25-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-02-2026

ਟੋਡਰਪੁਰ ਵਿਖੇ ਮੁੱਖ ਮੰਤਰੀ ਸਿਹਤ ਯੋਜਨਾ ਸੰਬੰਧੀ ਕੈਂਪ ਲਗਾਇਆ

Ad Position 21
No active advertisement
ਅਜੀਤ ਡੈਸਕ 27-02-2026
ਸੰਘੋਲ, 26 ਫਰਵਰੀ (ਗੁਰਨਾਮ ਸਿੰਘ ਚੀਨਾ)-ਨਜ਼ਦੀਕੀ ਪਿੰਡ ਟੋਡਰਪੁਰ ਵਿਖੇ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਹਰ ਪਰਿਵਾਰ ਲਈ 10 ਲੱਖ ਰੁਪਏ ਤੱਕ ਦੇ ਮੁਫ਼ਤ ਇਲਾਜ ਦੀ ਸਹੂਲਤ ਦੇਣ ਲਈ ਰਜਿਸਟ੍ਰੇਸ਼ਨ ਕੈਂਪ ਲਗਾਇਆ ਗਿਆ | ਜਾਣਕਾਰੀ ਦਿੰਦਿਆਂ 'ਆਪ' ਦੇ ਬਲਾਕ ਪ©ਧਾਨ ਹਰਮਨ ਮਾਂਗਟ ਨੇ ਦੱਸਿਆ ਕਿ ਪਾਰਟੀ ਸੁਪਰੀਮੋ ਅਰਵਿੰਦ ਕੇਜਰੀਵਾਲ ਤੇ ਮੁੱਖ ਮੰਤਰੀ ਭਗਵੰਤ ਮਾਨ ਦੀ ਦੂਰ ਅੰਦੇਸ਼ੀ ਸੋਚ ਤੇ ਹਲਕਾ ਵਿਧਾਇਕ ਰੁਪਿੰਦਰ ਸਿੰਘ ਹੈਪੀ ਦੀ ਯੋਗ ਰਹਿਨੁਮਾਈ 'ਚ ਹਲਕੇ ਅੰਦਰ ਹਰ ਪਰਿਵਾਰ ਨੂੰ 10 ਲੱਖ ਰੁਪਏ ਦੇ ਮੁਫ਼ਤ ਇਲਾਜ ਦੀ ਸਹੂਲਤ ਦੇਣ ਲਈ ਫਾਰਮ ਭਰਨ ਤੇ ਰਜਿਸਟੇ੍ਰਸ਼ਨ ਕਰਨ ਲਈ ਕੈਂਪ ਲਗਾਇਆ ਗਿਆ ਤੇ ਪਿੰਡ ਵਾਸੀਆਂ ਨੂੰ ਯੋਜਨਾ ਸਬੰਧੀ ਜਾਣਕਾਰੀ ਵੀ ਦਿੱਤੀ ਗਈ | ਸਹੂਲਤ ਪ੍ਰਦਾਨ ਕਰਨ ਲਈ ਪਹੁੰਚੀ ਟੀਮ ਅਮਨਦੀਪ ਕੌਰ ਹੰਸ, ਮਨਦੀਪ ਕੌਰ ਤੇ ਗੁਰਵਿੰਦਰ ਸਿੰਘ ਦੁਆਰਾ ਲੋੜੀਂਦੇ ਦਸਤਾਵੇਜ਼ਾਂ ਸਮੇਤ ਮੌਕੇ 'ਤੇ ਪਿੰਡ ਵਾਸੀਆਂ ਦੇ ਫਾਰਮ ਭਰੇ ਗਏ |
Ad Position 22
No active advertisement
ਪਿਛਲੀ ਖ਼ਬਰ ਮੁੱਖ ਮੰਤਰੀ ਹਰਿਆਣਾ ਵਲੋਂ ਪੰਜਾਬ ਦੌਰਾ 'ਆਪ' ਦੀ ਨੀਂਦ ਹਰਾਮ ਕਰ ਰਿਹਾ ਹੈ-ਕੁਲਦੀਪ ਸਿੱਧੂਪੁਰ ਅਗਲੀ ਖ਼ਬਰ ਕੌਮਾਂਤਰੀ ਮਾਂ-ਬੋਲੀ ਦਿਵਸ ਨੂੰ ਸਮਰਪਿਤ ਵਿਸ਼ੇਸ਼ ਲੈਕਚਰ ਕਰਵਾਇਆ
Ad Position 24