25-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-02-2026

ਮਾਤਾ ਗੁਜਰੀ ਕਾਲਜ ਦੇ ਕੈਮਿਸਟਰੀ ਵਿਭਾਗ ਨੇ ਮਨਾਇਆ ਕੈਮਿਸਟਰੀ ਸਪਤਾਹ

Ad Position 21
No active advertisement
ਅਜੀਤ ਡੈਸਕ 27-02-2026
ਫ਼ਤਹਿਗੜ੍ਹ ਸਾਹਿਬ, 26 ਫਰਵਰੀ (ਬਲਜਿੰਦਰ ਸਿੰਘ)-ਮਾਤਾ ਗੁਜਰੀ ਕਾਲਜ ਦੇ ਕੈਮਿਸਟਰੀ ਵਿਭਾਗ ਵਲੋਂ ਪਿਛਲੇ ਸਾਲਾਂ ਦੀ ਪਰੰਪਰਾ ਨੂੰ ਜਾਰੀ ਰੱਖਦੇ ਹੋਏ ਰਾਸ਼ਟਰੀ ਕੈਮਿਸਟਰੀ ਸਪਤਾਹ ਮਨਾਇਆ ਗਿਆ | ਇਸ ਸਾਲ ਦੇ ਕੈਮਿਸਟਰੀ ਸਪਤਾਹ ਦਾ ਥੀਮ 'ਦ ਹਿਡਨ ਲਾਈਫ਼ ਆਫ਼ ਸਪਾਈਸਿਸ' ਸੀ | ਇਸ ਸਮਾਰੋਹ ਦਾ ਮੁੱਖ ਉਦੇਸ਼ ਵਿਦਿਆਰਥੀਆਂ ਨੂੰ ਰੋਜ਼ਾਨਾ ਜੀਵਨ ਵਿਚ ਕੈਮਿਸਟਰੀ ਦੀ ਅਹਿਮ ਭੂਮਿਕਾ ਬਾਰੇ ਜਾਗਰੂਕ ਕਰਨਾ ਸੀ | ਇਸ ਸਪਤਾਹ ਦੌਰਾਨ ਕੈਮਿਸਟਰੀ ਵਿਭਾਗ ਵਲੋਂ ਵਿਦਿਆਰਥੀਆਂ ਦਰਮਿਆਨ ਰੰਗੋਲੀ, ਪਾਵਰ-ਪੁਆਇੰਟ ਪੇਸ਼ਕਾਰੀਆਂ, ਦੋ ਮਿੰਟ ਦਾ ਭਾਸ਼ਣ, ਮੈਜਿਕਲ ਸਾਇੰਸ ਅਤੇ ਕੋਲਾਜ ਬਣਾਉਣ ਦੇ ਮੁਕਾਬਲੇ ਕਰਵਾਏ ਗਏ | ਕਾਲਜ ਦੇ ਡਾਇਰੈਕਟਰ ਪਿ੍ੰਸੀਪਲ ਡਾ. ਕਸ਼ਮੀਰ ਸਿੰਘ ਨੇ ਰੋਜ਼ਾਨਾ ਜੀਵਨ ਵਿਚ ਰਸਾਇਣ ਵਿਗਿਆਨ ਦੀ ਮਹੱਤਤਾ 'ਤੇ ਚਾਨਣਾ ਪਾਉਂਦਿਆਂ ਕਿਹਾ ਕਿ ਅਜਿਹੇ ਸਮਾਗਮ ਵਿਦਿਆਰਥੀਆਂ ਨੂੰ ਆਪਣੀ ਪ੍ਰਤਿਭਾ ਦਾ ਪ੍ਰਦਰਸ਼ਨ ਕਰਨ ਲਈ ਵਧੀਆ ਮੰਚ ਪ੍ਰਦਾਨ ਕਰਦੇ ਹਨ ਅਤੇ ਉਨ੍ਹਾਂ ਦੇ ਸਰਵਪੱਖੀ ਵਿਕਾਸ ਵਿਚ ਮਹੱਤਵਪੂਰਨ ਯੋਗਦਾਨ ਪਾਉਂਦੇ ਹਨ | ਕੈਮਿਸਟਰੀ ਵਿਭਾਗ ਦੇ ਮੁਖੀ ਡਾ. ਕਮਲਪ੍ਰੀਤ ਕੌਰ ਨੇ ਧੰਨਵਾਦ ਦਾ ਮਤਾ ਪੇਸ਼ ਕਰਦਿਆਂ ਕਿਹਾ ਕਿ ਸਮਾਗਮ ਦੀਆਂ ਸਾਰੀਆਂ ਗਤੀਵਿਧੀਆਂ ਵਿਚ ਵਿਦਿਆਰਥੀਆਂ ਦੀ ਵਧੀਆ ਭਾਗੀਦਾਰੀ ਰਹੀ ਅਤੇ ਇਹ ਸਮਾਗਮ ਵਿਭਾਗ ਦੇ ਫੈਕਲਟੀ ਮੈਂਬਰਾਂ ਤੇ ਵਿਦਿਆਰਥੀਆਂ ਲਈ ਸਿੱਖਿਆਦਾਇਕ ਅਨੁਭਵ ਸਾਬਤ ਹੋਇਆ | ਦੋ ਮਿੰਟ ਦੇ ਵੀਡੀਓ ਮੁਕਾਬਲੇ ਦਾ ਕੇਂਦਰੀ ਵਿਸ਼ਾ 'ਹਲਦੀ ਦੀ ਚੰਗਿਆਈ ਭਰੀ ਛੋਹ, ਕਰਕਿਊਮਿਨ ਦੀ ਕੈਮਿਸਟਰੀ' ਸੀ ਅਤੇ ਰੰਗੋਲੀ ਮੁਕਾਬਲੇ ਰਾਹੀਂ ਕਲਾਤਮਿਕ ਤੇ ਵਿਗਿਆਨਕ ਰੁਝਾਨ ਨੂੰ ਉਤਸ਼ਾਹਿਤ ਕੀਤਾ ਗਿਆ | ਇਸੇ ਤਰ੍ਹਾਂ ਪਾਵਰ-ਪੁਆਇੰਟ ਪੇਸ਼ਕਾਰੀ ਅਤੇ ਮੈਜਿਕਲ ਸਾਇੰਸ ਮੁਕਾਬਲੇ ਨੇ ਪ੍ਰਯੋਗਾਤਮਿਕ ਪ੍ਰਦਰਸ਼ਨ ਤੇ ਰਸਾਇਣਿਕ ਕਿਰਿਆਵਾਂ ਦੀ ਵਿਆਖਿਆ ਰਾਹੀਂ ਵਿਦਿਆਰਥੀਆਂ ਦੀ ਰਚਨਾਤਮਿਕਤਾ ਨੂੰ ਉਭਾਰਿਆ | ਕੋਲਾਜ ਬਣਾਉਣ ਦੇ ਮੁਕਾਬਲੇ ਨੇ ਵੱਖ-ਵੱਖ ਮਸਾਲਿਆਂ ਬਾਰੇ ਵਿਦਿਆਰਥੀਆਂ ਦੇ ਵਿਗਿਆਨਕ ਗਿਆਨ ਨੂੰ ਮਜ਼ਬੂਤ ਕੀਤਾ | ਇਸ ਮੌਕੇ ਕੈਮਿਸਟਰੀ ਵਿਭਾਗ ਦੇ ਪ੍ਰੋ. ਸਿਮਰਤ ਕੌਰ, ਡਾ. ਕਿਰਨ, ਡਾ. ਕੁਲਦੀਪ ਕੌਰ, ਪ੍ਰੋ. ਸੀਮਾ ਮਹੇਸ਼ਵਰੀ, ਡਾ. ਮਨਪ੍ਰੀਤ ਕੌਰ, ਡਾ. ਪ੍ਰੀਤੀ ਕੁੱਕੜ, ਪ੍ਰੋ. ਗੁਰਲੀਨ ਕੌਰ, ਡਾ. ਮਨਪ੍ਰੀਤ ਕੌਰ ਗਿੱਲ ਅਤੇ ਸਮੂਹ ਵਿਦਿਆਰਥੀ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਵਿਸ਼ਵ ਯੂਨੀਵਰਸਿਟੀ 'ਚ ਵਿਗਿਆਨ, ਇੰਜੀ. ਅਤੇ ਟੈਕਨਾਲੋਜੀ ਲਈ ਰਾਸ਼ਟਰੀ ਕਾਨਫ਼ਰੰਸ ਸ਼ੁਰੂ ਅਗਲੀ ਖ਼ਬਰ ਰਾਹੁਲ ਗਾਂਧੀ ਦੀ ਅਗਵਾਈ ਹੇਠ ਲੋਕਾਂ ਦੀ ਆਵਾਜ਼ ਨੂੰ ਮਿਲੇਗੀ ਨਵੀਂ ਤਾਕਤ-ਨਾਗਰਾ, ਰਾਮਗੜ੍ਹ
Ad Position 24