12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-02-2026

ਜਲ ਸਪਲਾਈ ਕਾਮਿਆਂ ਨੇ ਪੰਚਾਇਤੀਕਰਨ ਤੇ ਨਿੱਜੀਕਰਨ ਦੇ ਵਿਰੋਧ 'ਚ ਕਾਰਜਕਾਰੀ ਇੰਜੀਨੀਅਰ ਦਫ਼ਤਰ ਮੂਹਰੇ ਕੀਤਾ ਪ੍ਰਦਰਸ਼ਨ

Ad Position 21
No active advertisement
ਅਜੀਤ ਡੈਸਕ 25-02-2026
ਫ਼ਤਹਿਗੜ੍ਹ ਸਾਹਿਬ, 24 ਫਰਵਰੀ (ਬਲਜਿੰਦਰ ਸਿੰਘ)-ਜਲ ਸਪਲਾਈ ਤੇ ਸੈਨੀਟੇਸ਼ਨ ਕੰਟਰੈਕਟ ਯੂਨੀਅਨ ਦੇ ਸੂਬਾ ਆਗੂ ਗੁਰਵਿੰਦਰ ਸਿੰਘ ਪੰਜੋਲੀ, ਜ਼ਿਲ੍ਹਾ ਪ੍ਰਧਾਨ ਗੁਰਪਾਲ ਸਿੰਘ ਲੋਹਾਰੀ, ਜਨਰਲ ਸਕੱਤਰ ਕੁਲਬੀਰ ਸਿੰਘ ਦਮਹੇੜੀ, ਸੀਨੀਅਰ ਮੀਤ ਪ੍ਰਧਾਨ ਕੁਲਦੀਪ ਸਿੰਘ ਜੱਸੜ੍ਹਾਂ, ਬਲਵੀਰ ਸ਼ਾਹ, ਜਸਪਾਲ ਸਿੰਘ ਤੂਰਾਂ ਦੀ ਅਗਵਾਈ ਹੇਠ ਕਾਰਜਕਾਰੀ ਇੰਜੀਨੀਅਰ ਦਫ਼ਤਰ ਫ਼ਤਹਿਗੜ੍ਹ ਸਾਹਿਬ ਮੂਹਰੇ ਪੰਚਾਇਤੀਕਰਨ ਅਤੇ ਨਿੱਜੀਕਰਨ ਦੀਆਂ ਨੀਤੀਆਂ ਦੇ ਵਿਰੋਧ ਵਿਚ ਜ਼ਬਰਦਸਤ ਪ੍ਰਦਰਸ਼ਨ ਕੀਤਾ ਗਿਆ | ਜਿਸ ਦੌਰਾਨ ਪ੍ਰਦਰਸ਼ਨਕਾਰੀ ਕਾਮਿਆਂ ਨੇ ਜ਼ੋਰਦਾਰ ਨਾਅਰੇਬਾਜ਼ੀ ਕੀਤੀ | ਆਗੂਆਂ ਨੇ ਕਿਹਾ ਕਾਰਜਕਾਰੀ ਇੰਜੀਨੀਅਰ ਵਲੋਂ ਜਲ ਅਰਪਣ ਦਿਵਸ ਦੀ ਆੜ ਹੇਠ ਇਕ ਪੱਤਰ ਜਾਰੀ ਕੀਤਾ ਗਿਆ ਹੈ | ਜਿਸ ਵਿਚ ਜੇ.ਈ ਅਤੇ ਬੀ.ਆਰ.ਸੀ ਨੂੰ ਪਿੰਡਾਂ ਦੀਆਂ ਪੰਚਾਇਤਾਂ ਕੋਲ ਜਾ ਕੇ ਜਲ ਸਪਲਾਈ ਸਕੀਮਾਂ ਹੈਂਡ ਓਵਰ ਕਰਵਾਉਣ ਲਈ ਕਿਹਾ ਗਿਆ ਸੀ, ਜਿਸ ਦੇ ਵਿਰੋਧ ਵਿਚ ਅੱਜ ਕਾਰਜਕਾਰੀ ਇੰਜੀਨੀਅਰ ਦੇ ਦਫ਼ਤਰ ਵਿਚ ਉਕਤ ਪੱਤਰ ਦੇ ਵਿਰੋਧ ਵਿਚ ਵਿਖਾਵਾ ਕਰਦੇ ਹੋਏ ਨਾਅਰੇਬਾਜ਼ੀ ਕੀਤੀ ਗਈ ਹੈ | ਆਗੂਆਂ ਨੇ ਕਿਹਾ ਕਿ ਯੂਨੀਅਨ ਇਸ ਪੱਤਰ ਅਤੇ ਪੰਚਾਇਤੀਕਰਨ ਤੇ ਨਿੱਜੀਕਰਨ ਦੀਆਂ ਨੀਤੀਆਂ ਦਾ ਪੂਰਨ ਤੌਰ 'ਤੇ ਵਿਰੋਧ ਕਰਦੀ ਹੈ ਅਤੇ ਜੇਕਰ ਕੋਈ ਵੀ ਅਧਿਕਾਰੀ ਸਕੀਮਾਂ ਹੈਂਡ ਓਵਰ ਕਰਵਾਉਣ ਲਈ ਪਿੰਡਾਂ ਵਿਚ ਜਾਂਦਾ ਹੈ ਤਾਂ ਉਨ੍ਹਾਂ ਦਾ ਪਿੰਡਾਂ ਵਿਚ ਜਾ ਕੇ ਵਿਰੋਧ ਕੀਤਾ ਜਾਵੇਗਾ | ਜੇਕਰ ਕਿਸੇ ਵਰਕਰ ਦੀ ਸਕੀਮ ਹੈਂਡ ਓਵਰ ਹੁੰਦੀ ਹੈ ਅਤੇ ਉਸ ਸਕੀਮ ਉੱਪਰ ਕੰਮ ਕਰ ਰਹੇ ਵਰਕਰ ਦਾ ਜੇਕਰ ਕੋਈ ਜਾਨੀ ਮਾਲੀ ਨੁਕਸਾਨ ਹੁੰਦਾ ਹੈ ਤਾਂ ਇਸ ਦੀ ਜ਼ਿੰਮੇਵਾਰੀ ਸਿੱਧੇ ਤੌਰ 'ਤੇ ਮੌਕੇ ਦੇ ਅਧਿਕਾਰੀਆਂ ਅਤੇ ਕਾਰਜਕਾਰੀ ਇੰਜੀਨੀਅਰ ਦੀ ਹੋਵੇਗੀ | ਇਸ ਮੌਕੇ ਹੋਰਨਾਂ ਤੋਂ ਇਲਾਵਾ ਯਾਦਵਿੰਦਰ ਸਿੰਘ, ਕੁਲਦੀਪ ਸਿੰਘ ਹੁਸੈਨਪੁਰ, ਬਲਜਿੰਦਰ ਸਿੰਘ ਮਕਾਰੋਂਪੁਰ, ਸੁਲੇਮਾਨ, ਕੇਸਰ ਸਿੰਘ, ਬਹਾਦਰ ਸਿੰਘ, ਬਲਜੀਤ ਸਿੰਘ, ਰਣਜੀਤ ਸਿੰਘ, ਹਰਬੰਸ ਸਿੰਘ, ਅਮਿਤ ਕੁਮਾਰ, ਬਿੰਦਰ ਸਿੰਘ, ਮਨਤੋਸ਼ ਕੁਮਾਰ ਅਤੇ ਹੋਰ ਵੀ ਵਰਕਰ ਸਾਥੀ ਵੀ ਸ਼ਾਮਿਲ ਸਨ |
Ad Position 22
No active advertisement
ਪਿਛਲੀ ਖ਼ਬਰ ਪਰਵੀਨ ਕੁਮਾਰ ਸਿੰਗਲਾ ਨੇ ਸਹਾਇਕ ਕਮਿਸ਼ਨਰ ਵਜੋਂ ਅਹੁਦਾ ਸੰਭਾਲਿਆ ਅਗਲੀ ਖ਼ਬਰ ਪੰਜਾਬ ਦੇ ਚੰਗੇ ਭਵਿੱਖ ਲਈ ਸ਼੍ਰੋਮਣੀ ਅਕਾਲੀ ਦਲ ਦਾ ਸਾਥ ਦਿੱਤਾ ਜਾਵੇ-ਭੁੱਟਾ
Ad Position 24