ਅਮਲੋਹ, 25 ਫਰਵਰੀ (ਕੇਵਲ ਸਿੰਘ, ਅੰਮਿ੍ਤ ਸ਼ੇਰਗਿੱਲ)-ਅੱਜ ਕਾਂਗਰਸ ਦਫ਼ਤਰ ਅਮਲੋਹ ਵਿਖੇ ਸਾਬਕਾ ਮੰਤਰੀ ਕਾਕਾ ਰਣਦੀਪ ਸਿੰਘ ਨਾਭਾ ਵਲੋਂ 28 ਫਰਵਰੀ ਨੂੰ ਬਰਨਾਲਾ ਵਿਚ ਹੋਣ ਵਾਲੀ ਵੱਡੀ ਰੈਲੀ ਸਬੰਧੀ ਅਹਿਮ ਮੀਟਿੰਗ ਕੀਤੀ ਗਈ | ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਰਣਦੀਪ ਸਿੰਘ ਨਾਭਾ ਨੇ ਕਿਹਾ ਕਿ ਰੈਲੀ ਨੂੰ ਸੰਬੋਧਨ ਕਰਨ ਲਈ ਕਾਂਗਰਸ ਪਾਰਟੀ ਦੇ ਸੀਨੀਅਰ ਨੇਤਾ ਰਾਹੁਲ ਗਾਂਧੀ ਸ਼ਾਮਿਲ ਹੋਣਗੇ, ਜੋ ਮਨਰੇਗਾ ਮਜ਼ਦੂਰਾਂ ਅਤੇ ਕਿਸਾਨਾਂ ਦੇ ਹੱਕਾਂ ਵਿਚ ਆਪਣੀ ਆਵਾਜ਼ ਬੁਲੰਦ ਕਰਨਗੇ | ਨਾਭਾ ਨੇ ਕਿਹਾ ਕਿ ਮੀਟਿੰਗ ਦੌਰਾਨ ਰੈਲੀ ਸਬੰਧੀ ਹਲਕਾ ਅਮਲੋਹ ਦੇ ਵਰਕਰਾਂ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ ਅਤੇ ਰੈਲੀ ਨੂੰ ਕਾਮਯਾਬ ਬਣਾਉਣ ਲਈ ਜ਼ਿੰਮੇਵਾਰੀਆਂ ਸੌਂਪੀਆਂ ਗਈਆਂ | ਉਨ੍ਹਾਂ ਹਲਕਾ ਅਮਲੋਹ ਦੇ ਵਰਕਰਾਂ ਨੂੰ ਰੈਲੀ ਵਿਚ ਵੱਡੀ ਗਿਣਤੀ ਸ਼ਾਮਿਲ ਹੋਣ ਦੀ ਅਪੀਲ ਕੀਤੀ | ਇਸ ਮੌਕੇ ਬਲਾਕ ਅਮਲੋਹ ਦੇ ਪ੍ਰਧਾਨ ਜਗਬੀਰ ਸਿੰਘ ਸਲਾਣਾ, ਸੀਨੀਅਰ ਆਗੂ ਜਗਵਿੰਦਰ ਸਿੰਘ ਰੈਹਿਲ, ਐਡਵੋਕੇਟ ਹਰਜਿੰਦਰ ਸਿੰਘ ਟਿੰਕਾ, ਬਲਵੀਰ ਸਿੰਘ ਮਿੰਟੂ, ਗੁਰਪ੍ਰੀਤ ਸਿੰਘ ਗਰੇਵਾਲ ਸਾਬਕਾ ਸਰਪੰਚ, ਰਛਪਾਲ ਸਿੰਘ ਮੁੱਢੜੀਆ ਸਾਬਕਾ ਸਰਪੰਚ, ਹਰਚੰਦ ਸਿੰਘ ਸਮਸ਼ਪੁਰ, ਗੁਰਬਚਨ ਸਿੰਘ ਕਾਹਨਪੁਰਾ, ਗੰਗਾ ਪੁਰੀ, ਰੂਪ ਸਿੰਘ, ਡਾ. ਹਰਿੰਦਰ ਸਿੰਘ ਸ਼ਾਹੀ, ਰਾਜਵਿੰਦਰ ਸਿੰਘ ਘੁਟੀਂਡ, ਹੈਪੀ ਪਜਨੀ, ਕੌਂਸਲਰ ਕੁਲਵਿੰਦਰ ਸਿੰਘ ਤੇ ਜਸਵਿੰਦਰ ਸਿੰਘ ਬਿੰਦਰ, ਹਰਵਿੰਦਰ ਸਿੰਘ ਧੂੰਮੀ, ਗੁਰਮੁਖ ਸਿੰਘ ਨਰਾਇਣਗੜ੍ਹ, ਹਰਨੈਲ ਸਿੰਘ ਰਾਮਗੜ੍ਹ, ਹੈਪੀ ਸੂਦ, ਸ਼ਿਵ ਕੁਮਾਰ ਗਰਗ, ਨਾਹਰ ਸਿੰਘ ਅੰਬਾਲਾ, ਰਾਕੇਸ਼ ਕੁਮਾਰ ਗੋਗੀ, ਪੀ.ਏ. ਮਨਪ੍ਰੀਤ ਸਿੰਘ ਮਿੰਟਾ ਤੋਂ ਇਲਾਵਾ ਵੱਡੀ ਗਿਣਤੀ ਕਾਂਗਰਸੀ ਮੌਜੂਦ ਸਨ |