17-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-02-2026

ਬਰਨਾਲਾ ਰੈਲੀ ਦੀ ਤਿਆਰੀ ਸੰਬੰਧੀ ਡਾ. ਮਨੋਹਰ ਸਿੰਘ ਦੀ ਅਗਵਾਈ ਹੇਠ ਮੀਟਿੰਗਾਂ ਦਾ ਦੌਰ ਜਾਰੀ

Ad Position 21
No active advertisement
ਅਜੀਤ ਡੈਸਕ 26-02-2026
ਖਮਾਣੋਂ, 25 ਫਰਵਰੀ (ਮਨਮੋਹਣ ਸਿੰਘ ਕਲੇਰ)-ਸੀਨੀਅਰ ਕਾਂਗਰਸੀ ਆਗੂ ਡਾ. ਮਨੋਹਰ ਸਿੰਘ ਨੇ ਅੱਜ ਇੱਥੇ ਹਲਕੇ ਦੇ ਪ੍ਰਮੁੱਖ ਕਾਂਗਰਸੀ ਆਗੂਆਂ ਨਾਲ ਮੀਟਿੰਗ ਕਰਨ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ 28 ਫਰਵਰੀ ਨੂੰ ਹੋਣ ਵਾਲੀ ਬਰਨਾਲਾ ਕਾਂਗਰਸ ਰੈਲੀ ਵਿਚ ਸ਼ਾਮਿਲ ਹੋਣ ਲਈ ਵਿਧਾਨ ਸਭਾ ਹਲਕਾ ਬਸੀ ਪਠਾਣਾਂ ਦੇ ਵਰਕਰਾਂ ਵਿਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ | ਇਸ ਰੈਲੀ ਵਿਚ ਲੋਕ ਸਭਾ ਦੇ ਵਿਰੋਧੀ ਧਿਰ ਨੇਤਾ ਤੇ ਕਾਂਗਰਸ ਪਾਰਟੀ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਰੈਲੀ ਨੂੰ ਸੰਬੋਧਨ ਕਰਨ ਪਹੁੰਚ ਰਹੇ ਹਨ | ਇਸ ਮੌਕੇ ਪੰਜਾਬ ਕਾਂਗਰਸ ਇੰਚਾਰਜ ਤੇ ਛੱਤੀਸਗੜ੍ਹ ਦੇ ਸਾਬਕਾ ਮੁੱਖ ਮੰਤਰੀ ਤੇ ਕੌਮੀ ਸੈਕਟਰੀ ਹਿਨਾ ਕਾਵਰੇ ਅਤੇ ਰਵਿੰਦਰ ਡਾਲਵੀ ਵੀ ਪਹੁੰਚ ਰਹੇ ਹਨ | ਇਹ ਇਕ ਵੱਡੀ ਅਤੇ ਇਤਿਹਾਸਿਕ ਰੈਲੀ ਸਾਬਤ ਹੋਵੇਗੀ | ਡਾ. ਮਨੋਹਰ ਸਿੰਘ ਨੇ ਕਿਹਾ ਕਿ ਮਨਰੇਗਾ ਬਚਾਓ ਰੈਲੀਆਂ ਦੀ ਲੜੀ ਤਹਿਤ ਹਲਕਾ ਬਸੀ ਪਠਾਣਾਂ ਵਿਚ ਵੀ ਕਈ ਪਿੰਡਾਂ 'ਚ ਮੀਟਿੰਗਾਂ ਅਤੇ ਪ੍ਰਦਰਸ਼ਨ ਕੀਤੇ ਜਾ ਚੁੱਕੇ ਹਨ, ਜਿਸ ਵਿਚ ਵੱਡੀ ਗਿਣਤੀ ਵਿਚ ਕਾਂਗਰਸੀ ਵਰਕਰ ਅਤੇ ਆਗੂਆਂ ਨੇ ਸ਼ਮੂਲੀਅਤ ਕੀਤੀ ਹੈ | ਸਾਬਕਾ ਸੂਬਾ ਸਕੱਤਰ ਵਰਿੰਦਰਪਾਲ ਸਿੰਘ ਵਿੰਕੀ, ਓਮ ਪ੍ਰਕਾਸ਼ ਤਾਂਗੜੀ ਅਤੇ ਗੁਰਦੀਪ ਸਿੰਘ ਦੀਪਾ ਰਾਏਪੁਰ ਨੇ ਸਾਂਝੇ ਤੌਰ 'ਤੇ ਦੱਸਿਆ ਕਿ ਰੈਲੀ ਵਿਚ ਸ਼ਾਮਿਲ ਹੋਣ ਲਈ ਇਲਾਕੇ ਤੋਂ ਵੱਧ ਤੋਂ ਵੱਧ ਗਿਣਤੀ ਵਿਚ ਕਾਂਗਰਸੀ ਵਰਕਰਾਂ ਖ਼ਾਸ ਕਰ ਨੌਜਵਾਨਾਂ ਦਾ ਇਕੱਠ ਲੈ ਕੇ ਰੈਲੀ ਵਿਚ ਸ਼ਮੂਲੀਅਤ ਕੀਤੀ ਜਾਵੇਗੀ | ਇਸ ਮੀਟਿੰਗ ਵਿਚ ਸਾਬਕਾ ਸੂਬਾ ਸਕੱਤਰ ਓਮ ਪ੍ਰਕਾਸ਼ ਤਾਂਗੜੀ, ਸਾਬਕਾ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਅਵਤਾਰ ਸਿੰਘ ਸੁਹਾਵੀ, ਕੌਂਸਲਰ ਕਰਮਜੀਤ ਸਿੰਘ ਢੀਂਡਸਾ, ਵਾਈਸ ਪ੍ਰਧਾਨ ਕੇਸਰ ਸਿੰਘ ਹਵਾਰਾ, ਐਸ.ਸੀ. ਵਿੰਗ ਕੋਆਰਡੀਨੇਟਰ ਮਨਜੀਤ ਸਿੰਘ, ਸਾਬਕਾ ਕੌਂਸਲ ਪ੍ਰਧਾਨ ਰਮੇਸ਼ ਗੁਪਤਾ, ਅਸ਼ੋਕ ਧੀਮਾਨ ਸਾਬਕਾ ਕੌਂਸਲ ਪ੍ਰਧਾਨ, ਜ਼ਿਲ੍ਹਾ ਜਨਰਲ ਸਕੱਤਰ ਜਰਨੈਲ ਸਿੰਘ ਨਾਹਰਾ, ਸ਼ਗਨਪ੍ਰੀਤ ਸਿੰਘ, ਹਰਜਸ ਸਮਸ਼ਪੁਰ, ਕਰਮਜੀਤ ਸਿੰਘ ਢਿੱਲੋਂ, ਜਸਦੀਪ ਸਿੰਘ ਬਹੇੜ, ਗੁਰੀ ਮਹਿਦੂਦਾਂ, ਮਲਕੀਤ ਸਿੰਘ ਘੁਮੰਡਗੜ੍ਹ, ਸੋਨੂੰ ਸਿੰਘ, ਨਰਿੰਦਰ ਸਿੰਘ ਗਡਹੇੜਾ, ਰਣਜੀਤ ਸਿੰਘ, ਤਾਰਾ ਸਿੰਘ, ਹਰਜੀਤ ਸਿੰਘ, ਹਰਪ੍ਰੀਤ ਸਿੰਘ ਸਿੱਧੂਪੁਰ, ਪਵਨ ਕੁਮਾਰ, ਦਲਜੀਤ ਸਿੰਘ ਨਾਮਧਾਰੀ, ਭੁਪਿੰਦਰ ਸਿੰਘ ਹੁਸੈਨਪੁਰ, ਦਲਜੀਤ ਸਿੰਘ ਨਾਮਧਾਰੀ, ਬਲਵਿੰਦਰ ਸਿੰਘ ਚੁੰਨੀ, ਸੁਖਵਿੰਦਰ ਸਿੰਘ ਭੜੀ, ਹਰਮਨ ਸਿੱਧੂ, ਧਰਮਿੰਦਰ ਸਿੰਘ ਅਮਰਗੜ੍ਹ, ਈਸਰ ਮੈੜਾਂ, ਹਰੀਸ਼ ਸੰਘੋਲ, ਲੱਕੀ ਧੀਮਾਨ, ਗੁਰਪ੍ਰੀਤ ਗੋਲਡੀ ਅਤੇ ਜੋਗਾ ਸਿੰਘ ਕੋਟਲਾ ਮਸੂਦ ਵੀ ਮੌਜੂਦ ਸਨ |
Ad Position 22
No active advertisement
ਪਿਛਲੀ ਖ਼ਬਰ ਵਿਸ਼ਵ ਯੂਨੀਵਰਸਿਟੀ ਦੇ ਵਿਦਿਆਰਥੀਆਂ ਨੂੰ ਜ਼ਿਲ੍ਹਾ ਮੋਹਾਲੀ ਅਦਾਲਤ ਦਾ ਦੌਰਾ ਕਰਵਾਇਆ ਅਗਲੀ ਖ਼ਬਰ ਆਂਗਣਵਾੜੀ ਮੁਲਾਜ਼ਮ ਯੂਨੀਅਨ ਦੀ ਜ਼ਿਲ੍ਹਾ ਪੱਧਰੀ ਮੀਟਿੰਗ
Ad Position 24