜਾਵੇਗੀ-ਵਿਧਾਇਕ ਹੈਪੀ
Ad Position 24