12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-02-2026

ਅਜੀਤ ਦੇ ਪੱਤਰਕਾਰ ਇਕਬਾਲਦੀਪ ਸੰਧੂ ਨੂੰ ਸਦਮਾ, ਮਾਤਾ ਦਾ ਦਿਹਾਂਤ

Ad Position 21
No active advertisement
ਅਜੀਤ ਡੈਸਕ 25-02-2026
ਮੰਡੀ ਗੋਬਿੰਦਗੜ੍ਹ, 24 ਫਰਵਰੀ (ਰਾਜੇਸ਼ ਸ਼ਰਮਾ)-ਮੰਡੀ ਗੋਬਿੰਦਗੜ੍ਹ ਤੋਂ ਅਦਾਰਾ 'ਅਜੀਤ' ਦੇ ਸੀਨੀਅਰ ਪੱਤਰਕਾਰ ਇਕਬਾਲਦੀਪ ਸੰਧੂ ਨੂੰ ਉਸ ਵੇਲੇ ਗਹਿਰਾ ਸਦਮਾ ਲੱਗਿਆ, ਜਦੋਂ ਉਨ੍ਹਾਂ ਦੇ ਮਾਤਾ ਸਿੰਦਰ ਕੌਰ ਪਤਨੀ ਸਵ. ਦਰਸ਼ਨ ਸਿੰਘ ਸੰਧੂ ਦਾ ਸੰਖੇਪ ਬਿਮਾਰੀ ਤੋਂ ਬਾਅਦ ਦਿਹਾਂਤ ਹੋ ਗਿਆ | ਉਹ ਪਿਛਲੇ ਕੁਝ ਸਮੇਂ ਤੋਂ ਲੁਧਿਆਣਾ ਦੇ ਡੀ.ਐਮ.ਸੀ ਵਿਚ ਜੇਰੇ ਇਲਾਜ ਸਨ, ਜਿਨ੍ਹਾਂ ਦਾ ਅੱਜ ਦਿਹਾਂਤ ਹੋ ਗਿਆ | ਇਸ ਦੁੱਖ ਦੀ ਘੜੀ ਵਿਚ ਹਲਕਾ ਅਮਲੋਹ ਦੇ ਵਿਧਾਇਕ ਗੁਰਿੰਦਰ ਸਿੰਘ ਗੈਰੀ ਬੜਿੰਗ, ਨਗਰ ਕੌਂਸਲ ਗੋਬਿੰਦਗੜ੍ਹ ਦੇ ਪ੍ਰਧਾਨ ਹਰਪ੍ਰੀਤ ਸਿੰਘ ਪਿ੍ੰਸ, ਸਾਬਕਾ ਮੰਤਰੀ ਕਾਕਾ ਰਣਦੀਪ ਸਿੰਘ ਨਾਭਾ, ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਗੁਰਪ੍ਰੀਤ ਸਿੰਘ ਰਾਜੂ ਖੰਨਾ, 'ਆਪ' ਆਗੂ ਕਿ੍ਸ਼ਨ ਵਰਮਾ ਬੌਬੀ, ਜ਼ਿਲ੍ਹਾ ਯੋਜਨਾ ਬੋਰਡ ਦੇ ਸਾਬਕਾ ਚੇਅਰਮੈਨ ਹਰਿੰਦਰ ਸਿੰਘ ਭਾਂਬਰੀ, ਆਮ ਆਦਮੀ ਪਾਰਟੀ ਯੂਥ ਵਿੰਗ ਦੇ ਸੂਬਾ ਸੰਯੁਕਤ ਸਕੱਤਰ ਸਤਿਆਪਾਲ ਲੋਧੀ, ਬਲਾਕ ਕਾਂਗਰਸ ਪ੍ਰਧਾਨ ਸੰਜੀਵ ਦੱਤਾ, ਜ਼ਿਲ੍ਹਾ ਸੀਨੀਅਰ ਮੀਤ ਪ੍ਰਧਾਨ ਤੇ ਕੌਂਸਲਰ ਅਰਵਿੰਦ ਸਿੰਗਲਾ, ਅਦਾਰਾ ਅਜੀਤ ਉਪ ਦਫ਼ਤਰ ਦੇ ਇੰਚਾਰਜ ਬਲਜਿੰਦਰ ਸਿੰਘ ਸਮੇਤ ਹਲਕੇ ਦੀਆਂ ਸਿਆਸੀ, ਧਾਰਮਿਕ ਅਤੇ ਸਮਾਜਿਕ ਜਥੇਬੰਦੀਆਂ ਤੋਂ ਇਵਾਲਾ ਪੱਤਰਕਾਰ ਭਾਈਚਾਰੇ ਵਲੋਂ ਇਕਬਾਲਦੀਪ ਸੰਧੂ ਨਾਲ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ | ਦੱਸ ਦਈਏ ਕਿ ਮਾਤਾ ਸਿੰਦਰ ਕੌਰ ਦਾ ਅੰਤਿਮ ਸੰਸਕਾਰ 25 ਫਰਵਰੀ ਦੁਪਹਿਰ 12 ਵਜੇ ਦਾਣਾ ਮੰਡੀ, ਗਿੱਲ ਰੋਡ, ਲੁਧਿਆਣਾ ਵਿਖੇ ਕੀਤਾ ਜਾਵੇਗਾ |
Ad Position 22
No active advertisement
ਪਿਛਲੀ ਖ਼ਬਰ ਓਮ ਪ੍ਰਕਾਸ਼ ਬਾਂਸਲ ਸਕੂਲ ਵਿਖੇ ਮਨਮੋਹਕ ਭਾਰਤੀ ਸ਼ਾਸਤਰੀ ਸੰਗੀਤ ਪ੍ਰੋਗਰਾਮ ਕਰਵਾਇਆ ਅਗਲੀ ਖ਼ਬਰ ਮਾਤਾ ਗੁਜਰੀ ਕਾਲਜ ਵਿਖੇ ਸਾਬਕਾ ਵਿਦਿਆਰਥੀਆਂ ਦੀ ਸਾਲਾਨਾ ਮਿਲਣੀ 27 ਨੂੰ
Ad Position 24