ਅਮਲੋਹ, 26 ਫਰਵਰੀ (ਕੇਵਲ ਸਿੰਘ, ਅੰਮਿ੍ਤ ਸ਼ੇਰਗਿੱਲ)-ਯੁੱਧ ਗੱਪਾਂ ਵਿਰੁੱਧ ਮੁਹਿੰਮ ਤਹਿਤ ਹਲਕਾ ਅਮਲੋਹ ਵਿਚ ਕਾਂਗਰਸ ਪਾਰਟੀ ਵਲੋਂ ਆਮ ਆਦਮੀ ਪਾਰਟੀ ਸਰਕਾਰ ਦੇ ਚੋਣ ਵਾਅਦਿਆਂ ਖ਼ਿਲਾਫ਼ ਪ੍ਰਚਾਰ ਤੇਜ਼ ਕੀਤਾ ਜਾ ਰਿਹਾ ਹੈ | ਇਹ ਜਾਣਕਾਰੀ ਬਲਾਕ ਕਾਂਗਰਸ ਕਮੇਟੀ ਅਮਲੋਹ ਦੇ ਪ੍ਰਧਾਨ ਜਗਬੀਰ ਸਿੰਘ ਸਲਾਣਾ ਨੇ ਦਿੱਤੀ | ਉਨ੍ਹਾਂ ਦੱਸਿਆ ਕਿ ਬਲਾਕ ਅਮਲੋਹ ਵਿਚ ਸਾਬਕਾ ਮੰਤਰੀ ਕਾਕਾ ਰਣਦੀਪ ਸਿੰਘ ਨਾਭਾ ਦੀ ਅਗਵਾਈ ਹੇਠ ਹਲਕੇ ਵਿਚ ਸੰਪਰਕ ਮੁਹਿੰਮ ਚਲਾਈ ਜਾਵੇਗੀ | ਆਗੂਆਂ ਵਲੋਂ ਪੈਂਫ਼ਲਿਟ ਵੰਡ ਕੇ ਚਾਰ ਸਾਲਾਂ ਦੇ 48,000 ਰੁਪਏ ਦੇ ਵਾਅਦੇ ਬਾਰੇ ਔਰਤਾਂ ਨੂੰ ਜਾਣੂ ਕਰਵਾਇਆ ਜਾਵੇਗਾ ਅਤੇ ਸਰਕਾਰ ਤੋਂ ਜਵਾਬ ਮੰਗਿਆ ਜਾਵੇਗਾ | ਇਸ ਮੌਕੇ ਰਾਜਵਿੰਦਰ ਸਿੰਘ ਘੁਟੀਂਡ, ਹਰਚੰਦ ਸਿੰਘ ਸਮਸ਼ਪੁਰ, ਹਰਪ੍ਰੀਤ ਸਿੰਘ ਗੁਰਧਨਪੁਰ, ਗੁਰਬਚਨ ਕਾਹਨਪੁਰਾ, ਬਿੱਕਰ ਸਿੰਘ ਦੀਵਾ, ਗੁਰਪ੍ਰੀਤ ਸਿੰਘ ਗਰੇਵਾਲ, ਗੁਰਚਰਨ ਤੰਦਾਬੱਧਾ, ਬਲਜੀਤ ਸਿੰਘ ਮਰਾਰੜੂ, ਰਾਕੇਸ਼ ਕੁਮਾਰ ਗੋਗੀ, ਮਹਿੰਦਰ ਪਜਨੀ, ਸ਼ਿਵ ਕੁਮਾਰ ਗਰਗ, ਪਰਮਜੀਤ ਭੱਦਲਥੂਹਾ, ਜਵਾਹਰ ਭੱਦਲਥੂਹਾ, ਕੌਂਸਲਰ ਕੁਲਵਿੰਦਰ ਸਿੰਘ, ਭੂਸ਼ਣ ਸ਼ਰਮਾ, ਸੁੱਖਾ ਖੁੰਮਣਾ, ਪ੍ਰਦੀਪ ਕੰਜਾਰੀ, ਦਲਜੋਤ ਔਜਲਾ, ਪੀ.ਏ. ਮਨਪ੍ਰੀਤ ਸਿੰਘ ਮਿੰਟਾਂ ਆਦਿ ਕਾਂਗਰਸੀ ਮੌਜੂਦ ਸਨ |