17-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-02-2026

ਮਾਤਾ ਗੁਜਰੀ ਕਾਲਜ ਵਿਖੇ ਆਰਟੀਫਿਸ਼ਲ ਇੰਟੈਲੀਜੈਂਸ 'ਤੇ ਵਰਕਸ਼ਾਪ ਕਰਵਾਈ

Ad Position 21
No active advertisement
ਅਜੀਤ ਡੈਸਕ 26-02-2026
ਫ਼ਤਹਿਗੜ੍ਹ ਸਾਹਿਬ, 25 ਫਰਵਰੀ (ਬਲਜਿੰਦਰ ਸਿੰਘ)-ਮਾਤਾ ਗੁਜਰੀ ਕਾਲਜ ਦੇ ਟ੍ਰੇਨਿੰਗ ਅਤੇ ਪਲੇਸਮੈਂਟ ਸੈੱਲ ਵਲੋਂ ਮੈਨੇਜਮੈਂਟ ਸਟੱਡੀਜ਼ ਵਿਭਾਗ ਦੇ ਸਹਿਯੋਗ ਨਾਲ ਐਮ.ਬੀ.ਏ ਅਤੇ ਬੀ.ਬੀ.ਏ. ਆਖ਼ਰੀ ਸਾਲ ਦੇ ਵਿਦਿਆਰਥੀਆਂ ਲਈ 'ਏ.ਆਈ ਟੂਲਸ ਫ਼ਾਰ ਕਰੀਅਰ ਪਲੈਨਿੰਗ' ਵਿਸ਼ੇ 'ਤੇ ਇਕ ਰੋਜ਼ਾ ਵਰਕਸ਼ਾਪ ਦਾ ਆਯੋਜਨ ਕੀਤਾ ਗਿਆ | ਇਹ ਵਰਕਸ਼ਾਪ ਆਈ.ਬੀ.ਐਮ. ਸਕਿੱਲਜ਼ਬਿਲਡ ਦੀ ਪ੍ਰਮਾਣਿਕ ਟ੍ਰੇਨਿੰਗ ਪਾਟਨਰ ਅਨੁਦੀਪ ਫਾਊਾਡੇਸ਼ਨ ਸੰਸਥਾ ਦੁਆਰਾ ਆਯੋਜਿਤ ਕੀਤੀ ਗਈ ਸੀ, ਜਿਸ ਤੋਂ ਸੀਨੀਅਰ ਫੈਕਲਟੀ ਅਤੇ ਏ.ਆਈ. ਟ੍ਰੇਨਰ ਭਵਾਨੀ ਸ਼ੰਕਰ ਮੁੱਖ ਬੁਲਾਰੇ ਦੇ ਤੌਰ 'ਤੇ ਹਾਜ਼ਰ ਹੋਏ | ਉਨ੍ਹਾਂ ਨੇ ਵਿਦਿਆਰਥੀਆਂ ਨੂੰ ਸੰਬੋਧਨ ਦੌਰਾਨ ਡੋਮੇਨ-ਵਿਸ਼ੇਸ਼ ਗਿਆਨ ਵਾਲੇ ਹੁਨਰਮੰਦ ਪੇਸ਼ਾਵਰਾਂ ਦੀ ਵੱਧ ਰਹੀ ਮੰਗ 'ਤੇ ਚਾਨਣਾ ਪਾਇਆ ਅਤੇ ਵੱਖ-ਵੱਖ ਏ.ਆਈ. ਟੂਲਜ਼ ਬਾਰੇ ਦੱਸਿਆ | ਜਿਸ ਵਿਚ ਏ.ਆਈ. ਆਧਾਰਿਤ ਰੈਜਿਊਮ ਬਿਲਡਰ, ਏ.ਟੀ.ਐਸ-ਅਨੁਕੂਲ ਰੈਜ਼ਿਊਮ ਆਪਟੀਮਾਈਜੇਸ਼ਨ ਤਕਨੀਕਾਂ, ਜੌਬ-ਮੈਚਿੰਗ ਪਲੇਟਫ਼ਾਰਮ ਅਤੇ ਇੰਟਰਵਿਊ ਤਿਆਰੀ ਆਦਿ ਅਹਿਮ ਵਿਸ਼ੇ ਸ਼ਾਮਿਲ ਸਨ | ਇਸ ਤੋਂ ਇਲਾਵਾ ਉਨ੍ਹਾਂ ਨੇ ਵਿਦਿਆਰਥੀਆਂ ਨੂੰ ਆਰਟੀਫੀਸ਼ੀਅਲ ਇੰਟੈਲੀਜੈਂਸ, ਡਾਟਾ ਐਨਾਲਿਟਿਕਸ, ਸਾਈਬਰ ਸੁਰੱਖਿਆ, ਕਲਾਊਡ ਕੰਪਿਊਟਿੰਗ ਤੇ ਪ੍ਰੋਫੈਸ਼ਨਲ ਸਕਿੱਲਜ਼ ਵਰਗੇ ਖੇਤਰਾਂ ਵਿਚ ਆਈ.ਬੀ.ਐਮ. ਸਕਿੱਲਜ਼ਬਿਲਡ ਦੁਆਰਾ ਪੇਸ਼ ਕੀਤੇ ਜਾਂਦੇ ਮੁਫ਼ਤ ਪ੍ਰਮਾਣੀਕਰਣ ਪ੍ਰੋਗਰਾਮਾਂ ਬਾਰੇ ਵੀ ਜਾਣਕਾਰੀ ਦਿੱਤੀ | ਇਸ ਤੋਂ ਪਹਿਲਾਂ ਕਾਲਜ ਦੇ ਡਾਇਰੈਕਟਰ ਪਿ੍ੰਸੀਪਲ ਡਾ. ਕਸ਼ਮੀਰ ਸਿੰਘ ਨੇ ਵਿਦਿਆਰਥੀਆਂ ਨੂੰ ਉੱਭਰ ਰਹੇ ਰੁਜ਼ਗਾਰ ਦੇ ਮੌਕਿਆਂ ਵਿਚ ਨਵੀਨਤਾਕਾਰੀ ਸਾਧਨਾਂ ਨੂੰ ਸਰਗਰਮੀ ਨਾਲ ਅਪਣਾਉਣ ਲਈ ਪ੍ਰੇਰਿਤ ਕੀਤਾ | ਵਾਈਸ ਪਿ੍ੰਸੀਪਲ ਡਾ. ਬਿਕਰਮਜੀਤ ਸਿੰਘ ਨੇ ਵਿਦਿਆਰਥੀਆਂ ਨੂੰ ਆਪਣੇ ਹੁਨਰਾਂ ਨੂੰ ਲਗਾਤਾਰ ਅਪਗ੍ਰੇਡ ਕਰਨ 'ਤੇ ਜ਼ੋਰ ਦਿੱਤਾ | ਡੀਨ ਪਲੇਸਮੈਂਟ ਡਾ. ਕਮਲਪ੍ਰੀਤ ਕੌਰ ਨੇ ਕਿਹਾ ਕਿ ਅਜਿਹੀਆਂ ਵਰਕਸ਼ਾਪਾਂ ਜਿੱਥੇ ਅਕਾਦਮਿਕ ਅਤੇ ਉਦਯੋਗ ਦੀਆਂ ਉਮੀਦਾਂ ਵਿਚਕਾਰ ਪਾੜੇ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਪੂਰਾ ਕਰਦੀਆਂ ਹਨ, ਉੱਥੇ ਨਾਲ ਹੀ ਵਿਦਿਆਰਥੀਆਂ ਨੂੰ ਆਪਣੇ ਆਪ ਨੂੰ ਪੇਸ਼ੇਵਾਰ ਤੌਰ 'ਤੇ ਬਿਹਤਰ ਬਣਾਉਣ ਅਤੇ ਕਰੀਅਰ ਯੋਜਨਾ ਬਣਾਉਣ ਲਈ ਸਹਾਇਕ ਸਿੱਧ ਹੁੰਦੀਆਂ ਹਨ | ਪਲੇਸਮੈਂਟ ਅਫ਼ਸਰ ਡਾ. ਸੌਰਵ ਸ਼ਰਮਾ ਨੇ ਅਨੁਦੀਪ ਫਾਊਾਡੇਸ਼ਨ ਦਾ ਧੰਨਵਾਦ ਕਰਦਿਆਂ ਵਿਦਿਆਰਥੀਆਂ ਨੂੰ ਭਵਿੱਖ ਵਿਚ ਵੀ ਅਜਿਹੇ ਹੁਨਰ-ਆਧਾਰਿਤ ਪ੍ਰੋਗਰਾਮਾਂ ਵਿਚ ਵੱਧ ਚੜ੍ਹ ਕੇ ਹਿੱਸਾ ਲੈਣ ਲਈ ਪ੍ਰੇਰਿਤ ਕੀਤਾ |
Ad Position 22
No active advertisement
ਪਿਛਲੀ ਖ਼ਬਰ ਮਾਤਾ ਗੁਜਰੀ ਕਾਲਜ ਦੇ ਖੇਤੀਬਾੜੀ ਤੇ ਫੂਡ ਟੈਕਨਾਲੋਜੀ ਵਿਭਾਗ ਦੇ ਵਿਦਿਆਰਥੀਆਂ ਨੂੰ ਵਿੱਦਿਅਕ ਦੌਰਾ ਕਰਵਾਇਆ ਅਗਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੀ ਫ਼ਤਹਿਗੜ੍ਹ ਸਾਹਿਬ 'ਚ ਮੀਟਿੰਗ ਕੱਲ੍ਹ
Ad Position 24