12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-02-2026

ਵਿਧਾਇਕ ਰਾਏ ਨੇ ਹਲਕੇ ਦੇ ਲੋਕਾਂ ਨੂੰ ਮੁੱਖ ਮੰਤਰੀ ਸਿਹਤ ਯੋਜਨਾ ਦੀ ਦਿੱਤੀ ਜਾਣਕਾਰੀ

Ad Position 21
No active advertisement
ਅਜੀਤ ਡੈਸਕ 25-02-2026
ਫ਼ਤਹਿਗੜ੍ਹ ਸਾਹਿਬ, 24 ਫਰਵਰੀ (ਮਨਪ੍ਰੀਤ ਸਿੰਘ)-ਹਲਕਾ ਵਿਧਾਇਕ ਐਡਵੋਕੇਟ ਲਖਬੀਰ ਸਿੰਘ ਰਾਏ ਹਲਕੇ ਅੰਦਰ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਹੋਣ ਵਾਲੀ ਰਜਿਸਟ੍ਰੇਸ਼ਨ ਦੀ ਖ਼ੁਦ ਨਜ਼ਰਸਾਨੀ ਕਰ ਰਹੇ ਹਨ, ਤਾਂ ਜੋ ਹਲਕੇ ਦਾ ਕੋਈ ਵੀ ਵਸਨੀਕ ਸਿਹਤ ਬੀਮਾ ਯੋਜਨਾ ਕਾਰਡ ਬਣਾਉਣ ਤੋਂ ਵਾਂਝਾ ਨਾ ਰਹੇ | ਵਿਧਾਇਕ ਰਾਏ ਨੇ ਕਿਹਾ ਕਿ ਮੁੱਖ ਮੰਤਰੀ ਸਿਹਤ ਯੋਜਨਾ ਦਾ ਮਕਸਦ ਸੂਬੇ ਦੇ ਹਰ ਪਰਿਵਾਰ ਨੂੰ ਬਿਹਤਰ ਅਤੇ ਮੁਫ਼ਤ ਸਿਹਤ ਸੇਵਾਵਾਂ ਮੁਹੱਈਆ ਕਰਵਾਉਣਾ ਹੈ | ਉਨ੍ਹਾਂ ਦੱਸਿਆ ਕਿ ਰਜਿਸਟ੍ਰੇਸ਼ਨ ਦੌਰਾਨ ਹਰੇਕ ਪਰਿਵਾਰ ਕੋਲ ਮੋਬਾਈਲ ਫ਼ੋਨ ਹੋਣਾ ਲਾਜ਼ਮੀ ਹੈ, ਜੋ ਆਧਾਰ ਕਾਰਡ ਨਾਲ ਲਿੰਕ ਹੋਇਆ ਹੋਵੇ ਤਾਂ ਜੋ ਰਜਿਸਟ੍ਰੇਸ਼ਨ ਪ੍ਰਕਿਰਿਆ ਸੁਚੱਜੇ ਢੰਗ ਨਾਲ ਪੂਰੀ ਕੀਤੀ ਜਾ ਸਕੇ | ਉਨ੍ਹਾਂ ਦੱਸਿਆ ਕਿ ਸਭ ਤੋਂ ਪਹਿਲਾਂ ਲਾਭਪਾਤਰੀ ਵਲੋਂ ਪਰਚੀ ਲਈ ਜਾਂਦੀ ਹੈ, ਉਸ ਤੋਂ ਬਾਅਦ ਸੈੱਲਫ਼ ਡੈਕਲਾਰੇਸ਼ਨ ਫਾਰਮ ਭਰਿਆ ਜਾਂਦਾ ਹੈ | ਫਾਰਮ ਭਰਨ ਤੋਂ ਬਾਅਦ ਵਲੰਟੀਅਰਾਂ ਵਲੋਂ ਦਸਤਾਵੇਜ਼ਾਂ ਅਤੇ ਜਾਣਕਾਰੀ ਦੀ ਪੂਰੀ ਤਰ੍ਹਾਂ ਜਾਂਚ ਕੀਤੀ ਜਾਂਦੀ ਹੈ | ਜਦੋਂ ਸਾਰਾ ਕੁਝ ਠੀਕ ਪਾਇਆ ਜਾਂਦਾ ਹੈ, ਤਦ ਰਜਿਸਟ੍ਰੇਸ਼ਨ ਦੀ ਪ੍ਰਕਿਰਿਆ ਪੂਰੀ ਕੀਤੀ ਜਾਂਦੀ ਹੈ | ਉਨ੍ਹਾਂ ਕਿਹਾ ਕਿ ਜੇਕਰ ਕਿਸੇ ਵੀ ਲਾਭਪਾਤਰੀ ਨੂੰ ਰਜਿਸਟ੍ਰੇਸ਼ਨ ਦੌਰਾਨ ਕਿਸੇ ਕਿਸਮ ਦੀ ਦਿੱਕਤ ਆ ਰਹੀ ਹੈ, ਤਾਂ ਉਸ ਦਾ ਹੱਲ ਮੌਕੇ 'ਤੇ ਹੀ ਕੀਤਾ ਜਾ ਰਿਹਾ ਹੈ, ਤਾਂ ਜੋ ਲੋਕਾਂ ਨੂੰ ਕਿਸੇ ਵੀ ਤਰ੍ਹਾਂ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ | ਉਨ੍ਹਾਂ ਹਲਕੇ ਦੇ ਨੌਜਵਾਨਾਂ ਲਈ ਖ਼ੁਸ਼ਖ਼ਬਰੀ ਦਿੰਦਿਆਂ ਕਿਹਾ ਕਿ ਜਿਹੜੇ ਨੌਜਵਾਨਾਂ ਨੂੰ ਕੰਪਿਊਟਰ ਦੀ ਜਾਣਕਾਰੀ ਹੈ, ਉਨ੍ਹਾਂ ਲਈ ਰੁਜ਼ਗਾਰ ਪ੍ਰਾਪਤ ਕਰਨ ਦਾ ਇਹ ਸੁਨਹਿਰਾ ਮੌਕਾ ਹੈ | ਉਨ੍ਹਾਂ ਦੱਸਿਆ ਕਿ ਵਧੀਆ ਕੰਮ ਕਰਨ ਵਾਲੇ ਓਪਰੇਟਰਾਂ ਨੂੰ ਭਵਿੱਖ ਵਿਚ ਸਿਹਤ ਮਿੱਤਰਾ ਸਕੀਮ ਤਹਿਤ ਨੌਕਰੀ ਵੀ ਦਿੱਤੀ ਜਾਵੇਗੀ | ਉਨ੍ਹਾਂ ਹਲਕੇ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਵੱਧ ਤੋਂ ਵੱਧ ਗਿਣਤੀ ਵਿਚ ਮੁੱਖ ਮੰਤਰੀ ਸਿਹਤ ਯੋਜਨਾ ਕਾਰਡ ਬਣਵਾ ਕੇ ਸਰਕਾਰ ਵਲੋਂ ਦਿੱਤੀਆਂ ਜਾ ਰਹੀਆਂ ਸਿਹਤ ਸਹੂਲਤਾਂ ਦਾ ਲਾਭ ਉਠਾਉਣ |
Ad Position 22
No active advertisement
ਪਿਛਲੀ ਖ਼ਬਰ ਜ਼ਿਲ੍ਹਾ ਰੁਜ਼ਗਾਰ ਅਤੇ ਕਾਰੋਬਾਰ ਬਿਊਰੋ ਵਿਖੇ ਪਲੇਸਮੈਂਟ ਕੈਂਪ ਲਗਾਇਆ ਅਗਲੀ ਖ਼ਬਰ ਪਰਵੀਨ ਕੁਮਾਰ ਸਿੰਗਲਾ ਨੇ ਸਹਾਇਕ ਕਮਿਸ਼ਨਰ ਵਜੋਂ ਅਹੁਦਾ ਸੰਭਾਲਿਆ
Ad Position 24