17-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-02-2026

ਭਾਰਤ ਵਿਕਾਸ ਪ੍ਰੀਸ਼ਦ ਸਰਹਿੰਦ ਦੀ ਜਨਰਲ ਹਾਊਸ ਦੀ ਮੀਟਿੰਗ ਕੱਲ੍ਹ

Ad Position 21
No active advertisement
ਅਜੀਤ ਡੈਸਕ 26-02-2026
ਫ਼ਤਹਿਗੜ੍ਹ ਸਾਹਿਬ, 25 ਫਰਵਰੀ (ਬਲਜਿੰਦਰ ਸਿੰਘ)-ਭਾਰਤ ਵਿਕਾਸ ਪ੍ਰੀਸ਼ਦ ਸਰਹਿੰਦ ਦੀ ਜਨਰਲ ਹਾਊਸ ਦੀ ਮੀਟਿੰਗ 27 ਫਰਵਰੀ ਨੂੰ ਸੱਦੀ ਗਈ ਹੈ | ਜਿਸ ਵਿਚ ਅਗਲੇ ਸੈਸ਼ਨ ਦੀ ਨਵੀਂ ਟੀਮ ਚੁਣੀ ਜਾਵੇਗੀ | ਪ੍ਰੀਸ਼ਦ ਬੁਲਾਰੇ ਪੂਰਨ ਸਹਿਗਲ ਨੇ ਦੱਸਿਆ ਕਿ ਟੀਮ ਚੁਣਨ ਲਈ ਸਟੇਟ ਅਬਜ਼ਰਵਰ ਮੀਟਿੰਗ ਵਿਚ ਹਾਜ਼ਰ ਰਹਿਣਗੇ | ਇਸ ਤੋਂ ਇਲਾਵਾ ਮਾਰਚ ਦੇ ਪਹਿਲੇ ਹਫ਼ਤੇ ਪ੍ਰੀਸ਼ਦ ਵਲੋਂ ਲਗਾਏ ਜਾਣ ਵਾਲੇ ਮੁਫ਼ਤ ਅੱਖਾਂ ਦੀ ਕੈਂਪ ਅਤੇ ਆਪੇ੍ਰਸ਼ਨ ਬਾਰੇ ਚਰਚਾ ਕੀਤੀ ਜਾਵੇਗੀ | ਉਨ੍ਹਾਂ ਦੱਸਿਆ ਕਿ ਸ਼ਹੀਦ ਭਗਤ ਸਿੰਘ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਖ਼ੂਨਦਾਨ ਕੈਂਪ ਵੀ ਮਾਰਚ ਮਹੀਨੇ ਵਿਚ ਲਗਾਇਆ ਜਾਵੇਗਾ | ਇਸ ਮੌਕੇ ਪ੍ਰੀਸ਼ਦ ਪ੍ਰਧਾਨ ਹਰਵਿੰਦਰ ਵਰਮਾ, ਸਕੱਤਰ ਵਿਵੇਕ ਸ਼ਰਮਾ, ਖ਼ਜ਼ਾਨਚੀ ਹਰੀਸ਼ ਜੈਨ ਅਤੇ ਸਟੇਟ ਮੈਂਬਰ ਰਾਜੇਸ਼ ਧੀਮਾਨ ਵੀ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਫ਼ੈਂਸੀ ਡਰੈੱਸ ਮੁਕਾਬਲੇ 'ਚ ਵਿਦਿਆਰਥਣ ਵਲੋਂ ਸ਼ਾਨਦਾਰ ਪ੍ਰਦਰਸ਼ਨ ਅਗਲੀ ਖ਼ਬਰ ਬੋਰਡ ਪ੍ਰੀਖਿਆ ਕੇਂਦਰਾਂ ਦੇ ਆਲੇ-ਦੁਆਲੇ ਪੰਜ ਤੋਂ ਵੱਧ ਵਿਅਕਤੀਆਂ ਦੇ ਇਕੱਤਰ ਹੋਣ 'ਤੇ ਪਾਬੰਦੀ
Ad Position 24