ਫ਼ਤਹਿਗੜ੍ਹ ਸਾਹਿਬ, 25 ਫਰਵਰੀ (ਬਲਜਿੰਦਰ ਸਿੰਘ)-ਸ਼੍ਰੋਮਣੀ ਅਕਾਲੀ ਦਲ ਹਲਕਾ ਫ਼ਤਹਿਗੜ੍ਹ ਸਾਹਿਬ ਦੇ ਇੰਚਾਰਜ ਬਲਜੀਤ ਸਿੰਘ ਭੁੱਟਾ ਨੇ ਦਾਅਵਾ ਕੀਤਾ ਕਿ ਸੂਬੇ ਵਿਚ ਅਕਾਲੀ ਦਲ ਦੀ ਸਰਕਾਰ ਬਣਨ 'ਤੇ ਪਿੰਡਾਂ ਅਤੇ ਸ਼ਹਿਰਾਂ ਦਾ ਸਰਬਪੱਖੀ ਵਿਕਾਸ ਕਰਵਾ ਕੇ ਹਲਕੇ ਦੀ ਨੁਹਾਰ ਬਦਲੀ ਜਾਵੇਗੀ | ਕਿਉਂਕਿ ਪਿਛਲੇ ਕਰੀਬ 9 ਸਾਲਾਂ 'ਚ ਹਲਕਾ ਫ਼ਤਹਿਗੜ੍ਹ ਸਾਹਿਬ ਵਿਕਾਸ ਪੱਖੋਂ ਕਾਫ਼ੀ ਪਛੜਿਆ ਹੈ | ਅੱਜ ਗੁਰਦੁਆਰਾ ਸਾਹਿਬ ਨਵੀਂ ਆਬਾਦੀ ਸਰਹਿੰਦ ਮੰਡੀ ਵਿਖੇ ਸਨਮਾਨ ਸਮਾਰੋਹ ਨੂੰ ਸੰਬੋਧਨ ਕਰਦਿਆਂ ਸ. ਭੁੱਟਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਦੀਆਂ ਗ਼ਲਤ ਨੀਤੀਆਂ ਕਾਰਨ ਸਰਹਿੰਦ ਸ਼ਹਿਰ ਦਾ ਵਿਕਾਸ ਰੁਕਿਆ ਹੋਇਆ ਹੈ, ਜੋ ਕਿ ਅਕਾਲੀ ਦਲ ਦੀ ਸਰਕਾਰ ਬਣਨ 'ਤੇ ਮੁੜ ਸ਼ੁਰੂ ਕਰਵਾਇਆ ਜਾਵੇਗਾ | ਭੁੱਟਾ ਨੇ ਕਿਹਾ ਕਿ ਪਿਛਲੇ ਸਮੇਂ ਕਾਂਗਰਸ ਦੀ ਸਰਕਾਰ ਸਮੇਂ ਸਰਹਿੰਦ ਦੇ ਵੋਟਰਾਂ ਦੀਆਂ ਵੋਟਾਂ ਨੂੰ ਇੱਧਰ ਉੱਧਰ ਬਖੇੜ ਕੇ ਵੋਟ ਪਾਉਣ ਦਾ ਅਧਿਕਾਰ ਖੋਹਿਆ ਗਿਆ ਸੀ ਅਤੇ ਹੁਣ ਆਮ ਆਦਮੀ ਪਾਰਟੀ ਦੇ ਆਗੂਆਂ ਨੇ ਵੀ ਪ੍ਰਸ਼ਾਸਨਿਕ ਅਧਿਕਾਰੀਆਂ ਤੇ ਦਬਾਅ ਬਣਾ ਕੇ ਸ਼ਹਿਰ ਦੀ ਵਾਰਡਬੰਦੀ ਵਿਚ ਤਰੋੜ ਮਰੋੜ ਕੀਤੀ ਹੈ, ਜੋ ਕਿ ਸਿੱਧੇ ਤੌਰ 'ਤੇ ਧੱਕੇਸ਼ਾਹੀ ਹੈ, ਜਿਸ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ | ਇਸ ਮੌਕੇ ਦਵਿੰਦਰ ਸਿੰਘ, ਹਰਵਿੰਦਰ ਸਿੰਘ ਬੱਬਲ, ਅਮਰਜੀਤ ਸਿੰਘ ਸਾਬਕਾ ਮੈਨੇਜਰ, ਗੁਰਿੰਦਰ ਪਾਲ ਸਿੰਘ, ਮਨਿੰਦਰ ਸਿੰਘ, ਬਿਕਰਮਜੀਤ ਸਿੰਘ ਮਿੱਠੂ, ਫਤਿਹ ਸਿੰਘ, ਮਾਲਵਿੰਦਰ ਸਿੰਘ, ਮਨਜਿੰਦਰ ਸਿੰਘ, ਭੁਪਿੰਦਰ ਸਿੰਘ ਸੋਨੰੂ, ਅੰਮਿ੍ਤਪਾਲ ਸਿੰਘ, ਪ੍ਰੋ ਜੁਪਿੰਦਰ ਸਿੰਘ, ਤਜਿੰਦਰ ਸਿੰਘ ਕੋਹਲੀ, ਹਰਬਖ਼ਸ਼ ਸਿੰਘ ਬੌਬੀ, ਤਰਨਜੀਤ ਸਿੰਘ, ਰਘਵੀਰ ਸਿੰਘ, ਪੰਕਜ ਸ਼ਰਮਾ, ਤਰੁਣ ਦੇਵੀ, ਸੁਖਵਿੰਦਰ ਸਿੰਘ, ਗਿਆਨੀ ਕੁਲਵਿੰਦਰ ਸਿੰਘ, ਬਲਜੀਤ ਸਿੰਘ ਖ਼ਾਲਸਾ, ਨਿਰਮਲ ਕੁਮਾਰ, ਡਾ.ਜੱਸਲ, ਪਲਵਿੰਦਰ ਸਿੰਘ, ਗੁਰਪ੍ਰੀਤ ਸਿੰਘ ਕਾਲਾ, ਗੁਰਬੰਤ ਸਿੰਘ, ਦਵਿੰਦਰ ਸਿੰਘ, ਰਿੰਪੀ ਗਰੇਵਾਲ, ਕੁਲਦੀਪ ਸਿੰਘ ਪੋਲਾ, ਮਨਪ੍ਰੀਤ ਸਿੰਘ ਸ਼ਾਹਪੁਰ, ਦਲਜੀਤ ਸਿੰਘ ਬਿੱਲਾ ਅਤੇ ਮਨਜੀਤ ਸਿੰਘ ਮਾਨ ਵੀ ਹਾਜ਼ਰ ਸਨ |