ਬਸੀ ਪਠਾਣਾਂ, 24 ਫਰਵਰੀ (ਐਚ.ਐਸ.ਗੌਤਮ)-ਸਾਰਥਕ ਫਾਊਾਡੇਸ਼ਨ ਵਲੋਂ ਪਿੰਡ ਖਾਲਸਪੁਰ ਵਿਖੇ ਚੌਥਾ ਵਿਸ਼ਾਲ ਖ਼ੂਨਦਾਨ ਕੈਂਪ ਲਗਾਇਆ ਗਿਆ | ਇਸ ਕੈਂਪ ਵਿਚ 'ਮਾਈ ਭਾਰਤ' ਦੇ ਡੀ.ਵਾਈ.ਓ. ਕਾਰਤਿਕ ਸਿੰਗਲਾ ਨੇ ਆਪਣੀ ਟੀਮ ਸਮੇਤ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕੀਤੀ ਅਤੇ ਨੌਜਵਾਨਾਂ ਨੂੰ ਸਮਾਜ ਸੇਵਾ ਲਈ ਪ੍ਰੇਰਿਤ ਕੀਤਾ | ਇਸ ਦੇ ਨਾਲ ਹੀ ਪਨਸਪ ਵਿਭਾਗ ਫ਼ਤਹਿਗੜ੍ਹ ਸਾਹਿਬ ਤੋਂ ਚਮਕੌਰ ਸਿੰਘ ਅਤੇ ਸਤਿੰਦਰਪਾਲ ਸਿੰਘ ਬਰਾੜ ਵਿਸ਼ੇਸ਼ ਤੌਰ 'ਤੇ ਖ਼ੂਨਦਾਨ ਕਰਨ ਪਹੁੰਚੇ | ਅੰਤਰਰਾਸ਼ਟਰੀ ਹਾਕੀ ਖਿਡਾਰੀ ਇੰਦਰਜੀਤ ਸਿੰਘ ਦੀਵਾਨਾ ਅਤੇ ਬਲਵਿੰਦਰ ਸਿੰਘ ਚੀਮਾ ਨੇ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕੀਤੀ | ਕੈਂਪ ਦੀ ਸਫਲਤਾ ਲਈ ਸਾਰਥਕ ਫਾਊਾਡੇਸ਼ਨ ਦੀ ਸਮੁੱਚੀ ਟੀਮ ਦੇ ਪ੍ਰਧਾਨ ਕੁਲਦੀਪ ਸਿੰਘ ਟਾਂਕ, ਜਨਰਲ ਸਕੱਤਰ ਪਰਮਜੀਤ ਕੌਰ, ਖ਼ਜ਼ਾਨਚੀ ਸਰਬਜੀਤ ਸਿੰਘ, ਐਡਵਾਈਜ਼ਰ ਅਮਰਜੀਤ ਸਿੰਘ, ਮੈਂਬਰ ਗੋਵਿੰਦ ਸਿੰਘ, ਵਰਿੰਦਰ ਸਿੰਘ ਅਤੇ ਕਾਜਲ ਵੀ ਮੌਜੂਦ ਰਹੇ | ਇਸ ਮੌਕੇ ਪਿੰਡ ਖਾਲਸਪੁਰ ਦੇ ਸਰਪੰਚ ਜਸਦੀਪ ਸਿੰਘ ਨੇ ਇਸ ਨੇਕ ਕਾਰਜ ਲਈ ਸਾਰਥਕ ਫਾਊਾਡੇਸ਼ਨ ਦਾ ਧੰਨਵਾਦ ਕੀਤਾ |