ਫ਼ਤਹਿਗੜ੍ਹ ਸਾਹਿਬ, 24 ਫਰਵਰੀ (ਰਾਜਿੰਦਰ ਸਿੰਘ)-ਜ਼ਿਲ੍ਹਾ ਸਿੱਖਿਆ ਅਫ਼ਸਰ ਰਵਿੰਦਰ ਕੌਰ ਵਲੋਂ ਜ਼ਿਲੇ੍ਹ ਦੇ ਚਾਰ ਸਕੂਲਾਂ ਸਰਕਾਰੀ ਹਾਈ ਸਕੂਲ ਤੇ ਸਰਕਾਰੀ ਪ੍ਰਾਇਮਰੀ ਸਕੂਲ ਨਲੀਨੀ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਅਤੇ ਸਰਕਾਰੀ ਪ੍ਰਾਇਮਰੀ ਸਕੂਲ ਮੂਲੇਪੁਰ ਦਾ ਦੌਰਾ ਕੀਤਾ ਗਿਆ | ਇਸ ਦੌਰਾਨ ਜਮਾਤ ਦਸਵੀਂ ਦੇ ਮੈਰੀਟੋਰੀਅਸ ਵਿਦਿਆਰਥੀਆਂ ਦੇ ਪ੍ਰੀ-ਬੋਰਡ ਪ੍ਰੀਖਿਆ ਤਹਿਤ ਲਏ ਗਏ ਪੇਪਰਾਂ ਨੂੰ ਵੇਖਿਆ ਗਿਆ ਅਤੇ ਮੌਕੇ 'ਤੇ ਹੀ ਕੁਝ ਨੁਕਤਿਆਂ ਨੂੰ ਬੱਚਿਆਂ ਤੇ ਅਧਿਆਪਕਾਂ ਨਾਲ ਸਾਂਝਾ ਕੀਤਾ ਗਿਆ¢ ਦਸਵੀਂ ਬੋਰਡ ਜਮਾਤ ਨੂੰ ਪੜਾਉਣ ਵਾਲੇ ਅਧਿਆਪਕਾਂ ਨਾਲ ਵੀ ਮੀਟਿੰਗਾਂ ਕੀਤੀਆਂ ਗਈਆਂ¢ ਮੈਰੀਟੋਰੀਅਸ ਵਿਦਿਆਰਥੀਆਂ ਨੂੰ ਸਾਲਾਨਾ ਬੋਰਡ ਪ੍ਰੀਖਿਆ ਦੌਰਾਨ ਮੈਰਿਟ ਵਿਚ ਆਉਣ ਲਈ ਹੱਲਾਸ਼ੇਰੀ ਦਿੱਤੀ ਗਈ¢ ਬੱਚਿਆਂ ਨੂੰ ਹੋਰ ਮਿਹਨਤ ਕਰਨ ਲਈ ਪ੍ਰੇਰਿਤ ਕੀਤਾ ਗਿਆ | ਦੌਰੇ ਦੌਰਾਨ ਮਿਡ-ਡੇ-ਮੀਲ, ਰਸੋਈ ਅਤੇ ਸਕੂਲ ਦੀ ਸਾਫ਼-ਸਫ਼ਾਈ ਦਾ ਨਿਰੀਖਣ ਵੀ ਕੀਤਾ ਗਿਆ¢