25-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-02-2026

ਸੀਨੀ. ਸੈਕੰ. ਸਕੂਲ ਬਨਭੌਰਾ ਦੇ ਵਿਦਿਆਰਥੀਆਂ ਨੇ ਮਾਤਾ ਗੁਜਰੀ ਕਾਲਜ ਦਾ ਕੀਤਾ ਵਿੱਦਿਅਕ ਦੌਰਾ

Ad Position 21
No active advertisement
ਅਜੀਤ ਡੈਸਕ 27-02-2026
ਫ਼ਤਹਿਗੜ੍ਹ ਸਾਹਿਬ, 26 ਫਰਵਰੀ (ਬਲਜਿੰਦਰ ਸਿੰਘ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਨਭੌਰਾ ਦੇ ਵਿਦਿਆਰਥੀਆਂ ਨੇ ਮਾਤਾ ਗੁਜਰੀ ਕਾਲਜ ਦਾ ਵਿੱਦਿਅਕ ਦੌਰਾ ਕੀਤਾ | ਜਿਸ ਦੌਰਾਨ ਵਿਦਿਆਰਥੀਆਂ ਨੂੰ ਕਾਲਜ ਵਿਖੇ ਵੱਖ-ਵੱਖ ਵਿਭਾਗਾਂ ਅਤੇ ਆਧੁਨਿਕ ਕੰਪਿਊਟਰਾਂ ਨਾਲ ਲੈਸ ਲੈਬਾਂ ਦਿਖਾਉਣ ਤੋਂ ਇਲਾਵਾ ਕਾਲਜ ਵਿਖੇ ਪੜ੍ਹਾਏ ਜਾਣ ਵਾਲੇ ਵੱਖ-ਵੱਖ ਵਿਸ਼ਿਆਂ ਸਬੰਧੀ ਮਹੱਤਵਪੂਰਨ ਜਾਣਕਾਰੀ ਪ੍ਰਦਾਨ ਕਰਕੇ ਕਰੀਅਰ ਕਾਊਾਸਲਿੰਗ ਵੀ ਕੀਤੀ ਗਈ | ਸਕੂਲ ਦੇ ਪਿ੍ੰਸੀਪਲ ਰੋਹਿਤ ਕੁਮਾਰ ਨੇ ਕਾਲਜ ਦੇ ਸਟਾਫ਼ ਦਾ ਸਕੂਲ ਦੇ ਵਿਦਿਆਰਥੀਆਂ ਦੀ ਕਰੀਅਰ ਕਾਊਾਸਲਿੰਗ ਕਰਨ ਲਈ ਧੰਨਵਾਦ ਕਰਦਿਆਂ ਕਿਹਾ ਕਿ ਇਹ ਵਿੱਦਿਅਕ ਦੌਰਾ ਵਿਦਿਆਰਥੀਆਂ ਵਿਚ ਉਚੇਰੀ ਵਿੱਦਿਆ ਸਬੰਧੀ ਜਾਗਰੂਕਤਾ ਪੈਦਾ ਕਰਨ ਲਈ ਆਯੋਜਿਤ ਕੀਤਾ ਗਿਆ ਸੀ | ਇਸ ਤੋਂ ਪਹਿਲਾਂ ਕਾਲਜ ਦੇ ਡਾਇਰੈਕਟਰ ਪਿ੍ੰਸੀਪਲ ਡਾ. ਕਸ਼ਮੀਰ ਸਿੰਘ ਨੇ ਸਕੂਲ ਦੇ ਅਧਿਆਪਕਾਂ ਅਤੇ ਵਿਦਿਆਰਥੀਆਂ ਦਾ ਕਾਲਜ ਵਿਖੇ ਸਵਾਗਤ ਕਰਦਿਆਂ ਵਿਦਿਆਰਥੀਆਂ ਨੂੰ ਉਚੇਰੀ ਵਿੱਦਿਆ ਦੇ ਵਿਕਲਪਾਂ ਸਬੰਧੀ ਵਿਸਥਾਰ ਨਾਲ ਦੱਸਿਆ | ਵਾਈਸ ਪਿ੍ੰਸੀਪਲ ਡਾ. ਬਿਕਰਮਜੀਤ ਸਿੰਘ ਨੇ ਵਿਦਿਆਰਥੀਆਂ ਨੂੰ ਕਾਲਜ ਵਿਖੇ ਉਪਲੱਬਧ ਵਿੱਦਿਅਕ ਸਹੂਲਤਾਂ ਸਬੰਧੀ ਵਡਮੁੱਲੀ ਜਾਣਕਾਰੀ ਪ੍ਰਦਾਨ ਕੀਤੀ | ਸਕੂਲ ਬਨਭੌਰਾ ਦੇ ਅਧਿਆਪਕਾਂ ਤੇਜਪਾਲ ਸਿੰਘ ਅਤੇ ਕਮਲਦੀਪ ਕੌਰ ਨੇ ਕਿਹਾ ਕਿ ਇਹ ਵਿੱਦਿਅਕ ਦੌਰਾ ਉਨ੍ਹਾਂ ਦੇ ਸਕੂਲ ਦੇ ਵਿਦਿਆਰਥੀਆਂ ਲਈ ਸਿੱਖਿਆ ਭਰਪੂਰ ਰਿਹਾ ਹੈ | ਇਸ ਮੌਕੇ ਕਾਲਜ ਦੇ ਕੰਪਿਊਟਰ ਸਾਇੰਸ ਵਿਭਾਗ ਦੇ ਡਾ. ਤਰਨਪ੍ਰੀਤ ਕੌਰ, ਪ੍ਰੋ. ਪ੍ਰਭਲੀਨ ਕੌਰ, ਪ੍ਰੋ. ਹਰਪ੍ਰੀਤ ਕੌਰ, ਪ੍ਰੋ. ਕੋਮਲਪ੍ਰੀਤ ਕੌਰ ਅਤੇ ਹੋਰ ਅਧਿਆਪਕਾਂ ਨੇ ਵਿਦਿਆਰਥੀਆਂ ਨਾਲ ਵੱਖ-ਵੱਖ ਵਿਸ਼ਿਆਂ ਸਬੰਧੀ ਵਡਮੁੱਲੀ ਜਾਣਕਾਰੀ ਸਾਂਝੀ ਕੀਤੀ |
Ad Position 22
No active advertisement
ਪਿਛਲੀ ਖ਼ਬਰ ਛੁਰਾ ਦਿਖਾ ਕੇ ਰਾਹਗੀਰ ਤੋਂ ਮੋਬਾਈਲ ਤੇ ਪੈਸੇ ਖੋਹੇ ਅਗਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ 'ਚ ਧੜੇਬੰਦੀ ਹੋਈ ਜੱਗ ਜ਼ਾਹਿਰ
Ad Position 24