18-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-02-2026

ਮਾਤ ਭਾਸ਼ਾ ਤੇ ਸੱਭਿਆਚਾਰ ਦੀ ਪਛਾਣ ਸੰਬੰਧੀ ਰਿਮਟ ਯੂਨੀਵਰਸਿਟੀ ਦਾ ਸਮਾਰੋਹ ਕਰਵਾਇਆ

Ad Position 21
No active advertisement
ਅਜੀਤ ਡੈਸਕ 26-02-2026
ਫ਼ਤਹਿਗੜ੍ਹ ਸਾਹਿਬ, 25 ਫਰਵਰੀ (ਮਨਪ੍ਰੀਤ ਸਿੰਘ)-ਰਿਮਟ ਯੂਨੀਵਰਸਿਟੀ ਦੇ ਪੰਜਾਬੀ ਵਿਭਾਗ (ਲਿਬਰਲ ਆਰਟ) ਨੇ ਭਾਸ਼ਾ ਦਿਵਸ ਮਨਾਇਆ, ਜਿਸ ਵਿਚ ਬੱਚਿਆਂ ਨੂੰ ਆਪਣੀ ਮਾਤ ਭਾਸ਼ਾ ਅਤੇ ਸੱਭਿਆਚਾਰ ਦੀ ਪਛਾਣ ਵਿਸ਼ੇ 'ਤੇ ਵੱਖ-ਵੱਖ ਵਿਦਵਾਨਾਂ ਵਲੋਂ ਵਿਚਾਰ ਸਾਂਝੇ ਕੀਤੇ ਗਏ | ਇਸ ਸੈਸ਼ਨ ਦੀ ਪ੍ਰਧਾਨਗੀ ਡਾ. ਸਤੀਸ਼ ਕੁਮਾਰ ਵਰਮਾ ਪੰਜਾਬੀ ਵਿਭਾਗ, ਪੰਜਾਬੀ ਯੂਨੀਵਰਸਿਟੀ ਪਟਿਆਲਾ, ਡਾ. ਕਾਰਤਿਕ ਕੇ ਗੁਪਤਾ ਡੀਨ ਅਕਾਦਮਿਕ ਰਿਮਟ ਯੂਨੀਵਰਸਿਟੀ, ਮੁਖੀ ਲਿਬਰਲ ਆਰਟ ਵਲੋਂ ਕੀਤੀ ਗਈ | ਇਸ ਤੋਂ ਇਲਾਵਾ ਹੋਰਨਾਂ ਵਿਭਾਗਾਂ ਦੇ ਮੁਖੀ ਸਾਹਿਬਾਨਾਂ ਨੇ ਭਾਗ ਲਿਆ | ਡਾ. ਵਰਮਾ ਨੇ ਆਨਲਾਈਨ ਮੋਡ ਵਿਚ ਬੱਚਿਆਂ ਨਾਲ ਮਾਤ ਭਾਸ਼ਾ ਦਿਵਸ ਸਬੰਧੀ ਆਪਣੇ ਵਿਚਾਰ ਸਾਂਝੇ ਕੀਤੇ | ਉਨ੍ਹਾਂ ਨੇ ਬੱਚਿਆਂ ਨੂੰ ਮਾਤ ਭਾਸ਼ਾ ਦੀ ਮਹੱਤਤਾ ਬਾਰੇ ਦੱਸਦਿਆਂ ਕਿਹਾ ਕਿ ਭਾਸ਼ਾ ਸਿਰਫ਼ ਸ਼ਬਦ ਨਹੀਂ ਹੁੰਦੇ, ਬਲਕਿ ਮਨੁੱਖੀ ਹੋਂਦ ਅਤੇ ਪਛਾਣ ਦਾ ਸਾਧਨ ਹੁੰਦੇ ਹਨ | ਜਿਨ੍ਹਾਂ ਨੂੰ ਅਸੀਂ ਆਪਣੀ ਮਾਂ ਦੀ ਗੋਦ ਤੋਂ ਮਹਿਸੂਸ ਕਰਨ ਲੱਗਦੇ ਹਾਂ | ਡਾ. ਗੁਪਤਾ ਨੇ ਬੱਚਿਆਂ ਨੂੰ ਆਪਣੀ ਮਾਤ ਭਾਸ਼ਾ ਅਤੇ ਭਵਿੱਖ ਵਿਚ ਆਉਣ ਵਾਲੀਆਂ ਚੁਨੌਤੀਆਂ ਪ੍ਰਤੀ ਜਾਗਰੂਕ ਕੀਤਾ | ਇਸ ਤੋਂ ਇਲਾਵਾ ਵਿਭਾਗ ਦੇ ਵਿਦਿਆਰਥੀਆਂ ਨੇ ਆਪਣੀਆਂ ਸੱਭਿਆਚਾਰਕ ਗਤੀਵਿਧੀਆਂ ਦੀ ਪੇਸ਼ਕਾਰੀ ਕੀਤੀ | ਜਿਸ ਵਿਚ ਅੰਤਰ ਰਾਸ਼ਟਰੀ ਵਿਦਿਆਰਥੀਆਂ ਵਲੋਂ ਆਪਣੇ ਵਿਚਾਰ ਪੇਸ਼ ਕੀਤੇ ਗਏ | ਵਿਭਾਗ ਦੇ ਵਿਦਿਆਰਥੀਆਂ ਵਲੋਂ ਵੀ ਨਾਟਕ, ਕਵਿਤਾਵਾਂ, ਪੋਸਟਰ ਮੇਕਿੰਗ ਅਤੇ ਸੱਭਿਆਚਾਰਕ ਗਤੀਵਿਧੀਆਂ ਪੇਸ਼ ਕੀਤੀਆਂ ਗਈਆਂ, ਜਿਸ ਵਿਚ ਖੇਤਰੀ ਅਤੇ ਅੰਤਰ-ਰਾਸ਼ਟਰੀ ਵਿਦਿਆਰਥੀਆਂ ਨੇ ਭਾਗ ਲਿਆ |
Ad Position 22
No active advertisement
ਪਿਛਲੀ ਖ਼ਬਰ 40 ਰੋਜ਼ਾ ਪਵਿੱਤਰ ਚਰਨਛੋਹ ਗੁਰਮਤਿ ਸਮਾਗਮ ਦੇ ਦੂਜੇ ਦਿਨ ਪ੍ਰੋ. ਜਗਜੀਤ ਸਿੰਘ ਨੇ ਲਵਾਈ ਹਾਜ਼ਰੀ ਅਗਲੀ ਖ਼ਬਰ ਡਾਇਟ ਫ਼ਤਹਿਗੜ੍ਹ ਸਾਹਿਬ ਵਿਖੇ ਅਕਾਦਮਿਕ ਸਪੋਰਟ ਗਰੁੱਪ ਪ੍ਰਾਇਮਰੀ ਅਤੇ ਅਪਰ ਪ੍ਰਾਇਮਰੀ ਦੀ ਮਿਸ਼ਨ ਸਮਰੱਥ ਤਹਿਤ ਵਰਕਸ਼ਾਪ...
Ad Position 24