ਪਟਿਆਲਾ, 26 ਫਰਵਰੀ (ਮਨਦੀਪ ਸਿੰਘ ਖਰੌੜ)-ਪੁਰਾਣੇ ਬੱਸ ਸਟੈਂਡ ਲਾਗੇ ਅਰਬਿੰਦੋ ਸਕੂਲ ਕੋਲ ਖੜ੍ਹੇ ਵਿਅਕਤੀ ਤੋਂ ਮੋਟਰਸਾਈਕਲ 'ਤੇ ਸਵਾਰ ਮੁਲਜ਼ਮ ਛੁਰਾ ਦਿਖਾ ਕੇ 1200 ਰੁਪਏ ਖੋਹ ਕੇ ਫ਼ਰਾਰ ਹੋ ਗਏ | ਇਸ ਸੰਬੰਧੀ ਦੀਵੇਸ਼ ਕੁਮਾਰ ਵਾਸੀ ਪਟਿਆਲਾ ਨੇ ਥਾਣਾ ਲਾਹੌਰੀ ਗੇਟ 'ਚ ਸ਼ਿਕਾਇਤ ਦਰਜ ਕਰਵਾਈ ਕਿ 24 ਫਰਵਰੀ ਨੂੰ ਸਵੇਰੇ 5 ਵਜੇ ਉਹ ਅਰਬਿੰਦੋ ਸਕੂਲ ਦੇ ਬਾਹਰ ਖੜ੍ਹਾ ਟੈਕਸੀ ਦਾ ਇੰਤਜ਼ਾਰ ਕਰ ਰਿਹਾ ਸੀ | ਇਸ ਦੌਰਾਨ ਮੋਟਰਸਾਈਕਲ 'ਤੇ ਤਿੰਨ ਅਣਪਛਾਤੇ ਵਿਅਕਤੀ ਆਏ ਤੇ ਉਸ ਨੂੰ ਛੁਰਾ ਦਿਖਾ ਕੇ ਉਸ ਤੋਂ ਮੋਬਾਈਲ ਅਤੇ 1200 ਰੁਪਏ ਖੋਹ ਕੇ ਫ਼ਰਾਰ ਹੋ ਗਏ | ਜਿਸ ਆਧਾਰ 'ਤੇ ਪੁਲਿਸ ਨੇ ਅਣਪਛਾਤੇ ਤਿੰਨ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕਰ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ |