ਗੁਰੂ ਨਾਨਕ ਪਬਲਿਕ ਸਕੂਲ ਖੰਟ-ਮਾਨਪੁਰ ਵਿਖੇ ਸੈਮੀਨਾਰ ਕਰਵਾਇਆ
ਅਜੀਤ ਡੈਸਕ
27-02-2026
ਪੰਜਕੋਹਾ ਨੇ ਪਿ੍ੰਸੀਪਲ ਜਸਵੰਤ ਕੌਰ ਨੂੰ ਵਧਾਈ ਦਿੰਦਿਆਂ ਤਸੱਲੀ ਪ੍ਰਗਟ ਕੀਤੀ ਕਿ ਉਨ੍ਹਾਂ ਦੀ ਅਗਵਾਈ ਹੇਠ ਗੁਰੂ ਨਾਨਕ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਜਿੱਥੇ ਵਿੱਦਿਆ ਤੇ ਖੇਡਾਂ ਦੇ ਖੇਤਰ ਵਿਚ ਮੱਲ੍ਹਾਂ ਮਾਰ ਰਿਹਾ ਹੈ, ਉੱਥੇ ਨੈਤਿਕ ਕਦਰਾਂ ਕੀਮਤਾਂ ਸਬੰਧੀ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ | ਇਸ ਮੌਕੇ ਕੇਸ ਰੱਖਣ ਵਾਲੇ ਅਤੇ ਕੇਸ ਕਤਲ ਨਾ ਕਰਵਾਉਣ ਦਾ ਪ੍ਰਣ ਕਰਨ ਵਾਲੇ ਸਕੂਲ ਦੇ ਸੱਤ ਵਿਦਿਆਰਥੀਆਂ ਬਲਰਾਜ ਸਿੰਘ, ਜਸਕਰਨ ਸਿੰਘ, ਜੋਬਨਜੀਤ ਸਿੰਘ, ਹਰਸਿਮਰਨ ਸਿੰਘ, ਅੰਮਿ੍ਤ ਸਿੰਘ, ਜਸਕਰਨ ਸਿੰਘ ਅਤੇ ਗੁਰਵੀਰ ਸਿੰਘ ਨੂੰ ਦਸਤਾਰਾਂ, ਸਿਰੋਪਾਉ ਅਤੇ ਸਨਮਾਨ ਚਿੰਨ੍ਹਾਂ ਨਾਲ ਸਨਮਾਨਿਤ ਕੀਤਾ ਗਿਆ | ਅਮਰਪ੍ਰੀਤ ਸਿੰਘ ਪੰਜਕੋਹਾ ਨੇ ਇਨ੍ਹਾਂ ਬੱਚਿਆਂ ਨੂੰ ਪ੍ਰੇਰਨ ਵਾਲੀ ਅਧਿਆਪਕਾ ਜਸਪਾਲ ਕੌਰ ਦੀ ਪ੍ਰਸੰਸਾ ਕਰਦਿਆਂ ਧੰਨਵਾਦ ਕੀਤਾ | ਇਸ ਮੌਕੇ ਉਚੇਚੇ ਤੌਰ 'ਤੇ ਪਹੁੰਚੇ ਰਣਧੀਰ ਸਿੰਘ ਖੰਟ ਨੇ ਕਿਹਾ ਕਿ ਦੁਨਿਆਵੀ ਵਿੱਦਿਆ ਦੇ ਨਾਲ-ਨਾਲ ਨੈਤਿਕ ਕਦਰਾਂ ਕੀਮਤਾਂ ਦਾ ਹੋਣਾ ਬਹੁਤ ਜ਼ਰੂਰੀ ਹੈ | ਪਿ੍ੰਸੀਪਲ ਜਸਵੰਤ ਕੌਰ ਨੇ ਟੀਮ ਦਾ ਸਵਾਗਤ ਕੀਤਾ ਅਤੇ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਵਲੋਂ ਕੀਤੇ ਜਾ ਰਹੇ ਉਪਰਾਲਿਆਂ ਦੀ ਪ੍ਰਸੰਸਾ ਕੀਤੀ | ਇਸ ਮੌਕੇ ਅਮਨਦੀਪ ਕੌਰ ਵੀ ਮੌਜੂਦ ਸਨ |