ਪੰਜਾਬ ਦੇ ਚੰਗੇ ਭਵਿੱਖ ਲਈ ਸ਼੍ਰੋਮਣੀ ਅਕਾਲੀ ਦਲ ਦਾ ਸਾਥ ਦਿੱਤਾ ਜਾਵੇ-ਭੁੱਟਾ
ਅਜੀਤ ਡੈਸਕ
25-02-2026
ਇਸੇ ਕੜੀ ਤਹਿਤ ਅੱਜ ਪਿੰਡ ਕੋਟਲਾ ਸੁਲੇਮਾਨ ਵਿਖੇ ਹੋਈ ਨੁੱਕੜ ਮੀਟਿੰਗ ਦੌਰਾਨ ਵੱਡੀ ਗਿਣਤੀ ਵਿਚ ਨੌਜਵਾਨਾਂ ਅਤੇ ਪਿੰਡ ਵਾਸੀਆਂ ਨੇ ਹਲਕਾ ਇੰਚਾਰਜ ਬਲਜੀਤ ਸਿੰਘ ਭੁੱਟਾ ਦੀ ਅਗਵਾਈ ਹੇਠ ਸ਼੍ਰੋਮਣੀ ਅਕਾਲੀ ਦਲ ਦਾ ਸਾਥ ਦੇਣ ਦਾ ਭਰੋਸਾ ਦਿਵਾਇਆ ਗਿਆ | ਭੁੱਟਾ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਹੀ ਇੱਕੋ ਇੱਕ ਅਜਿਹੀ ਪਾਰਟੀ ਹੈ ਜਿਸ ਨੇ ਹਮੇਸ਼ਾ ਸੂਬੇ ਦਾ ਸਰਬਪੱਖੀ ਵਿਕਾਸ ਕਰਵਾਇਆ ਹੈ ਅਤੇ ਲੋਕ ਭਲਾਈ ਦੀਆਂ ਕਈ ਸਕੀਮਾਂ ਸ਼ੁਰੂ ਕੀਤੀਆਂ ਹਨ | ਉਨ੍ਹਾਂ ਲੋਕਾਂ ਨੂੰ ਆਗਾਮੀ ਵਿਧਾਨ ਸਭਾ ਚੋਣਾਂ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰਾਂ ਨੂੰ ਵੱਡੇ ਬਹੁਮਤ ਨਾਲ ਜਿੱਤ ਦਿਵਾਉਣ ਦੀ ਅਪੀਲ ਵੀ ਕੀਤੀ | ਭੁੱਟਾ ਨੇ 'ਆਪ' ਸਰਕਾਰ 'ਤੇ ਸ਼ਬਦੀ ਹਮਲਾ ਬੋਲਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸੱਚ ਦੀ ਆਵਾਜ਼ ਨੂੰ ਦਬਾਉਣ ਲਈ ਆਪਣੇ ਸਿਆਸੀ ਵਿਰੋਧੀਆਂ 'ਤੇ ਬਦਲਾਖੋਰੀ ਦੀ ਭਾਵਨਾ ਨਾਲ ਤਸ਼ੱਦਦ ਕਰਦੇ ਆ ਰਹੇ ਹਨ, ਜਿਸ ਦਾ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿਚ ਸੂਬੇ ਦੇ ਲੋਕ ਆਮ ਆਦਮੀ ਪਾਰਟੀ ਨੂੰ ਕਰਾਰਾ ਜਵਾਬ ਜ਼ਰੂਰ ਦੇਣਗੇ | ਇਸ ਮੌਕੇ ਜਥੇਦਾਰ ਬਲਦੇਵ ਸਿੰਘ, ਲਖਵਿੰਦਰ ਸਿੰਘ, ਮਗਵਿੰਦਰ ਸਿੰਘ, ਮਨਪ੍ਰੀਤ ਸਿੰਘ, ਤਰਲੋਚਨ ਸਿੰਘ, ਸਾਬਕਾ ਪੰਚ ਨਛੱਤਰ ਸਿੰਘ, ਗੁਰਪ੍ਰੀਤ ਸਿੰਘ, ਅਮਰਜੀਤ ਸਿੰਘ, ਦਮਨਜੋਤ ਸਿੰਘ, ਕੁਲਦੀਪ ਸਿੰਘ, ਮਨਪ੍ਰੀਤ ਸਿੰਘ ਸ਼ਾਹਪੁਰ ਆਦਿ ਹਾਜ਼ਰ ਸਨ | ਇਸ ਮੌਕੇ ਪਿੰਡ ਵਾਸੀਆਂ ਵਲੋਂ ਹਲਕਾ ਇੰਚਾਰਜ ਬਲਜੀਤ ਸਿੰਘ ਭੁੱਟਾ ਸਮੇਤ ਹੋਰਨਾਂ ਸ਼ਖ਼ਸੀਅਤਾਂ ਦਾ ਸਨਮਾਨ ਵੀ ਕੀਤਾ ਗਿਆ |