25-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-02-2026

ਰਾਹੁਲ ਗਾਂਧੀ ਦੀ ਅਗਵਾਈ ਹੇਠ ਲੋਕਾਂ ਦੀ ਆਵਾਜ਼ ਨੂੰ ਮਿਲੇਗੀ ਨਵੀਂ ਤਾਕਤ-ਨਾਗਰਾ, ਰਾਮਗੜ੍ਹ

Ad Position 21
No active advertisement
ਅਜੀਤ ਡੈਸਕ 27-02-2026
ਫ਼ਤਹਿਗੜ੍ਹ ਸਾਹਿਬ, 26 ਫਰਵਰੀ (ਬਲਜਿੰਦਰ ਸਿੰਘ)-ਮਨਰੇਗਾ ਬਚਾਓ ਤੇ ਕਿਸਾਨ ਬਚਾਓ ਮੁਹਿੰਮ ਦੇ ਤਹਿਤ 28 ਫਰਵਰੀ ਨੂੰ ਬਰਨਾਲਾ ਵਿਖੇ ਕੀਤੀ ਜਾਣ ਵਾਲੀ ਵਿਸ਼ਾਲ ਮਹਾਂ ਰੈਲੀ ਵਿਚ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ 'ਚੋਂ ਵੱਡੀ ਗਿਣਤੀ ਵਿਚ ਕਾਂਗਰਸੀ ਆਗੂ ਤੇ ਵਰਕਰ ਆਪਣੇ ਸਾਥੀਆਂ ਸਮੇਤ ਸ਼ਮੂਲੀਅਤ ਕਰਨਗੇ ਅਤੇ ਮਹਾਂ ਰੈਲੀ ਨੂੰ ਲੈ ਕੇ ਕਾਂਗਰਸੀ ਆਗੂਆਂ ਤੇ ਵਰਕਰਾਂ 'ਚ ਵੱਡਾ ਉਤਸ਼ਾਹ ਹੈ | ਇਸ ਗੱਲ ਦਾ ਪ੍ਰਗਟਾਵਾ ਹਲਕਾ ਫ਼ਤਹਿਗੜ੍ਹ ਸਾਹਿਬ ਦੇ ਸਾਬਕਾ ਵਿਧਾਇਕ ਕੁਲਜੀਤ ਸਿੰਘ ਨਾਗਰਾ ਅਤੇ ਜ਼ਿਲ੍ਹਾ ਕਾਂਗਰਸ ਕਮੇਟੀ ਦੇ ਪ੍ਰਧਾਨ ਸੁਰਿੰਦਰ ਸਿੰਘ ਰਾਮਗੜ੍ਹ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ | ਉਨ੍ਹਾਂ ਦੱਸਿਆ ਕਿ ਮਹਾਂ ਰੈਲੀ ਨੂੰ ਕੁਲ ਹਿੰਦ ਕਾਂਗਰਸ ਦੇ ਸੀਨੀਅਰ ਆਗੂ ਤੇ ਲੋਕ ਸਭਾ 'ਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਸੰਬੋਧਨ ਕਰਨਗੇ | ਸਾਬਕਾ ਵਿਧਾਇਕ ਨਾਗਰਾ ਨੇ ਕਿਹਾ ਕਿ ਕਾਂਗਰਸ ਵਲੋਂ ਮਨਰੇਗਾ ਬਚਾਓ ਤੇ ਕਿਸਾਨ ਬਚਾਓ ਮੁਹਿੰਮ ਤਹਿਤ ਕੀਤੀ ਜਾ ਰਹੀ ਇਹ ਮਹਾਂ ਰੈਲੀ ਲੋਕਾਂ ਦੇ ਹੱਕਾਂ ਦੀ ਆਵਾਜ਼ ਨੂੰ ਦੇਸ਼ ਪੱਧਰ 'ਤੇ ਮਜ਼ਬੂਤ ਕਰਨ ਲਈ ਇੱਕ ਅਹਿਮ ਕਦਮ ਸਾਬਤ ਹੋਵੇਗੀ, ਕਿਉਂਕਿ ਕਾਂਗਰਸ ਪਾਰਟੀ ਹਮੇਸ਼ਾ ਮਜ਼ਦੂਰਾਂ, ਕਿਸਾਨਾਂ ਅਤੇ ਆਮ ਵਰਗ ਦੇ ਹੱਕਾਂ ਦੀ ਰੱਖਿਆ ਲਈ ਸੰਘਰਸ਼ ਕਰਦੀ ਆ ਰਹੀ ਹੈ | ਇਸ ਮੌਕੇ ਜ਼ਿਲ੍ਹਾ ਪ੍ਰਧਾਨ ਸੁਰਿੰਦਰ ਸਿੰਘ ਰਾਮਗੜ੍ਹ ਨੇ ਕਿਹਾ ਕਿ ਪੰਜਾਬ ਦੇ ਲੋਕ ਭਾਜਪਾ ਅਤੇ ਆਮ ਆਦਮੀ ਪਾਰਟੀ ਦੀਆਂ ਲੋਕ ਵਿਰੋਧੀ ਨੀਤੀਆਂ ਦਾ ਡਟ ਕੇ ਵਿਰੋਧ ਕਰਨ ਲਈ ਇਕੱਠੇ ਹੋ ਰਹੇ ਹਨ ਅਤੇ ਇਹ ਮਹਾਂ ਰੈਲੀ ਲੋਕਤੰਤਰ ਦੀ ਮਜ਼ਬੂਤੀ ਦਾ ਪ੍ਰਤੀਕ ਬਣੇਗੀ | ਉਨ੍ਹਾਂ ਵਿਸ਼ਵਾਸ ਜਤਾਇਆ ਕਿ ਲੋਕਾਂ ਦੀ ਸ਼ਮੂਲੀਅਤ ਨਾਲ ਇਹ ਮਹਾਂ ਰੈਲੀ ਇਤਿਹਾਸਕ ਅਤੇ ਕਾਮਯਾਬ ਸਾਬਤ ਹੋਵੇਗੀ | ਇਸ ਮੌਕੇ ਜ਼ਿਲ੍ਹਾ ਪ੍ਰੈੱਸ ਇੰਚਾਰਜ ਪਰਮਵੀਰ ਸਿੰਘ ਟਿਵਾਣਾ, ਬਲਾਕ ਪ੍ਰਧਾਨ ਸਰਬਜੀਤ ਸਿੰਘ ਜੀਤੀ, ਬਲਾਕ ਪ੍ਰਧਾਨ ਅਮੀ ਚੰਦ ਭਟੇੜੀ, ਗੁਰਜੀਤ ਸਿੰਘ ਮਾਰਵਾ, ਗੋਬਿੰਦ ਭਟੇੜੀ, ਜਰਨੈਲ ਸਿੰਘ ਭੰਗੂਆਂ, ਨਰੇਸ਼ ਚੌਹਾਨ, ਐਡਵੋਕੇਟ ਦਵਿੰਦਰ ਬਾਠ ਵੀ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਮਾਤਾ ਗੁਜਰੀ ਕਾਲਜ ਦੇ ਕੈਮਿਸਟਰੀ ਵਿਭਾਗ ਨੇ ਮਨਾਇਆ ਕੈਮਿਸਟਰੀ ਸਪਤਾਹ ਅਗਲੀ ਖ਼ਬਰ ਗੁਰੂ ਨਾਨਕ ਪਬਲਿਕ ਸਕੂਲ ਖੰਟ-ਮਾਨਪੁਰ ਵਿਖੇ ਸੈਮੀਨਾਰ ਕਰਵਾਇਆ
Ad Position 24