25-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-02-2026

ਸੰਯੁਕਤ ਮੁੱਖ ਚੋਣ ਅਫ਼ਸਰ ਨੇ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਦੀ ਹਾਜ਼ਰੀ 'ਚ ਈ.ਵੀ.ਐੱਮ. ਵੇਅਰਹਾਊਸ ਦੀ ਕੀਤੀ ਜਾਂਚ

Ad Position 21
No active advertisement
ਅਜੀਤ ਡੈਸਕ 27-02-2026
ਫ਼ਤਹਿਗੜ੍ਹ ਸਾਹਿਬ, 26 ਫਰਵਰੀ (ਬਲਜਿੰਦਰ ਸਿੰਘ)-ਭਾਰਤ ਦੇ ਚੋਣ ਕਮਿਸ਼ਨ ਦੇ ਆਦੇਸ਼ਾਂ ਅਨੁਸਾਰ ਸੰਯੁਕਤ ਮੁੱਖ ਚੋਣ ਅਫ਼ਸਰ ਪੰਜਾਬ ਸਕੱਤਰ ਸਿੰਘ ਬੱਲ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਬਣਾਏ ਗਏ ਵੇਅਰ ਹਾਊਸ ਦੀ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਦੀ ਹਾਜ਼ਰੀ ਵਿਚ ਜਾਂਚ ਕੀਤੀ | ਸੰਯੁਕਤ ਮੁੱਖ ਚੋਣ ਅਫ਼ਸਰ ਵਲੋਂ ਈ.ਵੀ.ਐਮ ਵੇਅਰਹਾਊਸ ਵਿਖੇ ਸਕਿਉਰਿਟੀ, ਸੀ.ਸੀ.ਟੀ.ਵੀ. ਕੈਮਰਿਆਂ, ਸਾਫ਼-ਸਫ਼ਾਈ ਆਦਿ ਦੀ ਨਿਗਰਾਨੀ ਕੀਤੀ ਗਈ | ਚੈਕਿੰਗ ਦੌਰਾਨ ਵਧੀਕ ਡਿਪਟੀ ਕਮਿਸ਼ਨਰ-ਕਮ-ਵਧੀਕ ਜ਼ਿਲ੍ਹਾ ਚੋਣ ਅਫ਼ਸਰ ਪੂਜਾ ਸਿਆਲ ਗਰੇਵਾਲ, ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦੇ, ਚੋਣ ਕਾਨੂੰਗੋ ਕੁਲਵਿੰਦਰ ਕੌਰ ਅਤੇ ਜ਼ਿਲ੍ਹਾ ਚੋਣ ਦਫ਼ਤਰ ਫ਼ਤਹਿਗੜ੍ਹ ਸਾਹਿਬ ਦਾ ਸਮੂਹ ਸਟਾਫ਼ ਹਾਜ਼ਰ ਰਿਹਾ | ਇਸ ਉਪਰੰਤ ਚੋਣ ਕਾਨੂੰਗੋ ਵਲੋਂ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੀਆਂ ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਬੂਥ ਲੈਵਲ ਏਜੰਟ ਨਿਯੁਕਤ ਕਰਨ ਸਬੰਧੀ ਮੀਟਿੰਗ ਵੀ ਕੀਤੀ ਗਈ | ਮੀਟਿੰਗ ਦੌਰਾਨ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਿਹਾ ਗਿਆ ਕਿ ਉਹ ਆਪੋ-ਆਪਣੀ ਪਾਰਟੀ ਦੇ ਬੂਥ ਲੈਵਲ ਏਜੰਟ ਨਿਯੁਕਤ ਕਰਕੇ ਲਿਸਟਾਂ ਜ਼ਿਲ੍ਹਾ ਚੋਣ ਦਫ਼ਤਰ ਵਿਖੇ ਦਫ਼ਤਰ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰ ਨੂੰ ਮੁਹੱਈਆ ਕਰਵਾਉਣ |
Ad Position 22
No active advertisement
ਪਿਛਲੀ ਖ਼ਬਰ 28 ਦੀ ਬਰਨਾਲਾ ਰੈਲੀ ਸੰਬੰਧੀ ਕਾਂਗਰਸੀਆਂ 'ਚ ਭਾਰੀ ਉਤਸ਼ਾਹ-ਬਲਵੀਰ ਮਿੰਟੂ, ਜੱਗੀ ਬੜੈਚਾ ਅਗਲੀ ਖ਼ਬਰ ਹਲਕਾ ਅਮਲੋਹ 'ਚ ਕਾਂਗਰਸ ਵਲੋਂ ਯੁੱਧ ਗੱਪਾਂ ਵਿਰੁੱਧ ਮੁਹਿੰਮ ਤੇਜ਼ ਕੀਤੀ ਜਾਵੇਗੀ-ਜਗਬੀਰ ਸਲਾਣਾ
Ad Position 24