12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-02-2026

ਸੇਂਟ ਜੋਸਫ਼ਜ਼ ਸੀਨੀਅਰ ਸੈਕੰਡਰੀ ਸਕੂਲ ਖਮਾਣੋਂ ਵਿਖੇ ਸਾਲਾਨਾ ਖੇਡ ਮੇਲਾ ਕਰਵਾਇਆ

Ad Position 21
No active advertisement
ਅਜੀਤ ਡੈਸਕ 25-02-2026
ਖਮਾਣੋਂ, 24 ਫਰਵਰੀ (ਜੋਗਿੰਦਰ ਪਾਲ)-ਸੇਂਟ ਜੋਸਫ਼ ਸੀਨੀਅਰ ਸੈਕੰਡਰੀ ਸਕੂਲ ਖਮਾਣੋਂ ਵਿਖੇ ਤੀਜੀ ਤੋਂ 12ਵੀਂ ਤੱਕ ਦੇ ਵਿਦਿਆਰਥੀਆਂ ਲਈ ਸਾਲਾਨਾ ਖੇਡ ਮੇਲਾ ਕਰਵਾਇਆ ਗਿਆ, ਜਿਸ ਵਿਚ ਵਿਦਿਆਰਥੀਆਂ ਨੇ ਵੱਖ-ਵੱਖ ਖੇਡਾਂ ਵਿਚ ਬੜੇ ਉਤਸ਼ਾਹ ਨਾਲ ਭਾਗ ਲਿਆ ਅਤੇ ਚੰਗੀ ਖੇਡ ਭਾਵਨਾ ਦਿਖਾਈ | ਸਾਰੇ ਖੇਡ ਮੁਕਾਬਲੇ ਹਾਊਸ ਅਨੁਸਾਰ ਕਰਵਾਏ ਗਏ ਅਤੇ ਹਾਊਸ ਇੰਚਾਰਜਾਂ ਅਤੇ ਸਾਰੇ ਅਧਿਆਪਕਾਂ ਨੇ ਮਿਲਜੁਲ ਕੇ ਖੇਡ ਮੇਲੇ ਨੂੰ ਸਫਲ ਬਣਾਇਆ | ਖੇਡ ਮੇਲੇ ਦਾ ਉਦਘਾਟਨ ਡਾਇਰੈਕਟਰ ਜਗਮਿੰਦਰ ਸਿੰਘ ਭੰਗੂ ਅਤੇ ਪਿ੍ੰਸੀਪਲ ਰਜੀਤਾ ਰਾਜਨੀਸ਼ ਨਾਇਰ ਨੇ ਕੀਤਾ | ਉਨ੍ਹਾਂ ਵਿਦਿਆਰਥੀਆਂ ਨੂੰ ਪੜ੍ਹਾਈ ਦੇ ਨਾਲ-ਨਾਲ ਖੇਡਾਂ ਵਿਚ ਵੀ ਭਾਗ ਲੈਣ ਲਈ ਪ੍ਰੇਰਿਤ ਕੀਤਾ | ਇਸ ਮੌਕੇ 'ਤੇ ਰੂਬੀ ਹਾਊਸ (ਲਾਲ) ਕੁੱਲ ਜੇਤੂ ਘੋਸ਼ਿਤ ਹੋਇਆ | ਲਾਲ ਹਾਊਸ ਦੀ ਇੰਚਾਰਜ ਰਾਜਿੰਦਰ ਕੌਰ ਅਤੇ ਭਾਗ ਲੈਣ ਵਾਲੇ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਕਮਲਜੀਤ ਕੌਰ ਭੰਗੂ ਨੇ ਵੱਖ-ਵੱਖ ਖੇਡਾਂ ਵਿਚ ਭਾਗ ਲੈਣ ਵਾਲੇ ਖਿਡਾਰੀਆਂ ਨੂੰ ਯੋਗਤਾ ਅਨੁਸਾਰ ਸੋਨੇ, ਚਾਂਦੀ ਅਤੇ ਕਾਂਸੇ ਦੇ ਤਗਮਿਆਂ ਨਾਲ ਸਨਮਾਨਿਤ ਕੀਤਾ | ਉਨ੍ਹਾਂ ਇਸ ਖੇਡ ਪ੍ਰਤੀਯੋਗਤਾ ਨੂੰ ਸਫਲਤਾਪੂਰਵਕ ਪੂਰਾ ਕਰਨ ਲਈ ਸਕੂਲ ਦੇ ਸਮੂਹ ਸਟਾਫ਼ ਅਤੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ |
Ad Position 22
No active advertisement
ਪਿਛਲੀ ਖ਼ਬਰ ਮਾਤਾ ਗੁਜਰੀ ਕਾਲਜ ਵਿਖੇ ਸਾਬਕਾ ਵਿਦਿਆਰਥੀਆਂ ਦੀ ਸਾਲਾਨਾ ਮਿਲਣੀ 27 ਨੂੰ ਅਗਲੀ ਖ਼ਬਰ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕ.) ਵਲੋਂ ਵੱਖ-ਵੱਖ ਸਕੂਲਾਂ ਦਾ ਦੌਰਾ
Ad Position 24