25-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-02-2026

ਸੰਗਤਪੁਰ ਸੋਢੀਆਂ ਸਕੂਲ ਨੂੰ ਮਿਲੇ 2 ਇੰਟਰੈਕਟਿਵ ਪੈਨਲ

Ad Position 21
No active advertisement
ਅਜੀਤ ਡੈਸਕ 27-02-2026
ਜਖਵਾਲੀ, 26 ਫਰਵਰੀ (ਨਿਰਭੈ ਸਿੰਘ)-ਪੰਜਾਬ ਸਰਕਾਰ ਵਲੋਂ ਚਲਾਈ ਗਈ ਸਿੱਖਿਆ ਕ੍ਰਾਂਤੀ ਤਹਿਤ ਸਿੱਖਿਆ ਦਾ ਮਿਆਰ ਉੱਚਾ ਚੁੱਕਣ ਦੇ ਲਈ ਸਕੂਲਾਂ ਨੂੰ ਆਧੁਨਿਕ ਤਕਨੀਕ ਨਾਲ ਜੋੜਿਆ ਜਾ ਰਿਹਾ ਹੈ | ਜਿਸ ਦੇ ਤਹਿਤ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਸੰਗਤਪੁਰ ਸੋਢੀਆਂ ਨੂੰ ਦੋ ਇੰਟਰੈਕਟਿਵ ਪੈਨਲ ਮਿਲੇ ਹਨ | ਇਸ ਮੌਕੇ ਪਿ੍ੰਸੀਪਲ ਸਰਬਜੀਤ ਸਿੰਘ ਨੇ ਦੱਸਿਆ ਕਿ ਕੋਈ ਸਮਾਂ ਹੁੰਦਾ ਸੀ ਜਦੋਂ ਸਰਕਾਰੀ ਸਕੂਲ ਆਧੁਨਿਕ ਸਹੂਲਤਾਂ ਤੋਂ ਸੱਖਣੇ ਸਨ, ਪ੍ਰੰਤੂ ਅੱਜ ਪੰਜਾਬ ਸਰਕਾਰ ਸਿੱਖਿਆ ਦਾ ਮਿਆਰ ਉੱਚਾ ਚੁੱਕਣ ਦੇ ਲਈ ਯਤਨਸ਼ੀਲ ਹੈ ਅਤੇ ਸਕੂਲਾਂ ਵਿਚ ਹਰ ਤਰਾਂ ਦੀਆਂ ਸੁਵਿਧਾਵਾਂ ਮੁਹੱਈਆ ਕਰਵਾ ਰਹੀ ਹੈ | ਮਾਪਿਆਂ ਅਤੇ ਵਿਦਿਆਰਥੀਆਂ ਨੂੰ ਪੰਜਾਬ ਸਰਕਾਰ ਵਲੋਂ ਦਿੱਤੀਆਂ ਜਾ ਰਹੀਆਂ ਸੁਵਿਧਾਵਾਂ ਦਾ ਲਾਭ ਲੈਣਾ ਚਾਹੀਦਾ ਹੈ ਅਤੇ ਪ੍ਰਾਈਵੇਟ ਸਕੂਲਾਂ ਦੀਆਂ ਵਾਧੂ ਫ਼ੀਸਾਂ ਤੋਂ ਬਚਣਾ ਚਾਹੀਦਾ ਹੈ |
ਕੰਪਿਊਟਰ ਅਧਿਆਪਕ ਹਰਵੀਰ ਸਿੰਘ ਨੇ ਦੱਸਿਆ ਕਿ ਸਕੂਲ ਵਿਚ ਪਹਿਲਾਂ ਵੀ ਪ੍ਰੋਜੈਕਟਾਂ ਦੇ ਰਾਹੀਂ ਹੀ ਪੜ੍ਹਾਈ ਕਰਵਾਈ ਜਾਂਦੀ ਹੈ | ਹੁਣ ਵਿਦਿਆਰਥੀਆਂ ਦੀ ਪੜ੍ਹਾਈ ਕਰਵਾਉਣ ਦੇ ਲਈ ਦੋ ਨਵੇਂ ਇੰਟਰੈਕਟਿਵ ਪੈਨਲ ਦਿੱਤੇ ਗਏ ਹਨ | ਹੁਣ ਬਲੈਕ ਬੋਰਡਾਂ ਦੀ ਥਾਂ ਤੇ ਇੰਟਰੈਕਟਿਵ ਪੈਨਲ ਦੇ ਨਾਲ ਪੜ੍ਹਾਈ ਕਰਵਾਈ ਜਾਵੇਗੀ | ਇਸ ਤਰ੍ਹਾਂ ਦੀ ਤਕਨੀਕ ਦੇ ਨਾਲ ਵਿਦਿਆਰਥੀਆਂ ਦੀ ਪੜ੍ਹਾਈ ਵਿਚ ਦਿਲਚਸਪੀ ਵੱਧਦੀ ਹੈ ਅਤੇ ਪੜ੍ਹਾਈ ਨੂੰ ਆਸਾਨ ਅਤੇ ਰੁੱਚੀਕਰ ਬਣਾਇਆ ਜਾ ਸਕਦਾ ਹੈ | ਇਸ ਮੌਕੇ ਹੋਰਨਾਂ ਤੋਂ ਇਲਾਵਾ ਸਕੂਲ ਮੈਨੇਜਮੈਂਟ ਕਮੇਟੀ ਦੇ ਮੈਂਬਰ ਬਿਕਰਮਜੀਤ ਸਹੋਤਾ, ਲੈਕਚਰਾਰ ਸੰਦੀਪ ਸੂਦ, ਲੈਕਚਰਾਰ ਹਰਜਤਿੰਦਰ ਸਿੰਘ, ਅਮਨਦੀਪ ਕੌਰ, ਗੁਰਸਤਵੀਰ ਕੌਰ, ਕੈਂਪਸ ਮੈਨੇਜਰ ਲਖਵੀਰ ਸਿੰਘ ਆਦਿ ਵੀ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਅਮਲੋਹ ਅਨਾਜ ਮੰਡੀ 'ਚ 2 ਤੋਂ 6 ਮਾਰਚ ਤੱਕ ਧਾਰਮਿਕ ਦੀਵਾਨ ਲੱਗਣਗੇ ਅਗਲੀ ਖ਼ਬਰ ਕੇਂਦਰ ਅਤੇ ਪੰਜਾਬ ਸਰਕਾਰ ਸ਼ੈਲਰ ਮਾਲਕਾਂ ਦੀਆਂ ਸਮੱਸਿਆਵਾਂ ਵੱਲ ਧਿਆਨ ਦੇਵੇ-ਨਾਭਾ
Ad Position 24