17-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-02-2026

ਮਾਤਾ ਗੁਜਰੀ ਕਾਲਜ ਦੇ ਖੇਤੀਬਾੜੀ ਤੇ ਫੂਡ ਟੈਕਨਾਲੋਜੀ ਵਿਭਾਗ ਦੇ ਵਿਦਿਆਰਥੀਆਂ ਨੂੰ ਵਿੱਦਿਅਕ ਦੌਰਾ ਕਰਵਾਇਆ

Ad Position 21
No active advertisement
ਅਜੀਤ ਡੈਸਕ 26-02-2026
ਫ਼ਤਹਿਗੜ੍ਹ ਸਾਹਿਬ, 25 ਫਰਵਰੀ (ਬਲਜਿੰਦਰ ਸਿੰਘ)-ਮਾਤਾ ਗੁਜਰੀ ਕਾਲਜ ਦੇ ਇੰਸਟੀਚਿਊਟ ਇਨੋਵੇਸ਼ਨ ਸੈੱਲ ਵਲੋਂ ਕਾਲਜ ਦੇ ਖੇਤੀਬਾੜੀ ਅਤੇ ਫੂਡ ਟੈਕਨਾਲੋਜੀ ਵਿਭਾਗ ਦੁਆਰਾ ਬਾਇਓਕਾਰਵ ਫਲੋਰੀਕਲਚਰ ਖੇਤਾਂ ਦਾ ਵਿਸ਼ੇਸ਼ ਦੌਰਾ ਕਰਵਾਇਆ ਗਿਆ | ਇਸ ਮੌਕੇ ਵਿਦਿਆਰਥੀਆਂ ਨੇ ਪ੍ਰਯੋਗਾਤਮਿਕ ਖੇਤਾਂ ਅਤੇ ਨਰਸਰੀ ਖੇਤਰ ਦੇ ਦੌਰੇ ਦੌਰਾਨ ਪੌਦਿਆਂ ਦੀ ਸਾਂਭ-ਸੰਭਾਲ, ਨਰਸਰੀ ਪ੍ਰਬੰਧਨ ਅਤੇ ਫ਼ਸਲਾਂ ਦੀ ਦੇਖਭਾਲ ਬਾਰੇ ਵਿਹਾਰਕ ਜਾਣਕਾਰੀ ਪ੍ਰਾਪਤ ਕੀਤੀ | ਇਸ ਦੌਰੇ ਦੌਰਾਨ ਬਾਇਓਕਾਰਵ ਐਂਟਰਪ੍ਰਾਈਜ਼ ਦੇ ਮੈਨੇਜਿੰਗ ਡਾਇਰੈਕਟਰ ਡਾ. ਅੱਲ੍ਹਾ ਰੰਗ ਨੇ ਵਿਦਿਆਰਥੀਆਂ ਨਾਲ ਗੱਲਬਾਤ ਦੌਰਾਨ ਫੁੱਲਾਂ ਦੀ ਖੇਤੀ ਨਾਲ ਸਬੰਧਿਤ ਵੱਖ-ਵੱਖ ਤਕਨੀਕਾਂ ਜਿਵੇਂ ਗ੍ਰਾਫਟਿੰਗ, ਬਡਿੰਗ, ਕਟਿੰਗ ਅਤੇ ਲੇਅਰਿੰਗ ਆਦਿ ਬਾਰੇ ਮਹੱਤਵਪੂਰਨ ਜਾਣਕਾਰੀ ਦਿੱਤੀ | ਉਨ੍ਹਾਂ ਨੇ ਕਿਸਾਨਾਂ ਦੀ ਆਮਦਨ ਵਧਾਉਣ, ਰੁਜ਼ਗਾਰ ਦੇ ਮੌਕੇ ਪੈਦਾ ਕਰਨ ਅਤੇ ਖਾਦ ਤੇ ਪੋਸ਼ਣ ਸੁਰੱਖਿਆ ਨੂੰ ਯਕੀਨੀ ਬਣਾਉਣ ਵਿਚ ਬਾਗ਼ਬਾਨੀ ਫ਼ਸਲਾਂ ਦੀ ਆਰਥਿਕ ਅਤੇ ਪੌਸ਼ਟਿਕ ਮਹੱਤਤਾ ਬਾਰੇ ਵੀ ਜਾਣਕਾਰੀ ਦਿੱਤੀ | ਕਾਲਜ ਦੇ ਡਾਇਰੈਕਟਰ ਪਿ੍ੰਸੀਪਲ ਡਾ. ਕਸ਼ਮੀਰ ਸਿੰਘ ਨੇ ਕਿਹਾ ਕਿ ਇਸ ਤਰ੍ਹਾਂ ਦੇ ਵਿੱਦਿਅਕ ਦੌਰੇ ਜਿੱਥੇ ਵਿਦਿਆਰਥੀਆਂ ਦੇ ਵਿਹਾਰਕ ਅਤੇ ਵਿਵਹਾਰਿਕ ਗਿਆਨ ਵਿਚ ਵਾਧਾ ਕਰਦੇ ਹਨ, ਉੱਥੇ ਉਨ੍ਹਾਂ ਨੂੰ ਖੇਤੀਬਾੜੀ ਦੇ ਨਾਲ-ਨਾਲ ਹੋਰ ਸਹਾਇਕ ਕਿੱਤਿਆਂ ਸਬੰਧੀ ਵੀ ਮਹੱਤਵਪੂਰਨ ਜਾਣਕਾਰੀ ਮਿਲਦੀ ਹੈ | ਕਾਲਜ ਦੇ ਖੇਤੀਬਾੜੀ ਵਿਭਾਗ ਦੇ ਫਲੋਰੀਕਲਚਰ ਦੇ ਐਕਸਪਰਟ ਡਾ. ਜੁਝਾਰ ਸਿੰਘ ਨੇ ਵੀ ਵਿਦਿਆਰਥੀਆਂ ਨੂੰ ਤਕਨੀਕੀ ਜਾਣਕਾਰੀ ਪ੍ਰਦਾਨ ਕੀਤੀ ਅਤੇ ਕਿਹਾ ਕਿ ਇਹ ਦੌਰਾ ਵਿਦਿਆਰਥੀਆਂ ਲਈ ਬਹੁਤ ਲਾਹੇਵੰਦ ਸਾਬਤ ਹੋਇਆ | ਫੂਡ ਟੈਕਨਾਲੋਜੀ ਵਿਭਾਗ ਦੇ ਮੁਖੀ ਡਾ. ਅਜੈ ਸਿੰਘ ਨੇ ਵਿਦਿਆਰਥੀਆਂ ਨੂੰ ਮੌਜੂਦਾ ਸਟਾਰਟਅੱਪ ਦੌਰ ਅਤੇ ਸਕਿੱਲ ਬਾਰੇ ਜਾਣੂ ਕਰਵਾਉਂਦਿਆਂ ਇਨ੍ਹਾਂ ਨੂੰ ਪੜ੍ਹਾਈ ਨਾਲ ਜੋੜਨ ਦੀ ਮਹੱਤਤਾ ਬਾਰੇ ਵਿਸਥਾਰ ਨਾਲ ਦੱਸਿਆ |
Ad Position 22
No active advertisement
ਪਿਛਲੀ ਖ਼ਬਰ ਆਂਗਣਵਾੜੀ ਮੁਲਾਜ਼ਮ ਯੂਨੀਅਨ ਦੀ ਜ਼ਿਲ੍ਹਾ ਪੱਧਰੀ ਮੀਟਿੰਗ ਅਗਲੀ ਖ਼ਬਰ ਮਾਤਾ ਗੁਜਰੀ ਕਾਲਜ ਵਿਖੇ ਆਰਟੀਫਿਸ਼ਲ ਇੰਟੈਲੀਜੈਂਸ 'ਤੇ ਵਰਕਸ਼ਾਪ ਕਰਵਾਈ
Ad Position 24