17-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-02-2026

ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੀ ਫ਼ਤਹਿਗੜ੍ਹ ਸਾਹਿਬ 'ਚ ਮੀਟਿੰਗ ਕੱਲ੍ਹ

Ad Position 21
No active advertisement
ਅਜੀਤ ਡੈਸਕ 26-02-2026
ਫ਼ਤਹਿਗੜ੍ਹ ਸਾਹਿਬ, 25 ਫਰਵਰੀ (ਬਲਜਿੰਦਰ ਸਿੰਘ)-ਸ਼੍ਰੋਮਣੀ ਅਕਾਲੀ ਦਲ ਪੁਨਰ-ਸੁਰਜੀਤ ਦੀ 27 ਫਰਵਰੀ ਨੂੰ ਫ਼ਤਹਿਗੜ੍ਹ ਸਾਹਿਬ ਵਿਚ ਹੋਣ ਵਾਲੀ ਇਕੱਤਰਤਾ ਨੂੰ ਲੈ ਕੇ ਪੈਦਾ ਹੋਏ ਵਿਵਾਦ ਨੂੰ ਵਿਰਾਮ ਦਿੰਦਿਆਂ ਪਾਰਟੀ ਦੇ ਮੀਡੀਆ ਇੰਚਾਰਜ ਤੇਜਿੰਦਰ ਸਿੰਘ ਪੰਨੂੰ ਨੇ ਦੱਸਿਆ ਕਿ ਜਥੇਬੰਦੀ ਦੀਆਂ ਚੱਲ ਰਹੀਆਂ ਲੜੀਵਾਰ ਜ਼ਿਲ੍ਹਾ-ਪੱਧਰੀ ਮੀਟਿੰਗਾਂ ਤਹਿਤ ਫ਼ਤਹਿਗੜ੍ਹ ਸਾਹਿਬ ਦੀ ਮੀਟਿੰਗ 27 ਫਰਵਰੀ ਦਿਨ ਸ਼ੁੱਕਰਵਾਰ ਨੂੰ ਡਿਪਟੀ ਕਮਿਸ਼ਨਰ ਦਫ਼ਤਰ ਦੇ ਸਾਹਮਣੇ ਹੋਵੇਗੀ, ਜਿਸ ਨੂੰ ਜਥੇਬੰਦੀ ਦੇ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਸੰਬੋਧਨ ਕਰਨਗੇ | ਉਨ੍ਹਾਂ ਕਿਹਾ ਕਿ ਮੀਟਿੰਗ ਵਿਚ ਸੀਨੀਅਰ ਲੀਡਰਸ਼ਿਪ ਵੀ ਸ਼ਮੂਲੀਅਤ ਕਰੇਗੀ | ਸਮੂਹ ਜ਼ਿਲ੍ਹਾ ਜਥੇਬੰਦੀ ਦੇ ਆਗੂਆਂ ਅਤੇ ਵਰਕਰਾਂ ਨੂੰ ਮੀਟਿੰਗ ਵਿਚ ਪਹੁੰਚਣ ਦੀ ਅਪੀਲ ਕਰਦਿਆਂ ਸ. ਪੰਨੂੰ ਨੇ ਕਿਹਾ ਕਿ ਪਾਰਟੀ ਦੀ ਮਜ਼ਬੂਤੀ ਲਈ ਸਭ ਦਾ ਸਹਿਯੋਗ ਜ਼ਰੂਰੀ ਹੈ | ਇਸ ਲਈ ਸਾਰੇ ਵਰਕਰ ਮੀਟਿੰਗ ਵਿਚ ਜ਼ਰੂਰ ਸ਼ਾਮਿਲ ਹੋਣ | ਸ. ਪੰਨੂੰ ਨੇ ਇਹ ਵੀ ਦੱਸਿਆ ਕਿ ਗਿਆਨੀ ਹਰਪ੍ਰੀਤ ਸਿੰਘ ਦੇ ਆਦੇਸ਼ ਅਨੁਸਾਰ ਜਲਦੀ ਹੀ ਅਨੁਸ਼ਾਸਨੀ ਕਮੇਟੀ ਬਣਾਈ ਜਾ ਰਹੀ ਹੈ, ਜੋ ਕਿਸੇ ਵੀ ਤਰ੍ਹਾਂ ਪਾਰਟੀ ਅਨੁਸ਼ਾਸਨ ਭੰਗ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਐਕਸ਼ਨ ਲਵੇਗੀ |
Ad Position 22
No active advertisement
ਪਿਛਲੀ ਖ਼ਬਰ ਮਾਤਾ ਗੁਜਰੀ ਕਾਲਜ ਵਿਖੇ ਆਰਟੀਫਿਸ਼ਲ ਇੰਟੈਲੀਜੈਂਸ 'ਤੇ ਵਰਕਸ਼ਾਪ ਕਰਵਾਈ ਅਗਲੀ ਖ਼ਬਰ ਅਣਪਛਾਤਾ ਚੋਰ ਘਰ 'ਚੋਂ ਨਕਦੀ ਤੇ ਗਹਿਣੇ ਚੋਰੀ ਕਰ ਕੇ ਫ਼ਰਾਰ
Ad Position 24