17-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-02-2026

ਬੋਰਡ ਪ੍ਰੀਖਿਆ ਕੇਂਦਰਾਂ ਦੇ ਆਲੇ-ਦੁਆਲੇ ਪੰਜ ਤੋਂ ਵੱਧ ਵਿਅਕਤੀਆਂ ਦੇ ਇਕੱਤਰ ਹੋਣ 'ਤੇ ਪਾਬੰਦੀ

Ad Position 21
No active advertisement
ਅਜੀਤ ਡੈਸਕ 26-02-2026
ਫ਼ਤਹਿਗੜ੍ਹ ਸਾਹਿਬ, 25 ਫਰਵਰੀ (ਮਨਪ੍ਰੀਤ ਸਿੰਘ)-ਜ਼ਿਲ੍ਹਾ ਮੈਜਿਸਟਰੇਟ ਡਾ. ਸੋਨਾ ਥਿੰਦ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਕੇਂਦਰੀ ਸੈਕੰਡਰੀ ਸਿੱਖਿਆ ਬੋਰਡ ਦੀ ਦਸਵੀਂ ਅਤੇ ਬਾਰ੍ਹਵੀਂ ਜਮਾਤ ਦੀਆਂ ਚੱਲ ਰਹੀਆਂ ਪ੍ਰੀਖਿਆਵਾਂ ਲਈ ਜ਼ਿਲ੍ਹੇ 'ਚ ਸਥਾਪਿਤ ਕੀਤੇ ਗਏ ਪ੍ਰੀਖਿਆ ਕੇਂਦਰਾਂ ਦੇ ਆਲੇ-ਦੁਆਲੇ 300-ਮੀਟਰ ਦੇ ਏਰੀਏ 'ਚ ਪਰੀਖਿਆ ਵਾਲੇ ਦਿਨ 11 ਅਪ੍ਰੈਲ ਤੱਕ ਸਵੇਰੇ ਸਾਢੇ 10 ਤੋਂ ਦੁਪਹਿਰ ਡੇਢ ਵਜੇ ਤੱਕ ਪੰਜ ਜਾਂ ਪੰਜ ਤੋਂ ਵੱਧ ਵਿਅਕਤੀਆਂ ਦੇ ਇਕੱਠੇ ਹੋਣ 'ਤੇ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ | ਜ਼ਿਲ੍ਹਾ ਮੈਜਿਸਟਰੇਟ ਨੇ ਕਿਹਾ ਕਿ ਇਹ ਆਮ ਵੇਖਣ ਵਿਚ ਆਇਆ ਹੈ ਕਿ ਪ੍ਰੀਖਿਆਵਾਂ ਦੌਰਾਨ ਪ੍ਰੀਖਿਆ ਦੇਣ ਵਾਲਿਆਂ ਦੇ ਮਾਪੇ, ਰਿਸ਼ਤੇਦਾਰ ਅਤੇ ਸ਼ਰਾਰਤੀ ਅਨਸਰ ਪ੍ਰੀਖਿਆ ਕੇਂਦਰਾਂ ਦੇ ਆਲੇ-ਦੁਆਲੇ ਇਕੱਠੇ ਹੋ ਜਾਂਦੇ ਹਨ | ਜਿਸ ਨਾਲ ਜਿੱਥੇ ਪ੍ਰੀਖਿਆ ਕੇਂਦਰਾਂ ਦੇ ਮਾਹੌਲ 'ਤੇ ਅਸਰ ਪੈਂਦਾ ਹੈ, ਉੱਥੇ ਕਈ ਤਰ੍ਹਾਂ ਦੇ ਝਗੜੇ ਆਦਿ ਹੋਣ ਦੀ ਸੰਭਾਵਨਾ ਵੀ ਬਣੀ ਰਹਿੰਦੀ ਹੈ ਅਤੇ ਹੋਰ ਕਈ ਤਰ੍ਹਾਂ ਦੀਆਂ ਮੁਸ਼ਕਿਲਾਂ ਪੈਦਾ ਹੁੰਦੀਆਂ ਹਨ | ਇਸ ਲਈ ਇਹ ਜ਼ਰੂਰੀ ਹੋ ਜਾਂਦਾ ਹੈ ਕਿ ਸਾਫ਼-ਸੁਥਰੇ ਅਤੇ ਸੁਚੱਜੇ ਢੰਗ ਨਾਲ ਪ੍ਰੀਖਿਆਵਾਂ ਕਰਾਉਣ ਲਈ ਪ੍ਰੀਖਿਆ ਕੇਂਦਰਾਂ ਦੇ ਆਲੇ-ਦੁਆਲੇ ਪੰਜ ਜਾਂ ਪੰਜ ਤੋਂ ਵੱਧ ਵਿਅਕਤੀਆਂ ਦੇ ਇਕੱਠੇ ਹੋਣ 'ਤੇ ਪਾਬੰਦੀ ਲਗਾਈ ਜਾਵੇ |
Ad Position 22
No active advertisement
ਪਿਛਲੀ ਖ਼ਬਰ ਭਾਰਤ ਵਿਕਾਸ ਪ੍ਰੀਸ਼ਦ ਸਰਹਿੰਦ ਦੀ ਜਨਰਲ ਹਾਊਸ ਦੀ ਮੀਟਿੰਗ ਕੱਲ੍ਹ ਅਗਲੀ ਖ਼ਬਰ ਗ਼ਲਤ ਪਾਰਕਿੰਗ ਕਰਨ ਵਾਲੇ ਵਾਹਨ ਚਾਲਕਾਂ ਖ਼ਿਲਾਫ਼ ਪੁਲਿਸ ਦਾ ਸਖ਼ਤ ਐਕਸ਼ਨ
Ad Position 24