25-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-02-2026

ਪੁਲਿਸ ਵਲੋਂ ਮੁਕਾਬਲੇ ਦੌਰਾਨ ਮਾਰੇ ਗਏ ਰਣਜੀਤ ਸਿੰਘ ਦੇ ਮਾਮਲੇ ਦੀ ਉੱਚ ਪੱਧਰੀ ਜਾਂਚ ਹੋਵੇ-ਮਾਨ

Ad Position 21
No active advertisement
ਅਜੀਤ ਡੈਸਕ 27-02-2026
ਫ਼ਤਹਿਗੜ੍ਹ ਸਾਹਿਬ, 26 ਫਰਵਰੀ (ਬਲਜਿੰਦਰ ਸਿੰਘ)-ਸ਼੍ਰੋਮਣੀ ਅਕਾਲੀ ਦਲ (ਅੰਮਿ੍ਤਸਰ) ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਨੇ ਬੀਤੇ ਕੱਲ੍ਹ ਗੁਰਦਾਸਪੁਰ ਜ਼ਿਲ੍ਹੇ ਵਿਚ ਪੁਲਿਸ ਵਲੋਂ ਮੁਕਾਬਲੇ ਦੌਰਾਨ ਮਾਰੇ ਗਏ ਰਣਜੀਤ ਸਿੰਘ ਦੇ ਮਾਮਲੇ ਨੂੰ ਸ਼ੱਕੀ ਅਤੇ ਪੁਲਿਸ ਦੀ ਕਹਾਣੀ ਨੂੰ ਮਨਘੜਤ ਦੱਸਦਿਆਂ ਮਾਮਲੇ ਦੀ ਉੱਚ ਪੱਧਰੀ ਜਾਂਚ ਕਰਵਾਏ ਜਾਣ ਦੀ ਮੰਗ ਕੀਤੀ ਹੈ | ਉਨ੍ਹਾਂ ਕਿਹਾ ਕਿ ਜਿਸ ਤਰ੍ਹਾਂ ਬੀਤੇ ਸਮੇਂ ਵਿਚ ਪੁਲਿਸ ਸਿੱਖ ਨੌਜਵਾਨਾਂ ਨੂੰ ਘਰਾਂ ਤੋਂ ਫੜ੍ਹ ਕੇ ਜਾਂ ਆਉਂਦੇ-ਜਾਂਦੇ ਰਾਹ ਵਿਚ ਗਿ੍ਫ਼ਤਾਰ ਕਰਕੇ ਝੂਠੇ ਪੁਲਿਸ ਮੁਕਾਬਲੇ ਬਣਾਉਂਦੀ ਰਹੀ ਹੈ, ਉਸੇ ਤਰ੍ਹਾਂ ਦਾ ਜਾਬਰ ਦੌਰ ਪੰਜਾਬ ਪੁਲਿਸ ਨੇ ਫਿਰ ਸ਼ੁਰੂ ਕਰ ਦਿੱਤਾ ਹੈ | ਸ. ਮਾਨ ਨੇ ਕਿਹਾ ਕਿ ਗੁਰਦਾਸਪੁਰ ਵਿਚ ਰਣਜੀਤ ਸਿੰਘ ਨਾਮਕ ਸਿੱਖ ਨੌਜਵਾਨ ਦੀ ਮੌਤ ਦਾ ਕਾਰਨ ਪੁਲਿਸ ਮੁਕਾਬਲਾ ਦਰਸਾਇਆ ਗਿਆ ਹੈ, ਪਰ ਇਹ ਸਰਾਸਰ ਪੁਲਿਸ ਵਲੋਂ ਮਨਘੜਤ ਕਹਾਣੀ ਬਣਾ ਕੇ ਪੇਸ਼ ਕੀਤੀ ਗਈ ਹੈ | ਕਿਉਂਕਿ ਮਿ੍ਤਕ ਦੇ ਮਾਪੇ ਅਤੇ ਸਬੰਧਿਤ ਨੌਜਵਾਨ ਦਾ ਸਮੁੱਚਾ ਪਿੰਡ ਇਹ ਕਹਿ ਰਿਹਾ ਹੈ ਕਿ ਰਣਜੀਤ ਸਿੰਘ ਨੂੰ ਪੁਲਿਸ ਉਸ ਦੇ ਘਰ ਤੋਂ ਫੜ੍ਹ ਕੇ ਲੈ ਗਈ ਸੀ, ਪਰ ਬਾਅਦ ਵਿਚ ਹਥਿਆਰਾਂ ਦੀ ਬਰਾਮਦਗੀ ਕਰਨ ਦਾ ਬਹਾਨਾ ਬਣਾ ਅਤੇ ਫ਼ਰਾਰ ਹੋ ਜਾਣ ਦੀ ਕਹਾਣੀ ਬਣਾ ਕੇ ਨੌਜਵਾਨ ਦਾ ਕਤਲ ਕਰ ਦਿੱਤਾ ਗਿਆ ਹੈ | ਸ. ਮਾਨ ਨੇ ਉਕਤ ਘਟਨਾਕ੍ਰਮ ਦੀ ਕਰੜੇ ਸ਼ਬਦਾਂ ਵਿਚ ਨਿੰਦਾ ਕਰਦਿਆਂ ਇਸ ਕਤਲ ਦੀ ਨਿਰਪੱਖਤਾ ਨਾਲ ਜਾਂਚ ਕਰਵਾਉਣ ਦੀ ਮੰਗ ਕੀਤੀ ਹੈ |
Ad Position 22
No active advertisement
ਪਿਛਲੀ ਖ਼ਬਰ ਆਰ.ਟੀ.ਐੱਸ. ਫਲਾਵਰ ਨਾਨੋਵਾਲ ਵਿਖੇ ਫੁੱਲਾਂ ਦੀ ਖੇਤੀ ਸੰਬੰਧੀ ਵਰਕਸ਼ਾਪ 2 ਨੂੰ-ਸੋਹੀ ਅਗਲੀ ਖ਼ਬਰ ਨਗਰ ਕੌਂਸਲ ਪ੍ਰਸ਼ਾਸਨ ਵਲੋਂ ਨਾਜਾਇਜ਼ ਕਬਜ਼ਾਕਾਰੀ ਦੁਕਾਨਦਾਰਾਂ ਨੂੰ ਸਖ਼ਤ ਤਾੜਨਾ
Ad Position 24