25-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-02-2026

ਮੁੱਖ ਮੰਤਰੀ ਹਰਿਆਣਾ ਵਲੋਂ ਪੰਜਾਬ ਦੌਰਾ 'ਆਪ' ਦੀ ਨੀਂਦ ਹਰਾਮ ਕਰ ਰਿਹਾ ਹੈ-ਕੁਲਦੀਪ ਸਿੱਧੂਪੁਰ

Ad Position 21
No active advertisement
ਅਜੀਤ ਡੈਸਕ 27-02-2026
ਖਮਾਣੋਂ, 26 ਫਰਵਰੀ (ਮਨਮੋਹਣ ਸਿੰਘ ਕਲੇਰ)-ਭਾਜਪਾ ਐਸ.ਸੀ. ਮੋਰਚਾ ਦੇ ਉਪ ਪ੍ਰਧਾਨ ਅਤੇ ਹਲਕਾ ਬਸੀ ਪਠਾਣਾਂ ਦੇ ਸੀਨੀਅਰ ਆਗੂ ਕੁਲਦੀਪ ਸਿੰਘ ਸਿੱਧੂਪੁਰ ਨੇ ਹਲਕੇ ਦੇ ਵੱਖ-ਵੱਖ ਪਿੰਡਾਂ ਮਨੈਲਾ, ਨੰਗਲਾ, ਬਰਵਾਲੀ, ਪਵਾਲਾ ਦਾ ਦੌਰਾ ਕਰਦਿਆਂ ਕਿਹਾ ਕਿ ਹਰਿਆਣਾ ਦੇ ਮੁੱਖ ਮੰਤਰੀ ਨੈਬ ਸਿੰਘ ਸੈਣੀ ਜੋ ਕਿ ਪੰਜਾਬ ਵਿਚ ਭਾਜਪਾ ਦੀਆਂ ਨੀਤੀਆਂ ਨੂੰ ਲੋਕਾਂ ਤੱਕ ਪਹੁੰਚਾਉਣ ਲਈ ਇੱਥੇ ਅਕਸਰ ਆਉਂਦੇ ਰਹਿੰਦੇ ਹਨ | ਉਨ੍ਹਾਂ ਕਿਹਾ ਕਿ ਜਿੰਨੀਆਂ ਵੀ ਸਕੀਮਾਂ ਕੇਂਦਰ ਸਰਕਾਰ ਤੋਂ ਮਿਲ ਰਹੀਆਂ ਹਨ, ਉਨ੍ਹਾਂ ਦਾ ਲਾਭ ਪੰਜਾਬ ਦੇ ਲੋਕਾਂ ਨੂੰ ਨਹੀਂ ਮਿਲ ਰਿਹਾ | ਜਿਸ ਦੇ ਚੱਲਦਿਆਂ ਮੁੱਖ ਮੰਤਰੀ ਹਰਿਆਣਾ ਨੇ ਪਿਛਲੇ ਕੁਝ ਮਹੀਨਿਆਂ ਤੋਂ ਪੰਜਾਬ ਦੇ ਅੰਦਰ ਜ਼ਿਲਿ੍ਹਆਂ ਵਿਚ ਸਰਗਰਮੀ ਦੌਰੇ ਸ਼ੁਰੂ ਕੀਤੇ ਹਨ | ਜਿਸ ਦੇ ਡਰ ਵਜੋਂ 'ਆਪ' ਦੀ ਲੀਡਰਸ਼ਿਪ ਵਲੋਂ ਆਪਣੇ ਸਾਥੀਆਂ ਦੇ ਨਾਲ ਮਿਲ ਕੇ ਉਨ੍ਹਾਂ ਦਾ ਵਿਰੋਧ ਕੀਤਾ ਜਾਂਦਾ ਹੈ | ਬੀਤੇ ਦਿਨ ਮੰਡੀ ਗੋਬਿੰਦਗੜ੍ਹ ਵਿਚ ਵੀ ਵਿਧਾਇਕ ਵਲੋਂ ਵਿਰੋਧ ਕੀਤਾ ਗਿਆ ਅਤੇ ਕੱਲ੍ਹ ਅੰਮਿ੍ਤਸਰ ਦਾਣਾ ਮੰਡੀ ਦੇ ਬਾਹਰ ਵਿਧਾਇਕ ਨੇ ਕੁਝ ਲੋਕਾਂ ਨੂੰ ਨਾਲ ਲੈ ਕੇ ਵਿਰੋਧ ਕੀਤਾ | ਸਿੱਧੂਪੁਰ ਨੇ ਕਿਹਾ ਕਿ ਭਾਜਪਾ ਦੀ ਲੀਡਰਸ਼ਿਪ ਡਰਨ ਵਾਲੀ ਨਹੀਂ ਹੈ | ਉਹ ਹਮੇਸ਼ਾ ਪਾਰਟੀ ਵਰਕਰਾਂ ਅਤੇ ਪੰਜਾਬ ਦੇ ਲੋਕਾਂ ਨਾਲ ਹਿੱਕ ਡਾਹ ਕੇ ਖੜ੍ਹੀ ਹੈ | ਸਿੱਧੂਪੁਰ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਨੂੰ ਚਾਹੀਦਾ ਹੈ ਕਿ ਉਹ 2027 ਦੀਆਂ ਚੋਣਾਂ ਵਿਚ ਭਾਜਪਾ ਦੀ ਸਰਕਾਰ ਬਣਾ ਕੇ ਪੰਜਾਬ ਨੂੰ ਦੁਬਾਰਾ ਰੰਗਲਾ ਪੰਜਾਬ ਬਣਾਉਣ 'ਚ ਆਪਣਾ ਯੋਗਦਾਨ ਪਾਉਣ | ਇਸ ਮੌਕੇ 'ਤੇ ਦਰਬਾਰਾ ਸਿੰਘ, ਜੈ ਕਿਸ਼ਨ, ਬੇਅੰਤ ਕੌਰ, ਮੋਹਨ ਲਾਲ, ਸਵਰਨ ਸਿੰਘ, ਜਸਵੀਰ ਸਿੰਘ ਜੱਸੀ, ਮਨਜੀਤ ਕੌਰ, ਅਮਰਜੀਤ ਕੌਰ, ਕੁਲਵੰਤ ਸਿੰਘ ਤੋਂ ਇਲਾਵਾ ਪਿੰਡ ਵਾਸੀ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ 'ਚ ਧੜੇਬੰਦੀ ਹੋਈ ਜੱਗ ਜ਼ਾਹਿਰ ਅਗਲੀ ਖ਼ਬਰ ਟੋਡਰਪੁਰ ਵਿਖੇ ਮੁੱਖ ਮੰਤਰੀ ਸਿਹਤ ਯੋਜਨਾ ਸੰਬੰਧੀ ਕੈਂਪ ਲਗਾਇਆ
Ad Position 24