ਫ਼ਤਹਿਗੜ੍ਹ ਸਾਹਿਬ, 24 ਫਰਵਰੀ (ਬਲਜਿੰਦਰ ਸਿੰਘ)-ਜ਼ਿਲ੍ਹਾ ਰੁਜ਼ਗਾਰ ਅਫ਼ਸਰ ਹਰਪ੍ਰੀਤ ਸਿੰਘ ਨੇ ਦੱਸਿਆ ਕਿ ਜ਼ਿਲ੍ਹਾ ਰੁਜ਼ਗਾਰ ਅਤੇ ਕਾਰੋਬਾਰ ਬਿਊਰੋ ਵਿਖੇ ਇਕ ਵਿਸ਼ੇਸ਼ ਪਲੇਸਮੈਂਟ ਕੈਂਪ ਲਗਾਇਆ ਗਿਆ | ਇਸ ਕੈਂਪ ਵਿਚ ਜੀ ਗਰੁੱਪ ਕੰਪਨੀ ਵਲੋਂ ਮਰਦਮਸ਼ੁਮਾਰੀ ਦੇ ਕੰਮ ਲਈ ਉਮੀਦਵਾਰਾਂ ਦੀ ਚੋਣ ਕੀਤੀ ਗਈ, ਜਿਸ ਵਿਚ ਕੁੱਲ 13 ਪ੍ਰਾਰਥੀਆਂ ਨੂੰ ਸ਼ਾਰਟਲਿਸਟ ਕੀਤਾ ਗਿਆ | ਇਸ ਪਲੇਸਮੈਂਟ ਕੈਂਪ ਦੌਰਾਨ ਜ਼ਿਲ੍ਹਾ ਅਧਿਕਾਰੀ ਨੇ ਦੱਸਿਆ ਕਿ ਵਿਭਾਗ ਦਾ ਮੁੱਖ ਉਦੇਸ਼ ਬੇਰੁਜ਼ਗਾਰ ਨੌਜਵਾਨਾਂ ਨੂੰ ਨਾਮੀ ਕੰਪਨੀਆਂ ਵਿਚ ਰੁਜ਼ਗਾਰ ਦੇ ਮੌਕੇ ਪ੍ਰਦਾਨ ਕਰਨਾ ਹੈ | ਉਨ੍ਹਾਂ ਚੁਣੇ ਗਏ ਉਮੀਦਵਾਰਾਂ ਨੂੰ ਵਧਾਈ ਦਿੱਤੀ ਅਤੇ ਭਵਿੱਖ ਵਿਚ ਵੀ ਅਜਿਹੇ ਕੈਂਪ ਲਗਾਤਾਰ ਜਾਰੀ ਰੱਖਣ ਦਾ ਭਰੋਸਾ ਦਿੱਤਾ |