ਸੰਘੋਲ, 25 ਫਰਵਰੀ (ਪਰਮਵੀਰ ਸਿੰਘ ਧਨੋਆ)-ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਦੀਆਂ ਚੱਲ ਰਹੀਆਂ ਸਕੀਮਾਂ ਸਬੰਧੀ ਕਿਸਾਨਾਂ ਨੂੰ ਪ੍ਰੇਰਿਤ ਕਰਨ ਲਈ ਪਿੰਡ ਗੱਗੜਵਾਲ 'ਚ ਆਤਮਾ ਸਕੀਮ ਅਧੀਨ ਜਾਗਰੂਕਤਾ ਕੈਂਪ ਲਗਾਇਆ ਗਿਆ | ਇਸ ਕੈਂਪ 'ਚ ਕਈ ਪਿੰਡਾਂ ਦੇ ਕਿਸਾਨਾਂ ਨੇ ਸ਼ਮੂਲੀਅਤ ਕੀਤੀ | ਵਿਭਾਗ ਵਲੋਂ ਖੇਤੀਬਾੜੀ ਵਿਸਥਾਰ ਅਫ਼ਸਰ ਰਵਿੰਦਰ ਸਿੰਘ, ਖੇਤੀਬਾੜੀ ਉਪ ਨਿਰੀਖਕ ਪਿ੍ਤਪਾਲ ਸਿੰਘ ਅਤੇ ਗੁਰਮਿੰਦਰਪਾਲ ਸਿੰਘ ਕੰਗ ਨੇ ਵਿਭਾਗ ਦੀਆਂ ਸਕੀਮਾਂ ਦੇ ਉਦੇਸ਼ਾਂ ਬਾਰੇ ਜਾਣਕਾਰੀ ਹਾਜ਼ਰੀਨ ਕਿਸਾਨਾਂ ਨਾਲ ਸਾਂਝੀ ਕੀਤੀ | ਇਸ ਤੋਂ ਇਲਾਵਾ ਬਾਗ਼ਬਾਨੀ ਵਿਭਾਗ ਵਲੋਂ ਖੇਤੀਬਾੜੀ ਉਪ ਨਿਰੀਖਕ ਅਮਰਜੀਤ ਸਿੰਘ ਨੇ ਵੀ ਕਿਸਾਨਾਂ ਨਾਲ ਆਪਣੇ ਵਿਚਾਰ ਸਾਂਝੇ ਕੀਤੇ | ਜੰਗਲਾਤ ਵਿਭਾਗ ਵਲੋਂ ਇੰਦਰਜੀਤ ਸਿੰਘ ਅਤੇ ਕੁਲਵਿੰਦਰ ਸਿੰਘ ਨੇ ਵੀ ਇਸ ਜਾਗਰੂਕਤਾ ਕੈਂਪ 'ਚ ਕਿਸਾਨਾਂ ਨਾਲ ਆਪਣੇ ਵਿਚਾਰ ਸਾਂਝੇ ਕੀਤੇ | ਭੂਮੀ ਅਤੇ ਜਲ ਸੰਭਾਲ ਵਿਭਾਗ ਦੇ ਫ਼ੀਲਡ ਸਹਾਇਕ ਅਜੇ ਕੁਮਾਰ ਨੇ ਭੂਮੀ ਅਤੇ ਜਲ ਸੰਭਾਲ ਵਿਭਾਗ ਵਲੋਂ ਚਲਾਈਆਂ ਜਾ ਰਹੀਆਂ ਸਕੀਮਾਂ ਦੇ ਲਾਭ ਲੈਣ ਲਈ ਕਿਸਾਨਾਂ ਨੂੰ ਪ੍ਰੇਰਿਤ ਕੀਤਾ | ਪਸ਼ੂ ਪਾਲਨ ਵਿਭਾਗ ਦੀ ਨੁਮਾਇੰਦਗੀ ਵੈਟਰਨਰੀ ਇੰਸਪੈਕਟਰ ਹਰਕਰਨਮੀਤ ਸਿੰਘ ਵਲੋਂ ਕੀਤੀ ਗਈ | ਇਸ ਮੌਕੇ 'ਆਪ' ਦੇ ਬਲਾਕ ਯੂਥ ਪ੍ਰਧਾਨ ਜਗਦੀਪ ਸਿੰਘ ਵੀ ਸ਼ਾਮਿਲ ਸਨ | ਇਸ ਦੌਰਾਨ ਖੇਤੀਬਾੜੀ ਵਿਭਾਗ ਖਮਾਣੋਂ ਤੋਂ ਫ਼ੀਲਡ ਸਹਾਇਕ ਗਗਨਦੀਪ ਸਿੰਘ ਅਤੇ ਫ਼ੀਲਡ ਵਰਕਰ ਮੁਖਤਿਆਰ ਸਿੰਘ ਆਦਿ ਵੀ ਮੌਜੂਦ ਸਨ |