ਸਰਕਾਰ ਵਲੋਂ ਚਲਾਈਆਂ ਜਾ ਰਹੀਆਂ ਸਿਹਤ ਸਕੀਮਾਂ ਦਾ ਲਾਭ ਉਠਾਇਆ ਜਾਵੇ-ਡਾ. ਬੇਦੀ
ਅਜੀਤ ਡੈਸਕ
26-02-2026
ਜਾਣਕਾਰੀ ਦਿੰਦਿਆਂ ਐਸ.ਐਮ.ਓ. ਡਾ. ਬੇਦੀ ਨੇ ਕਿਹਾ ਕਿ ਸਰਕਾਰ ਵਲੋਂ ਹਸਪਤਾਲ 'ਚ ਜੱਚਾ ਬੱਚਾ ਸਿਹਤ ਸਹੂਲਤਾਂ, ਡਾਇਗਨੋਸਟਿਕ ਸੇਵਾਵਾਂ, ਐਮਰਜੈਂਸੀ ਸੇਵਾਵਾਂ, ਟੀਕਾਕਰਨ, ਡੌਗ ਬਾਈਟ, ਇੰਡੋਰ, ਆਊਟਡੋਰ ਆਦਿ ਹੋਰ ਵੀ ਬਹੁਤ ਸਾਰੀਆਂ ਸੇਵਾਵਾਂ ਮੁਫ਼ਤ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ, ਲੋੜ ਪੈਣ ਤੇ ਇਨ੍ਹਾਂ ਦਾ ਵੱਧ ਤੋਂ ਵੱਧ ਲਾਭ ਉਠਾਇਆ ਜਾਵੇ | ਡਾ. ਅਮਰਿੰਦਰ ਪਾਲ ਸਿੰਘ ਅਤੇ ਡਾ. ਬਲਵਿੰਦਰ ਸ਼ੈਰੀ ਨੇ ਦੱਸਿਆ ਕਿ ਹਫ਼ਤੇ ਦੇ ਹਰ ਸੋਮਵਾਰ, ਬੁੱਧਵਾਰ ਅਤੇ ਸ਼ੁੱਕਰਵਾਰ ਨੂੰ ਹੱਡੀਆਂ ਦੀ ਮੁਸ਼ਕਿਲਾਂ ਸਬੰਧੀ ਮੁਫ਼ਤ ਸਲਾਹ ਮਸ਼ਵਰਾ ਅਤੇ ਓ.ਪੀ.ਡੀ. ਕੀਤੀ ਜਾਂਦੀ ਹੈ ਜਦਕਿ ਹਰ ਮੰਗਲਵਾਰ, ਵੀਰਵਾਰ ਅਤੇ ਸ਼ਨੀਵਾਰ ਨੂੰ ਲੋੜਵੰਦ ਮਰੀਜ਼ਾਂ ਦੇ ਹੱਡੀਆਂ ਦੇ ਮੁਫ਼ਤ ਆਪਰੇਸ਼ਨ ਕੀਤੇ ਜਾਂਦੇ ਹਨ | ਉਨ੍ਹਾਂ ਕਿਹਾ ਕਿ ਸਰੀਰਕ ਢਾਂਚਾ ਮਜ਼ਬੂਤ ਰੱਖਣ ਲਈ ਸਰੀਰਕ ਬਿਮਾਰੀਆਂ ਦੇ ਨਾਲ-ਨਾਲ ਹੱਡੀਆਂ ਦੀਆਂ ਬਿਮਾਰੀਆਂ ਵੱਲ ਵਿਸ਼ੇਸ਼ ਤਵੱਜੋ ਦਿੱਤੀ ਜਾਵੇ ਅਤੇ ਕੋਈ ਵੀ ਮੁਸ਼ਕਿਲ ਆਉਣ ਤੇ ਸਮੇਂ ਸਿਰ ਇਨ੍ਹਾਂ ਦਾ ਇਲਾਜ ਕਰਵਾਇਆ ਜਾਵੇ | ਇਸ ਮੌਕੇ ਤੇ ਜ਼ਿਲ੍ਹਾ ਸਮੂਹ ਸਿੱਖਿਆ ਤੇ ਸੂਚਨਾ ਅਫ਼ਸਰ ਬਲਜਿੰਦਰ ਸਿੰਘ, ਅਮਨਪ੍ਰੀਤ ਸਿੰਘ ਅਤੇ ਸਟਾਫ਼ ਨਰਸ ਦਲਜੀਤ ਕੌਰ ਆਦਿ ਹਾਜ਼ਰ ਸਨ |