25-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-02-2026

ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ 'ਚ ਧੜੇਬੰਦੀ ਹੋਈ ਜੱਗ ਜ਼ਾਹਿਰ

Ad Position 21
No active advertisement
ਅਜੀਤ ਡੈਸਕ 27-02-2026
ਫ਼ਤਹਿਗੜ੍ਹ ਸਾਹਿਬ, 26 ਫਰਵਰੀ (ਬਲਜਿੰਦਰ ਸਿੰਘ)-ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੀ ਇਕ ਅਹਿਮ ਮੀਟਿੰਗ ਅੱਜ ਆਮ ਖ਼ਾਸ ਬਾਗ ਸਰਹਿੰਦ ਵਿਖੇ ਜ਼ਿਲ੍ਹਾ ਪ੍ਰਧਾਨ ਮਨਦੀਪ ਸਿੰਘ ਤਰਖਾਣਮਾਜਰਾ ਦੀ ਪ੍ਰਧਾਨਗੀ ਹੇਠ ਹੋਈ | ਜਿਸ ਵਿਚ ਜ਼ਿਲ੍ਹੇ ਦੇ ਵੱਖ-ਵੱਖ ਸਰਕਲ ਪ੍ਰਧਾਨਾਂ ਨੇ ਹਿੱਸਾ ਲਿਆ | ਮੀਟਿੰਗ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਜ਼ਿਲ੍ਹਾ ਪ੍ਰਧਾਨ ਮਨਦੀਪ ਸਿੰਘ ਤਰਖਾਣਮਾਜਰਾ ਨੇ ਦੱਸਿਆ ਕਿ ਪਾਰਟੀ ਹਾਈਕਮਾਨ ਵਲੋਂ ਹੋਲੇ ਮਹੱਲੇ ਮੌਕੇ 3 ਮਾਰਚ ਨੂੰ ਸ੍ਰੀ ਅਨੰਦਪੁਰ ਸਾਹਿਬ ਵਿਖੇ ਵਿਸ਼ਾਲ ਕਾਨਫ਼ਰੰਸ ਕੀਤੀ ਜਾ ਰਹੀ ਹੈ, ਜਿਸ ਦੌਰਾਨ ਪਾਰਟੀ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਜਥੇਬੰਦੀ ਦਾ ਤਿਆਰ ਕੀਤਾ ਅਜੰਡਾ ਜਾਰੀ ਕਰਨਗੇ | ਉਨ੍ਹਾਂ ਦੱਸਿਆ ਕਿ ਹੋਲੇ ਮਹੱਲੇ ਦੀ ਕਾਨਫ਼ਰੰਸ ਦੀਆਂ ਤਿਆਰੀਆਂ ਨੂੰ ਲੈ ਕੇ ਸਰਕਲ ਪ੍ਰਧਾਨਾਂ ਦੀਆਂ ਡਿਊਟੀਆਂ ਲਗਾਈਆਂ ਗਈਆਂ ਹਨ ਤਾਂ ਜੋ ਕਾਨਫ਼ਰੰਸ ਵਿਚ ਲੋਕਾਂ ਦੀ ਵੱਧ ਤੋਂ ਵੱਧ ਸ਼ਮੂਲੀਅਤ ਕਰਵਾਈ ਜਾ ਸਕੇ | ਉਨ੍ਹਾਂ ਦੱਸਿਆ ਕਿ ਹਰੇਕ ਸਰਕਲ 'ਚੋਂ ਬੱਸਾਂ ਰਾਹੀਂ ਸੰਗਤਾਂ ਨੂੰ ਲੈ ਕੇ ਜਾਣ ਦਾ ਪ੍ਰਬੰਧ ਕੀਤਾ ਜਾ ਰਿਹਾ ਹੈ | ਇਸ ਮੀਟਿੰਗ ਵਿਚ ਜ਼ਿਲ੍ਹਾ ਪ੍ਰਧਾਨ ਤੋਂ ਇਲਾਵਾ ਪਾਰਟੀ ਦੇ ਵਰਕਿੰਗ ਕਮੇਟੀ ਮੈਂਬਰ ਰਣਬੀਰ ਸਿੰਘ ਪੂਨੀਆ, ਜੱਸਾ ਸਿੰਘ ਆਹਲੂਵਾਲੀਆ ਸਾਬਕਾ ਮੈਂਬਰ ਸ਼੍ਰੋਮਣੀ ਕਮੇਟੀ, ਲਖਵੀਰ ਸਿੰਘ ਸਰਕਲ ਪ੍ਰਧਾਨ ਚੁੰਨੀ, ਹਰਪਾਲ ਸਿੰਘ ਸਰਕਲ ਪ੍ਰਧਾਨ ਖੇੜਾ, ਕਸ਼ਮੀਰਾ ਸਿੰਘ ਸਰਕਲ ਪ੍ਰਧਾਨ ਖਮਾਣੋਂ, ਹਰਮੇਲ ਸਿੰਘ ਸਰਕਲ ਪ੍ਰਧਾਨ ਭੱਦਲਥੂਹਾ, ਗੁਰਦੇਵ ਸਿੰਘ ਸਰਕਲ ਪ੍ਰਧਾਨ ਸਰਹਿੰਦ, ਸੁਰਜੀਤ ਸਿੰਘ ਸਰਕਲ ਪ੍ਰਧਾਨ ਮੂਲੇਪੁਰ, ਕੇਸਰ ਸਿੰਘ ਸਰਕਲ ਪ੍ਰਧਾਨ ਗੋਬਿੰਦਗੜ੍ਹ, ਸੁਰਿੰਦਰ ਸਿੰਘ ਸੁਹਾਗਹੇੜੀ ਸਰਕਲ ਪ੍ਰਧਾਨ ਚਨਾਰਥਲ ਕਲਾਂ, ਦਰਬਾਰਾ ਸਿੰਘ ਜ਼ਿਲ੍ਹਾ ਮੀਤ ਪ੍ਰਧਾਨ, ਜਗਦੀਸ਼ ਸਿੰਘ ਅਮਲੋਹ, ਦਰਬਾਰਾ ਸਿੰਘ ਰੰਧਾਵਾ, ਬਲਤੇਜ਼ ਸਿੰਘ ਮਹਿਮੂਦਪੁਰ, ਬਲਦੇਵ ਸਿੰਘ ਕੰਡਾ ਸਰਕਲ ਪ੍ਰਧਾਨ ਗੋਬਿੰਦਗੜ੍ਹ, ਜਰਨੈਲ ਸਿੰਘ ਸਰਕਲ ਪ੍ਰਧਾਨ ਨਬੀਪੁਰ, ਜੈ ਸਿੰਘ ਸਰਕਲ ਪ੍ਰਧਾਨ ਸਰਹਿੰਦ ਸ਼ਹਿਰ, ਅਮਰਜੀਤ ਸਿੰਘ ਮੁੱਢੜੀਆਂ, ਪਰਮਜੀਤ ਸਿੰਘ ਸਲਾਣਾ ਵੀ ਸ਼ਾਮਿਲ ਸਨ |
Ad Position 22
No active advertisement
ਪਿਛਲੀ ਖ਼ਬਰ ਸੀਨੀ. ਸੈਕੰ. ਸਕੂਲ ਬਨਭੌਰਾ ਦੇ ਵਿਦਿਆਰਥੀਆਂ ਨੇ ਮਾਤਾ ਗੁਜਰੀ ਕਾਲਜ ਦਾ ਕੀਤਾ ਵਿੱਦਿਅਕ ਦੌਰਾ ਅਗਲੀ ਖ਼ਬਰ ਮੁੱਖ ਮੰਤਰੀ ਹਰਿਆਣਾ ਵਲੋਂ ਪੰਜਾਬ ਦੌਰਾ 'ਆਪ' ਦੀ ਨੀਂਦ ਹਰਾਮ ਕਰ ਰਿਹਾ ਹੈ-ਕੁਲਦੀਪ ਸਿੱਧੂਪੁਰ
Ad Position 24