18-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-02-2026

ਵਾਰਡ ਨੰ. 5 'ਚ 10 ਲੱਖ ਰੁਪਏ ਦੀ ਸਿਹਤ ਬੀਮਾ ਯੋਜਨਾ ਲਈ ਵਿਸ਼ੇਸ਼ ਕੈਂਪ

Ad Position 21
No active advertisement
ਅਜੀਤ ਡੈਸਕ 26-02-2026
ਮੰਡੀ ਗੋਬਿੰਦਗੜ੍ਹ, 25 ਫਰਵਰੀ (ਰਾਜੇਸ਼ ਸ਼ਰਮਾ)-ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਲੋਕਾਂ ਨੂੰ 10 ਲੱਖ ਰੁਪਏ ਤੱਕ ਦੇ ਕੈਸ਼ਲੈੱਸ ਇਲਾਜ ਦੀ ਸਹੂਲਤ ਮੁਹੱਈਆ ਕਰਵਾਉਣ ਲਈ ਸ਼ਹਿਰ ਦੇ ਵੱਖ-ਵੱਖ ਵਾਰਡਾਂ ਵਿਚ ਵਿਸ਼ੇਸ਼ ਰਜਿਸਟ੍ਰੇਸ਼ਨ ਕੈਂਪ ਲਗਾਏ ਜਾ ਰਹੇ ਹਨ | ਇਸੇ ਕੜੀ ਤਹਿਤ ਅੱਜ ਵਾਰਡ ਨੰ. 5 ਵਿਚ ਕੌਂਸਲਰ ਰਾਧਿਕਾ ਵਰਮਾ ਅਤੇ 'ਆਪ' ਆਗੂ ਕਿ੍ਸ਼ਨ ਵਰਮਾ ਬੌਬੀ ਦੀ ਅਗਵਾਈ ਹੇਠ ਵਾਰਡ ਵਾਸੀਆਂ ਦੀ ਸਹੂਲਤ ਲਈ 10 ਲੱਖ ਦੇ ਸਿਹਤ ਯੋਜਨਾ ਦੇ ਫਾਰਮ ਭਰਨ ਅਤੇ ਰਜਿਸਟ੍ਰੇਸ਼ਨ ਕਰਨ ਲਈ ਕੈਂਪ ਆਯੋਜਿਤ ਕੀਤਾ ਗਿਆ, ਕੈਂਪ ਦੌਰਾਨ ਵੱਡੀ ਗਿਣਤੀ ਵਿਚ ਲੋਕਾਂ ਨੇ ਪਹੁੰਚ ਕੇ ਆਪਣੀ ਰਜਿਸਟ੍ਰੇਸ਼ਨ ਕਰਵਾਈ ਅਤੇ ਯੋਜਨਾ ਨਾਲ ਸੰੰਬੰਧਿਤ ਜਾਣਕਾਰੀ ਪ੍ਰਾਪਤ ਕੀਤੀ, ਮੌਕੇ 'ਤੇ ਤਾਇਨਾਤ ਟੀਮ ਵਲੋਂ ਲੋੜੀਂਦੇ ਦਸਤਾਵੇਜ਼ਾਂ ਜਿਵੇਂ ਆਧਾਰ ਕਾਰਡ, ਪਰਿਵਾਰਿਕ ਵੇਰਵਾ ਦੀ ਜਾਂਚ ਕਰਕੇ ਤੁਰੰਤ ਫਾਰਮ ਭਰੇ ਗਏ | ਇਸ ਨਾਲ ਬਜ਼ੁਰਗਾਂ ਅਤੇ ਲੋਕਾਂ ਨੂੰ ਖ਼ਾਸ ਸਹੂਲਤ ਮਿਲੀ | ਕੌਂਸਲਰ ਰਾਧਿਕਾ ਵਰਮਾ ਨੇ ਦੱਸਿਆ ਕਿ ਸਰਕਾਰ ਦੀ ਇਸ ਯੋਜਨਾ ਨਾਲ ਆਰਥਿਕ ਤੌਰ 'ਤੇ ਕਮਜ਼ੋਰ ਪਰਿਵਾਰਾਂ ਨੂੰ ਵੱਡੀ ਰਾਹਤ ਮਿਲੇਗੀ ਅਤੇ ਮਹਿੰਗੇ ਇਲਾਜ ਦੇ ਖ਼ਰਚੇ ਦੀ ਚਿੰਤਾ ਘੱਟ ਹੋਵੇਗੀ | ਉਨ੍ਹਾਂ ਦੱਸਿਆ ਕਿ ਕੈਂਪ ਦੌਰਾਨ ਕਰੀਬ 400 ਪਰਿਵਾਰਾਂ ਦੇ ਫਾਰਮ ਭਰੇ ਗਏ ਅਤੇ ਰਜਿਸਟ੍ਰੇਸ਼ਨ ਕੀਤੀ ਗਈ ਹੈ, 'ਆਪ' ਆਗੂ ਕਿ੍ਸ਼ਨ ਵਰਮਾ ਬੌਬੀ ਨੇ ਕਿਹਾ ਕਿ ਕਈ ਵਾਰ ਲੋਕ ਦਸਤਾਵੇਜ਼ੀ ਕਾਰਵਾਈ ਦੇ ਕਾਰਨ ਸਰਕਾਰੀ ਯੋਜਨਾਵਾਂ ਤੋਂ ਵਾਂਝੇ ਰਹਿ ਜਾਂਦੇ ਹਨ, ਇਸ ਲਈ ਮੌਕੇ 'ਤੇ ਕੈਂਪ ਲਗਾ ਕੇ ਉਨ੍ਹਾਂ ਦੀ ਰਜਿਸਟ੍ਰੇਸ਼ਨ ਕਰਵਾਉਣ ਦੀ ਵਿਵਸਥਾ ਕੀਤੀ ਗਈ ਹੈ | ਉਨ੍ਹਾਂ ਦੱਸਿਆ ਕਿ ਆਉਣ ਵਾਲੇ ਦਿਨਾਂ ਵਿਚ ਹੋਰ ਵਾਰਡਾਂ ਵਿਚ ਵੀ ਇਸ ਤਰ੍ਹਾਂ ਦੇ ਕੈਂਪ ਲਗਾਏ ਜਾਣਗੇ ਤਾਂ ਜੋ ਕੋਈ ਵੀ ਯੋਗ ਪਰਿਵਾਰ ਇਸ ਯੋਜਨਾ ਤੋਂ ਵਾਂਝਾ ਨਾ ਰਹੇ | ਇਸ ਮੌਕੇ ਅਲੀਸ਼ਾ ਵਰਮਾ, ਸ਼ਿਲਪੀ ਗੋਇਲ, ਪੂਜਾ ਗੋਇਲ, ਰਿਤੂ ਸਿੰਗਲਾ, ਅੰਬਿਕਾ ਬਾਂਸਲ, ਅੰਜਲੀ ਮਿੱਤਲ, ਸੋਨੂੰ ਮਿੱਤਲ, ਨਿਸ਼ਾ ਮਿੱਤਲ, ਰਾਧਾ, ਦੀਵਾਂਸ਼ੰੂ ਵਰਮਾ, ਕੇਸ਼ਵ ਵਰਮਾ, ਸੰਦੀਪ ਸਦਾਨਾ, ਸੌਰਵ ਸੇਢਾ, ਗੁਰਪ੍ਰੀਤ ਸਿੰਘ, ਸੁਨੀਲ ਭਾਰਦਵਾਜ਼ ਤੋਂ ਇਲਾਵਾ ਵੱਡੀ ਗਿਣਤੀ ਵਿਚ ਇਲਾਕਾਵਾਸੀ ਮੌਜੂਦ ਸਨ |
Ad Position 22
No active advertisement
ਪਿਛਲੀ ਖ਼ਬਰ ਸਰਕਾਰ ਵਲੋਂ ਚਲਾਈਆਂ ਜਾ ਰਹੀਆਂ ਸਿਹਤ ਸਕੀਮਾਂ ਦਾ ਲਾਭ ਉਠਾਇਆ ਜਾਵੇ-ਡਾ. ਬੇਦੀ ਅਗਲੀ ਖ਼ਬਰ ਮਜ਼ਦੂਰਾਂ ਤੇ ਛੋਟੇ ਕਿਸਾਨਾਂ ਨੂੰ ਜ਼ਮੀਨ ਤੇ ਲੋੜਵੰਦ ਲੋਕਾਂ ਨੂੰ ਪੱਕਾ ਰੁਜ਼ਗਾਰ ਦਿੱਤਾ ਜਾਵੇ- ਗੁਰਪ੍ਰੀਤ ਸਿੰਘ ਚੀਦ...
Ad Position 24