12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-02-2026

ਟ੍ਰੈਫ਼ਿਕ ਵਿਵਸਥਾ 'ਚ ਸੁਧਾਰ ਨਾ ਕਰਨ ਵਾਲੇ ਕੰਡਾ ਮਾਲਕਾਂ ਖ਼ਿਲਾਫ਼ ਹੋਵੇਗੀ ਸਖ਼ਤ ਕਾਰਵਾਈ-ਜ਼ਿਲ੍ਹਾ ਪੁਲਿਸ ਮੁਖੀ

Ad Position 21
No active advertisement
ਅਜੀਤ ਡੈਸਕ 25-02-2026
ਮੰਡੀ ਗੋਬਿੰਦਗੜ੍ਹ, 24 ਫਰਵਰੀ (ਰਾਜੇਸ਼ ਸ਼ਰਮਾ)-ਸ਼ਹਿਰ ਦੀ ਟ੍ਰੈਫ਼ਿਕ ਵਿਵਸਥਾ ਨੂੰ ਸੁਧਾਰਨ ਅਤੇ ਅਮਨ ਕਾਨੂੰਨ ਦੀ ਸਥਿਤੀ ਨੂੰ ਮਜ਼ਬੂਤ ਕਰਨ ਲਈ ਜ਼ਿਲ੍ਹਾ ਪੁਲਿਸ ਮੁਖੀ ਸ਼ੁਭਮ ਅਗਰਵਾਲ ਵਲੋਂ ਅੱਜ ਸਥਾਨਕ ਨਗਰ ਕੌਂਸਲ ਦੇ ਮੀਟਿੰਗ ਹਾਲ ਵਿਚ ਕੌਂਸਲ ਪ੍ਰਧਾਨ ਹਰਪ੍ਰੀਤ ਸਿੰਘ ਦੀ ਅਗਵਾਈ ਹੇਠ ਉਦਯੋਗਪਤੀਆਂ, ਟਰਾਂਸਪੋਰਟਰਾਂ, ਸ਼ਾਪ ਕੀਪਰ ਐੱਸੋਸੀਏਸ਼ਨ, ਧਰਮ ਕੰਡਾ ਐੱਸੋਸੀਏਸ਼ਨ ਅਤੇ ਸਕਰੈਪ ਐੱਸੋਸੀਏਸ਼ਨ ਦੇ ਨੁਮਾਇੰਦਿਆਂ ਨਾਲ ਇਕ ਵਿਸ਼ੇਸ਼ ਮੀਟਿੰਗ ਕੀਤੀ ਗਈ | ਇਸ ਮੀਟਿੰਗ ਵਿਚ ਡੀ.ਐੱਸ.ਪੀ. ਅਮਲੋਹ ਗੁਰਦੀਪ ਸਿੰਘ ਅਤੇ ਐੱਸ.ਐੱਚ.ਓ. ਅੰਮਿ੍ਤਬੀਰ ਸਿੰਘ ਵੀ ਮੌਜੂਦ ਸਨ | ਇਸ ਮੀਟਿੰਗ ਵਿਚ ਜ਼ਿਲ੍ਹਾ ਪੁਲਿਸ ਮੁਖੀ ਨੇ ਸ਼ਹਿਰ ਦੀਆਂ ਵੱਖ-ਵੱਖ ਵਪਾਰਕ ਸੰਸਥਾਵਾਂ, ਸਮਾਜਿਕ ਤੇ ਹੋਰ ਜਥੇਬੰਦੀਆਂ ਨਾਲ ਸ਼ਹਿਰ ਦੀ ਟਰੈਫ਼ਿਕ ਸਮੱਸਿਆ, ਨਸ਼ੇ ਨੂੰ ਰੋਕਣ ਅਤੇ ਅਮਨ ਕਾਨੂੰਨ ਨੂੰ ਹੋਰ ਮਜ਼ਬੂਤ ਕਰਨ ਸਬੰਧੀ ਵਿਚਾਰ ਸਾਂਝੇ ਕੀਤੇ ਅਤੇ ਜਥੇਬੰਦੀਆਂ ਦੇ ਨੁਮਾਇੰਦਿਆਂ ਤੋਂ ਇਸ ਵਿਵਸਥਾ ਨੂੰ ਦਰੁਸਤ ਕਰਨ ਲਈ ਸਹਿਯੋਗ ਤੇ ਸੁਝਾਅ ਲਏ ਗਏ | ਮੀਟਿੰਗ ਵਿਚ ਸ਼ਹਿਰ ਦੀ ਟ੍ਰੈਫ਼ਿਕ ਤੋਂ ਇਲਾਵਾ ਸ਼ਹਿਰ ਵਿਚ ਵੱਧ ਰਹੀਆਂ ਚੋਰੀ ਦੀਆਂ ਵਾਰਦਾਤਾਂ ਅਤੇ ਬਿਨਾਂ ਕਾਗ਼ਜ਼ਾਤ ਚੱਲ ਰਹੇ ਨਜਾਇਜ਼ ਵਾਹਨਾਂ ਦਾ ਮੁੱਦਾ ਵੀ ਗੰਭੀਰਤਾ ਨਾਲ ਵਿਚਾਰਿਆ ਗਿਆ | ਐੱਸ.ਐੱਸ.ਪੀ. ਨੇ ਭਰੋਸਾ ਦਿੱਤਾ ਕਿ ਪੁਲਿਸ ਗਸ਼ਤ ਵਧਾਈ ਜਾਵੇਗੀ, ਸ਼ੱਕੀ ਅਨਸਰਾਂ 'ਤੇ ਤਿੱਖੀ ਨਜ਼ਰ ਰੱਖੀ ਜਾਵੇਗੀ ਅਤੇ ਟ੍ਰੈਫ਼ਿਕ ਵਿਵਸਥਾ ਨੂੰ ਸੁਚਾਰੂ ਬਣਾਉਣਾ ਤੇ ਸ਼ਹਿਰ ਵਿਚ ਅਮਨ ਕਾਨੂੰਨ ਦੀ ਸਥਿਤੀ ਨੂੰ ਮਜ਼ਬੂਤ ਕਰਨ ਲਈ ਹੋਰ ਸਖ਼ਤ ਕਦਮ ਚੁੱਕੇ ਜਾਣਗੇ | ਸ੍ਰੀ ਅਗਰਵਾਲ ਨੇ ਕਿਹਾ ਕਿ ਅਮਲੋਹ ਰੋਡ ਤੋਂ ਇਲਾਵਾ ਕਈ ਥਾਵਾਂ 'ਤੇ ਟ੍ਰੈਫ਼ਿਕ ਸਮੱਸਿਆ ਦਾ ਮੁੱਖ ਕਾਰਨ ਸੜਕਾਂ ਕਿਨਾਰੇ ਲੱਗੇ ਕੰਢੇ ਅਤੇ ਸਰਵਿਸ ਰੋਡਾਂ 'ਤੇ ਲੱਗਣ ਵਾਲੀਆਂ ਵਾਹਨਾਂ ਦੀਆਂ ਲੰਬੀਆਂ ਕਤਾਰਾਂ ਹਨ | ਅਗਰਵਾਲ ਨੇ ਸਖ਼ਤ ਲਹਿਜੇ ਵਿਚ ਕਿਹਾ ਕਿ ਜੇਕਰ ਕੰਢਾ ਮਾਲਕਾਂ ਨੇ ਟ੍ਰੈਫ਼ਿਕ ਵਿਵਸਥਾ ਨੂੰ ਸੁਚਾਰੂ ਬਣਾਉਣ ਲਈ ਤੁਰੰਤ ਉਚਿੱਤ ਕਦਮ ਨਾ ਚੁੱਕੇ, ਤਾਂ ਪੁਲਿਸ ਪ੍ਰਸ਼ਾਸਨ ਵਲੋਂ ਉਨ੍ਹਾਂ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ | ਉਨ੍ਹਾਂ ਕੰਡਾ ਮਾਲਕਾਂ ਨੂੰ ਹਦਾਇਤ ਕੀਤੀ ਕਿ ਧਰਮ ਕੰਡਿਆਂ 'ਤੇ ਲੱਗਣ ਵਾਲੇ ਟ੍ਰੈਫ਼ਿਕ ਜਾਮ ਦੇ ਸਥਾਈ ਹੱਲ ਲਈ ਵਿਸ਼ੇਸ਼ ਟ੍ਰੈਫ਼ਿਕ ਮਾਰਸ਼ਲ ਤਾਇਨਾਤ ਕੀਤੇ ਜਾਣ | ਇਸ ਦੇ ਨਾਲ ਹੀ ਕੰਡਾ ਮਾਲਕ ਵਲੋਂ ਆਪਣੇ ਕੰਡੇ ਦੇ ਬਾਹਰ 2-2 ਵਿਅਕਤੀ ਤਾਇਨਾਤ ਕੀਤੇ ਜਾਣ, ਜੇਕਰ ਇਸ ਦੇ ਬਾਵਜੂਦ ਵੀ ਕਿਸੇ ਕੰਡਾ ਮਾਲਕ ਵਲੋਂ ਕੁਤਾਹੀ ਵਰਤੀ ਗਈ ਤਾਂ ਉਨ੍ਹਾਂ 'ਤੇ ਜੁਰਮਾਨਾ ਤੇ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ | ਇਸ ਤੋਂ ਇਲਾਵਾ ਸ਼ਹਿਰ ਦੇ ਅੰਦਰਲੇ ਮੇਨ ਬਾਜ਼ਾਰ 'ਤੇ ਵੱਖ-ਵੱਖ ਸੜਕਾਂ 'ਤੇ ਲੱਗਣ ਵਾਲੇ ਟ੍ਰੈਫ਼ਿਕ ਜਾਮ ਨੂੰ ਦਰੁਸਤ ਕਰਨ ਲਈ ਸ਼ਹਿਰ ਅੰਦਰ ਟ੍ਰੈਫ਼ਿਕ ਪੁਲਿਸ ਦੇ ਨਾਲ ਟ੍ਰੈਫ਼ਿਕ ਮਾਰਸ਼ਲ ਤਾਇਨਾਤ ਕੀਤੇ ਜਾਣਗੇ | ਜ਼ਿਲ੍ਹਾ ਪੁਲਿਸ ਮੁਖੀ ਨੇ ਸ਼ਹਿਰ ਵਿਚ ਚੋਰੀ ਦੀਆਂ ਵਾਰਦਾਤਾਂ ਤੇ ਸ਼ਰਾਰਤੀ ਅਨਸਰਾਂ ਨੂੰ ਠੱਲ੍ਹ ਪਾਉਣ ਲਈ ਪੁਲਿਸ ਗਸ਼ਤ ਵਧਾਉਣ ਦਾ ਭਰੋਸਾ ਦਿੱਤਾ | ਇਸ ਦੇ ਨਾਲ ਹੀ ਬਿਨਾਂ ਨੰਬਰ ਪਲੇਟਾਂ ਵਾਲੇ ਵਾਹਨਾਂ ਅਤੇ ਮੋਡੀਫਾਈਡ ਵਾਹਨਾਂ ਜਿਵੇਂ ਪਟਾਕੇ ਮਾਰਨ ਵਾਲੇ ਬੁਲਟ, ਮੋਡੀਫਾਈਡ ਗੱਡੀਆਂ, ਜੀਪਾਂ, ਬਾਈਕ ਆਦਿ 'ਤੇ ਸਖ਼ਤ ਲਗਾਮ ਲਗਾਈ ਜਾਵੇਗੀ | ਪੁਲਿਸ ਵਲੋਂ ਅਜਿਹੇ ਵਾਹਨਾਂ ਦੇ ਵੱਡੇ ਪੱਧਰ 'ਤੇ ਚਲਾਨ ਕੱਟਣ ਅਤੇ ਜ਼ਬਤ ਕਰਨ ਦੀ ਮੁਹਿੰਮ ਸ਼ੁਰੂ ਕੀਤੀ ਜਾ ਰਹੀ ਹੈ | ਮੀਟਿੰਗ ਵਿਚ ਹਾਜ਼ਰ ਉਦਯੋਗਪਤੀਆਂ ਅਤੇ ਦੁਕਾਨਦਾਰਾਂ ਨੇ ਸ਼ਹਿਰ ਦੀ ਬਿਹਤਰੀ ਲਈ ਆਪਣੇ ਸੁਝਾਅ ਦਿੱਤੇ | ਇਸ ਮੌਕੇ ਮੀਟਿੰਗ ਵਿਚ ਇਨਫੋਟੈਕ ਪੰਜਾਬ ਦੇ ਚੇਅਰਮੈਨ ਓਾਕਾਰ ਚੌਹਾਨ, ਕੌਂਸਲ ਦੇ ਮੀਤ ਪ੍ਰਧਾਨ ਅਸ਼ੋਕ ਸ਼ਰਮਾ, ਜ਼ਿਲ੍ਹਾ ਯੋਜਨਾ ਬੋਰਡ ਦੇ ਸਾਬਕਾ ਚੇਅਰਮੈਨ ਹਰਿੰਦਰ ਸਿੰਘ ਭਾਂਬਰੀ, ਕੌਂਸਲਰ ਰਣਧੀਰ ਸਿੰਘ, ਵਿਨੀਤ ਬਿੱਟੂ, ਪੁਨੀਤ ਗੋਇਲ, 'ਆਪ' ਆਗੂ ਬਲਦੇਵ ਸ਼ਰਮਾ, ਯੂਥ ਵਿੰਗ ਦੇ ਸੂਬਾ ਸੰਯੁਕਤ ਸਕੱਤਰ ਸਤਿਆਪਾਲ ਲੋਧੀ, ਉਦਯੋਗਪਤੀ ਸੰਜੇ ਬਾਂਸਲ, ਰਾਕੇਸ਼ ਸਿੰਘੀ, ਹੇਮੰਤ ਬੱਤਾ, ਰੋਹਿਤ ਗੋਇਲ, ਧੀਰਜ ਸਿੰਘੀ, ਭਗਵਾਨ ਦਾਸ ਸ਼ਰਮਾ, ਸਤਿਨਾਮ ਸਿੰਘ ਚਾਵਲਾ, ਜਸਪ੍ਰੀਤ ਸਿੰਘ ਨਈਅਰ, ਰਾਜ ਗੋਇਲ, ਯਸ਼ਪਾਲ ਮਿੱਤਲ, ਅਮਨਦੀਪ ਸ਼ਰਮਾ, ਨਰਿੰਦਰ ਭਾਟੀਆ, ਡਾ. ਬਲਵਿੰਦਰ ਸਿੰਘ ਗੋਗੀ, ਸਤਿਆਪਾਲ ਲੋਧੀ, ਗੌਰਵ ਅਗਰਵਾਲ, ਗੁਰਬਚਨ ਸਿੰਘ, ਭੁਪਿੰਦਰ ਸੰਧੂ, ਰਾਜੀਵ ਸ਼ਾਰਦਾ, ਸੰਜੀਵ ਕੁਮਾਰ (ਮਾਧਵ ਗਰੁੱਪ) ਦੀਪਕ ਠਾਕੁਰ, ਡਾ. ਅਮਿਤ ਸੰਦਲ ਤੇ ਹੋਰ ਆਗੂ ਮੌਜੂਦ ਰਹੇ |
Ad Position 22
No active advertisement
ਪਿਛਲੀ ਖ਼ਬਰ ਬਾਬਾ ਮੋਤੀ ਰਾਮ ਮਹਿਰਾ ਟਰੱਸਟ ਦੇ ਚੇਅਰਮੈਨ ਦੀ ਚੋਣ ਦਾ ਐਲਾਨ 10 ਮਾਰਚ ਨੂੰ ਕਰਾਂਗੇ-ਚੇਅਰਮੈਨ ਨਿਰਮਲ ਸਿੰਘ ਅਗਲੀ ਖ਼ਬਰ ਸ੍ਰੀ ਨਵਗ੍ਰਹਿ ਅਤੇ ਸ਼ਨੀਦੇਵ ਮੰਦਰ ਦਾ 20ਵਾਂ ਪ੍ਰਤਿਸ਼ਠਾ ਦਿਵਸ ਸ਼ਰਧਾ ਨਾਲ ਮਨਾਇਆ
Ad Position 24