ਮੰਡੀ ਗੋਬਿੰਦਗੜ੍ਹ, 25 ਫਰਵਰੀ (ਰਾਜੇਸ਼ ਸ਼ਰਮਾ)-ਸਥਾਨਕ ਮੁਹੱਲਾ ਗੁਰੂ ਕੀ ਨਗਰੀ ਸਥਿਤ ਇਤਿਹਾਸਿਕ ਗੁਰਦੁਆਰਾ ਸਾਹਿਬ ਪਾਤਸ਼ਾਹੀ ਛੇਵੀਂ ਵਿਖੇ ਚੱਲ ਰਹੇ 40 ਰੋਜ਼ਾ ਪਵਿੱਤਰ ਚਰਨ ਛੋਹ ਗੁਰਮਤਿ ਸਮਾਗਮ ਦੇ ਦੂਜੇ ਦੀਵਾਨ ਵਿਚ ਫ਼ਤਹਿਗੜ੍ਹ ਸਾਹਿਬ ਤੋਂ ਰਾਗੀ ਪ੍ਰੋ. ਜਗਜੀਤ ਸਿੰਘ ਦੇ ਜਥੇ ਨੇ ਸੰਗਤਾਂ ਗੁਰਬਾਣੀ ਕੀਰਤਨ ਰਾਹੀਂ ਨਿਹਾਲ ਕੀਤਾ ਅਤੇ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਜੀਵਨ ਨਾਲ ਸਬੰਧਿਤ ਵਿਚਾਰਾਂ ਸਾਂਝੀਆਂ ਕੀਤੀਆਂ | ਇਨ੍ਹਾਂ ਸਮਾਗਮਾਂ ਵਿਚ ਸ਼ਹਿਰ ਅਤੇ ਨੇੜਲੇ ਪਿੰਡਾਂ ਤੋਂ ਵੱਡੀ ਗਿਣਤੀ ਵਿਚ ਸੰਗਤਾਂ ਨੇ ਹਾਜ਼ਰੀ ਲਗਾਈ | ਸਮਾਗਮ ਦੌਰਾਨ ਹੈੱਡਗ੍ਰੰਥੀ ਗਿਆਨੀ ਕੁਲਵਿੰਦਰ ਸਿੰਘ, ਹਰਭਜਨ ਸਿੰਘ ਧਾਲੀਵਾਲ, ਮਨਜੀਤ ਸਿੰਘ ਖ਼ਾਲਸਾ, ਤੇਜਬੀਰ ਸਿੰਘ ਵਲੋਂ ਰਾਗੀ ਜਥੇ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ | ਸਮਾਗਮ ਵਿਚ ਭਾਈ ਰਵਿੰਦਰਜੀਤ ਸਿੰਘ ਭੰਗੂ, ਫੋਰਮੈਨ ਰੂਪ ਸਿੰਘ, ਕੇਸਰ ਸਿੰਘ ਪ੍ਰੀਤਨਗਰ, ਗੁਰਸੇਵਕ ਸਿੰਘ ਮਰਜਾਰਾ, ਸੁਰਜੀਤ ਸਿੰਘ, ਮੱਘਰ ਸਿੰਘ ਫੋਰਮੈਨ ਤੋਂ ਇਲਾਵਾ ਵੱਡੀ ਗਿਣਤੀ ਵਿਚ ਇਲਾਕੇ ਦੀਆਂ ਸੰਗਤਾਂ ਸ਼ਾਮਿਲ ਸਨ |