12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-02-2026

ਬਾਗ਼ਬਾਨੀ ਵਿਭਾਗ ਵਲੋਂ ਸਟੇਟ ਪਲਾਨ ਸਕੀਮ ਅਧੀਨ ਕਿਸਾਨਾਂ ਲਈ ਵਿਸ਼ੇਸ਼ ਸਹੂਲਤਾਂ

Ad Position 21
No active advertisement
ਅਜੀਤ ਡੈਸਕ 25-02-2026
ਫ਼ਤਹਿਗੜ੍ਹ ਸਾਹਿਬ, 24 ਫਰਵਰੀ (ਬਲਜਿੰਦਰ ਸਿੰਘ)-ਬਾਗ਼ਬਾਨੀ ਵਿਭਾਗ ਵਲੋਂ ਸਟੇਟ ਪਲਾਨ ਸਕੀਮ ਅਧੀਨ ਬਾਗ਼ਬਾਨੀ ਫ਼ਸਲਾਂ ਦੀ ਕਾਸ਼ਤ ਕਰਨ ਵਾਲੇ ਕਿਸਾਨਾਂ ਨੂੰ ਵੱਖ-ਵੱਖ ਵਿਸ਼ੇਸ਼ ਸਹੂਲਤਾਂ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ | ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਡਾਇਰੈਕਟਰ ਬਾਗ਼ਬਾਨੀ ਜਗਦੀਸ਼ ਸਿੰਘ ਨੇ ਦੱਸਿਆ ਕਿ ਕਿਸਾਨਾਂ ਨੂੰ ਬਾਗ਼ਬਾਨੀ ਖੇਤਰ ਵਿਚ ਉਤਸ਼ਾਹਿਤ ਕਰਨ ਅਤੇ ਉਨ੍ਹਾਂ ਦੀ ਆਮਦਨ ਵਿਚ ਵਾਧਾ ਕਰਨ ਲਈ ਕਈ ਲਾਭਕਾਰੀ ਯੋਜਨਾਵਾਂ ਲਾਗੂ ਕੀਤੀਆਂ ਗਈਆਂ ਹਨ | ਫ਼ਸਲਾਂ ਦੇ ਮੰਡੀਕਰਨ ਲਈ ਇਕ ਵਾਰ ਵਰਤੋਂ ਵਾਲੇ ਪਲਾਸਟਿਕ ਕਰੇਟ ਅਤੇ ਕਾਰਟਨ ਬਕਸਿਆਂ 'ਤੇ 50 ਪ੍ਰਤੀਸ਼ਤ ਸਬਸਿਡੀ ਮੁਹੱਈਆ ਕਰਵਾਈ ਜਾ ਰਹੀ ਹੈ, ਜਿਸ ਨਾਲ ਕਿਸਾਨਾਂ ਨੂੰ ਆਪਣੇ ਉਤਪਾਦ ਦੀ ਸੁਚੱਜੀ ਪੈਕਿੰਗ ਅਤੇ ਆਵਾਜਾਈ ਵਿਚ ਸੁਵਿਧਾ ਮਿਲੇਗੀ |
ਉਨ੍ਹਾਂ ਦੱਸਿਆ ਕਿ ਜਿਹੜੇ ਕਿਸਾਨ ਨਵੇਂ ਬਾਗ਼ ਲਗਾ ਰਹੇ ਹਨ, ਉਨ੍ਹਾਂ ਨੂੰ ਭੂਮੀ ਰੱਖਿਆ ਵਿਭਾਗ ਤੋਂ ਪ੍ਰਾਪਤ ਡਿ੍ੱਪ ਸਿਸਟਮ ਸਬਸਿਡੀ ਤੋਂ ਇਲਾਵਾ 10,000 ਰੁਪਏ ਪ੍ਰਤੀ ਏਕੜ ਦੀ ਰਾਸ਼ੀ ਪ੍ਰੋਤਸਾਹਨ ਵਜੋਂ ਦਿੱਤੀ ਜਾ ਰਹੀ ਹੈ | ਉਨ੍ਹਾਂ ਦੱਸਿਆ ਕਿ ਬੀਜ ਉਤਪਾਦਨ ਲਈ ਨਵੇਂ ਫੁੱਲ ਉਤਪਾਦਕਾਂ ਨੂੰ 14,000 ਰੁਪਏ ਪ੍ਰਤੀ ਏਕੜ ਸਬਸਿਡੀ ਪ੍ਰਦਾਨ ਕੀਤੀ ਜਾ ਰਹੀ ਹੈ | ਇਨ੍ਹਾਂ ਸਕੀਮਾਂ ਵਿਚ ਅਨੁਸੂਚਿਤ ਜਾਤੀ ਦੇ ਕਿਸਾਨਾਂ ਲਈ ਵਿਸ਼ੇਸ਼ ਬਜਟ ਦਾ ਪ੍ਰਬੰਧ ਕੀਤਾ ਗਿਆ ਹੈ, ਤਾਂ ਜੋ ਵੱਧ ਤੋਂ ਵੱਧ ਕਿਸਾਨ ਇਨ੍ਹਾਂ ਯੋਜਨਾਵਾਂ ਦਾ ਲਾਭ ਲੈ ਸਕਣ |
Ad Position 22
No active advertisement
ਪਿਛਲੀ ਖ਼ਬਰ -ਮਾਮਲਾ ਸਰਪੰਚ ਵਲੋਂ ਗਾਲੀ ਗਲੋਚ ਕਰਨ ਦਾ- ਬਿਜਲੀ ਮੁਲਾਜ਼ਮਾਂ ਵਲੋਂ ਚੱਕਾ ਜਾਮ ਅਗਲੀ ਖ਼ਬਰ ਕਨਫੈਡਰੇਸ਼ਨ ਫ਼ਾਰ ਚੈਲੇਂਜਡ ਵਲੋਂ ਸਮਾਗਮ ਕਰਵਾਇਆ
Ad Position 24