ਫ਼ਤਹਿਗੜ੍ਹ ਸਾਹਿਬ, 24 ਫਰਵਰੀ (ਰਾਜਿੰਦਰ ਸਿੰਘ)-2025 ਬੈਚ ਦੇ ਪੀ.ਸੀ.ਐੱਸ. ਅਧਿਕਾਰੀ ਪਰਵੀਨ ਕੁਮਾਰ ਸਿੰਗਲਾ ਨੇ ਸਹਾਇਕ ਕਮਿਸ਼ਨਰ (ਜਨਰਲ) ਵਜੋਂ ਆਪਣਾ ਅਹੁਦਾ ਸੰਭਾਲ ਲਿਆ ਹੈ | ਇਸ ਤੋਂ ਪਹਿਲਾਂ ਉਹ ਵਾਧੂ ਸਹਾਇਕ ਕਮਿਸ਼ਨਰ ਲੁਧਿਆਣਾ ਵਜੋਂ ਤਾਇਨਾਤ ਸਨ | ਇਸ ਮੌਕੇ ਸਿੰਗਲਾ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਦੀ ਟੀਮ ਨਾਲ ਮਿਲ ਕੇ ਸਰਕਾਰ ਦੀਆਂ ਨੀਤੀਆਂ ਅਤੇ ਲੋਕ-ਪੱਖੀ ਯੋਜਨਾਵਾਂ ਨੂੰ ਜ਼ਮੀਨੀ ਪੱਧਰ 'ਤੇ ਲਾਗੂ ਕਰਨਾ ਉਨ੍ਹਾਂ ਦੀ ਮੁੱਖ ਤਰਜ਼ੀਹ ਹੋਵੇਗੀ | ਉਨ੍ਹਾਂ ਨੇ ਭਰੋਸਾ ਦਿਵਾਇਆ ਕਿ ਆਮ ਜਨਤਾ ਦੀਆਂ ਸ਼ਿਕਾਇਤਾਂ ਦਾ ਨਿਪਟਾਰਾ ਪਾਰਦਰਸ਼ੀ ਅਤੇ ਸਮੇਂ ਬੱਧ ਢੰਗ ਨਾਲ ਕੀਤਾ ਜਾਵੇਗਾ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਲੋਕ ਭਲਾਈ ਲਈ ਕੀਤੇ ਜਾਣ ਵਾਲੇ ਕੰਮਾਂ ਦਾ ਆਮ ਲੋਕਾਂ ਵਿਚ ਵੱਧ ਤੋਂ ਵੱਧ ਪ੍ਰਚਾਰ ਕਰਵਾਇਆ ਜਾਵੇਗਾ ਤਾਂ ਜੋ ਯੋਗ ਲਾਭਪਾਤਰੀ ਸਰਕਾਰੀ ਸਕੀਮਾਂ ਦਾ ਲਾਭ ਲੈ ਸਕਣ |