25-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-02-2026

ਸ਼੍ਰੋਮਣੀ ਅਕਾਲੀ ਦਲ ਫ਼ਤਹਿਗੜ੍ਹ ਸਾਹਿਬ ਵਲੋਂ ਨਵੇਂ ਸਰਕਲ ਪ੍ਰਧਾਨਾਂ ਦਾ ਐਲਾਨ

Ad Position 21
No active advertisement
ਅਜੀਤ ਡੈਸਕ 27-02-2026
ਫ਼ਤਹਿਗੜ੍ਹ ਸਾਹਿਬ, 26 ਫਰਵਰੀ (ਬਲਜਿੰਦਰ ਸਿੰਘ)-ਸ਼੍ਰੋਮਣੀ ਅਕਾਲੀ ਦਲ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੇ ਪ੍ਰਧਾਨ ਜਥੇਦਾਰ ਸ਼ਰਨਜੀਤ ਸਿੰਘ ਚਨਾਰਥਲ ਵਲੋਂ ਅੱਜ ਹਲਕਾ ਇੰਚਾਰਜ ਬਲਜੀਤ ਸਿੰਘ ਭੁੱਟਾ ਦੀ ਅਗਵਾਈ ਹੇਠ ਰੱਖੇ ਪ੍ਰੋਗ੍ਰਾਮ ਦੌਰਾਨ ਨਵੇਂ ਸਰਕਲ ਪ੍ਰਧਾਨਾਂ ਦਾ ਐਲਾਨ ਕੀਤਾ ਗਿਆ | ਪੋ੍ਰਗਰਾਮ ਦੌਰਾਨ ਜਥੇਦਾਰ ਚਨਾਰਥਲ ਨੇ ਦੱਸਿਆ ਕਿ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਪਾਰਟੀ ਨੂੰ ਬੂਥ ਪੱਧਰ 'ਤੇ ਮਜ਼ਬੂਤ ਕਰਨ ਲਈ ਪਾਰਟੀ ਪ੍ਰਤੀ ਵਫ਼ਾਦਾਰੀ ਤੇ ਸਰਗਰਮੀ ਨਾਲ ਸੇਵਾਵਾਂ ਨਿਭਾਅ ਰਹੇ ਆਗੂਆਂ ਨੂੰ ਵੱਡੀਆਂ ਜ਼ਿੰਮੇਵਾਰੀਆਂ ਦੇ ਕੇ ਨਿਵਾਜਿਆ ਜਾ ਰਿਹਾ ਹੈ ਤਾਂ ਜੋ ਆਗਾਮੀ ਵਿਧਾਨ ਸਭਾ ਚੋਣਾਂ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਵੱਡੇ ਬਹੁਮਤ ਨਾਲ ਜਿੱਤ ਦਰਜ ਕਰ ਸਕਣ | ਇਸ ਮੌਕੇ ਹਲਕਾ ਇੰਚਾਰਜ ਬਲਜੀਤ ਸਿੰਘ ਭੁੱਟਾ ਤੇ ਜ਼ਿਲ੍ਹਾ ਪ੍ਰਧਾਨ ਸ਼ਰਨਜੀਤ ਸਿੰਘ ਚਨਾਰਥਲ ਨੇ ਦੱਸਿਆ ਕਿ ਸਰਕਲ ਬਡਾਲੀ ਆਲਾ ਸਿੰਘ ਤੋਂ ਸਰਬਜੀਤ ਸਿੰਘ ਡੰਘੇੜੀਆਂ, ਸਰਕਲ ਨਬੀਪੁਰ ਲਈ ਪਲਵਿੰਦਰ ਸਿੰਘ ਨਬੀਪੁਰ, ਖੇੜਾ ਸਰਕਲ ਤੋਂ ਸੁਖਵਿੰਦਰ ਸਿੰਘ ਬਰਾਸ, ਫਿਰੋਜ਼ਪੁਰ ਸਰਕਲ ਤੋਂ ਹਰਜਿੰਦਰ ਸਿੰਘ ਜੰਡਾਲੀ, ਹੱਲੋਤਾਲੀ ਸਰਕਲ ਤੋਂ ਜਗਤਾਰ ਸਿੰਘ ਗੁਣੀਆਂ ਮਾਜਰਾ, ਮੰਡੋਫਲ ਸਰਕਲ ਤੋਂ ਨਵਰੀਤ ਸਿੰਘ ਕੋਟਲਾ ਭਾਈ ਕਾ, ਬਧੌਛੀ ਕਲਾਂ ਸਰਕਲ ਤੋਂ ਜਗਦੀਪ ਸਿੰਘ ਹੁਸੈਨਪੁਰਾ, ਚਨਾਰਥਲ ਕਲਾਂ ਸਰਕਲ ਤੋਂ ਲਖਵੀਰ ਸਿੰਘ ਸਰਾਣਾ, ਭਮਾਰਸੀ ਸਰਕਲ ਤੋਂ ਰਵਿੰਦਰ ਸਿੰਘ ਜੱਲ੍ਹਾ ਅਤੇ ਮੂਲੇਪੁਰ ਸਰਕਲ ਤੋਂ ਸੁਖਦੀਪ ਸਿੰਘ ਬਹਿਲੋਲਪੁਰ ਨੂੰ ਸਰਕਲ ਪ੍ਰਧਾਨ ਵਜੋਂ ਜ਼ਿੰਮੇਵਾਰੀ ਸੌਂਪੀ ਗਈ ਹੈ | ਉਨ੍ਹਾਂ ਨਵੇਂ ਸਰਕਲ ਪ੍ਰਧਾਨਾਂ ਨੂੰ ਨਿਯੁਕਤੀ ਪੱਤਰ ਦੇਣ ਮੌਕੇ ਉਨ੍ਹਾਂ ਨੂੰ ਪਾਰਟੀ ਦਾ ਏਜੰਡਾ ਘਰ-ਘਰ ਲੈ ਕੇ ਜਾਣ ਸੱਦਾ ਵੀ ਦਿੱਤਾ | ਨਵੇਂ ਐਲਾਨੇ ਸਰਕਲ ਪ੍ਰਧਾਨਾਂ ਨੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ, ਜ਼ਿਲ੍ਹਾ ਪ੍ਰਧਾਨ ਸ਼ਰਨਜੀਤ ਸਿੰਘ ਚਨਾਰਥਲ ਅਤੇ ਹਲਕਾ ਇੰਚਾਰਜ ਬਲਜੀਤ ਸਿੰਘ ਭੁੱਟਾ ਸਮੇਤ ਸੀਨੀਅਰ ਲੀਡਰਸ਼ਿਪ ਦਾ ਧੰਨਵਾਦ ਕਰਦਿਆਂ ਵਿਸ਼ਵਾਸ ਦਿਵਾਇਆ ਕਿ ਉਹ ਪਾਰਟੀ ਦੀਆਂ ਉਮੀਦਾਂ 'ਤੇ ਖਰਾ ਉੱਤਰਦੇ ਹੋਏ ਆਗਾਮੀ ਵਿਧਾਨ ਸਭਾ ਚੋਣਾਂ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰਾਂ ਨੂੰ ਵੱਡੇ ਬਹੁਮਤ ਨਾਲ ਜਿੱਤ ਦਿਵਾਉਣ ਵਿਚ ਆਪਣਾ ਯੋਗਦਾਨ ਪਾਉਣਗੇ | ਇਸ ਮੌਕੇ ਹੋਰਨਾਂ ਤੋਂ ਇਲਾਵਾ ਦਵਿੰਦਰ ਸਿੰਘ ਬਹਿਲੋਲਪੁਰ, ਬਲਜਿੰਦਰ ਸਿੰਘ ਬਰਾਸ ਮੈਂਬਰ ਬਲਾਕ ਸੰਮਤੀ, ਕਰਮਜੀਤ ਸਿੰਘ ਜੱਲ੍ਹਾ, ਗੁਰਜੀਤ ਸਿੰਘ ਸਾਨੀਪੁਰ, ਐਡਵੋਕੇਟ ਅਮਨਦੀਪ ਸਿੰਘ ਚੀਮਾ, ਜਰਨੈਲ ਸਿੰਘ ਸਾਨੀਪੁਰ, ਬਾਬਾ ਲਖਵਿੰਦਰ ਸਿੰਘ ਜਲਵੇੜੀ ਧੂੰਮੀ, ਰਮਨ ਖਰੌਡ ਨਲੀਨਾ, ਹਰਕੋਮਲ ਹੁੰਦਲ, ਹਰਿੰਦਰ ਸਿੰਘ ਨੰਬਰਦਾਰ ਦੁਭਾਲੀ, ਬਲਵਿੰਦਰ ਸਿੰਘ ਬਰਾਸ, ਅਵਤਾਰ ਸਿੰਘ, ਹਰਪ੍ਰੀਤ ਸਿੰਘ ਗੁਣੀਆ ਮਾਜਰਾ, ਮਨਪ੍ਰੀਤ ਸਿੰਘ ਸ਼ਾਹਪੁਰ, ਮਨਜੀਤ ਸਿੰਘ ਮਾਨ ਖਾਨਪੁਰ ਵੀ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਖਮਾਣੋਂ 'ਚ ਪੂੰਜੀਪਤੀਆਂ ਅਤੇ ਕਾਰੋਬਾਰੀ ਘਰਾਣਿਆਂ ਨੂੰ ਫਿਰੌਤੀ ਲਈ ਮਿਲ ਰਹੀਆਂ ਧਮਕੀਆਂ ਕਾਰਨ ਇਲਾਕਾ ਵਾਸੀ ਖੌਫ਼ਜ਼ਦਾ... ਅਗਲੀ ਖ਼ਬਰ ਜ਼ਿਲ੍ਹਾ ਬਾਲ ਭਲਾਈ ਕਮੇਟੀ ਨੇ ਗੁੰਮ ਹੋਈ ਲੜਕੀ ਨੂੰ 11 ਸਾਲ ਬਾਅਦ ਕੀਤਾ ਵਾਰਸਾਂ ਹਵਾਲੇ
Ad Position 24