ਪਿੰਡ ਅਲੀਪੁਰ ਸੌਢੀਆਂ ਤੋਂ ਧਾਰਮਿਕ ਸਥਾਨਾਂ ਦੇ ਦਰਸ਼ਨਾਂ ਲਈ ਬੱਸ ਰਵਾਨਾ-ਵਿਧਾਇਕ ਰਾਏ
ਅਜੀਤ ਡੈਸਕ
27-02-2026
ਇਸ ਮੌਕੇ ਵਿਧਾਇਕ ਰਾਏ ਨੇ ਦੱਸਿਆ ਕਿ ਇਹ ਬੱਸ ਸ਼ਰਧਾਲੂਆਂ ਨੂੰ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਰਾਮ ਤੀਰਥ ਮੰਦਰ, ਸ੍ਰੀ ਦੁਰਗਿਆਨਾ ਮੰਦਿਰ ਤੇ ਵਾਹਗਾ ਬਾਰਡਰ ਲੈ ਕੇ ਜਾਵੇਗੀ | ਯਾਤਰੀਆਂ ਲਈ ਸਮੁੱਚਾ ਪ੍ਰਬੰਧ ਪੰਜਾਬ ਸਰਕਾਰ ਵਲੋਂ ਬਿਲਕੁਲ ਮੁਫ਼ਤ ਕੀਤਾ ਗਿਆ ਹੈ ਤਾਂ ਜੋ ਕਿਸੇ ਵੀ ਯਾਤਰੀ ਨੂੰ ਕੋਈ ਅਸੁਵਿਧਾ ਨਾ ਹੋਵੇ | ਉਨ੍ਹਾਂ ਕਿਹਾ ਕਿ ਬਜ਼ੁਰਗ ਅਵਸਥਾ 'ਚ ਹੋਣ ਕਾਰਨ ਸ਼ਰਧਾਲੂ ਤੀਰਥ ਸਥਾਨਾਂ ਵਿਖੇ ਜਾਣ ਤੋਂ ਵਾਂਝੇ ਰਹਿ ਜਾਂਦੇ ਸਨ, ਇਸ ਕਰਕੇ ਪੰਜਾਬ ਸਰਕਾਰ ਵਲੋਂ ਇਕ ਚੰਗਾ ਉਪਰਾਲਾ ਕਰਦਿਆਂ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਚਲਾਈ ਗਈ ਹੈ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਅਜਿਹੀਆਂ ਲੋਕ ਭਲਾਈ ਸਕੀਮਾਂ ਰਾਹੀਂ ਹਰ ਵਰਗ ਤੱਕ ਸਹੂਲਤਾਂ ਪਹੁੰਚਾਈਆਂ ਜਾ ਰਹੀਆਂ ਹਨ ਅਤੇ ਇਸ ਯੋਜਨਾ ਦਾ ਮੁੱਖ ਉਦੇਸ਼ ਵੱਡੀ ਉਮਰ ਦੇ ਲੋਕਾਂ ਅਤੇ ਸ਼ਰਧਾਲੂਆਂ ਨੂੰ ਆਸਾਨ, ਸੁਰੱਖਿਅਤ ਅਤੇ ਮੁਫ਼ਤ ਤੀਰਥ ਦਰਸ਼ਨ ਕਰਵਾਉਣਾ ਹੈ | ਇਸ ਮੌਕੇ ਹੋਰਨਾਂ ਤੋਂ ਇਲਾਵਾ ਪੰਚਾਇਤ ਅਫ਼ਸਰ ਮਾਨ ਸਿੰਘ, ਪੀ.ਏ ਬਹਾਦਰ ਖ਼ਾਨ, ਪੀ.ਏ ਸਤੀਸ਼ ਕੁਮਾਰ, 'ਆਪ' ਆਗੂ ਰਮੇਸ਼ ਕੁਮਾਰ ਸੋਨੂੰ, ਪਿ੍ਤਪਾਲ ਸਿੰਘ ਜੱਸੀ, ਬਲਦੇਵ ਜਲਾਲ, ਗੁਰਸ਼ਰਨ ਹਨੀ, ਸਰਪੰਚ ਬਲਜਿੰਦਰ ਸਿੰਘ ਕਾਕਾ, ਸਰਪੰਚ ਗੁਰਪ੍ਰੀਤ ਸਿੰਘ, ਸਾਬਕਾ ਸਰਪੰਚ ਕਮਲਜੀਤ ਕੌਰ, ਰੂਪ ਸਿੰਘ, ਕੋਆਰਡੀਨੇਟਰ ਰਮਨ ਖਹਿਰਾ, ਹਰਵਿੰਦਰ ਸਿੰਘ, ਸਕੱਤਰ ਹਿਤੇਂਦਰ ਹਨੀ, ਜੀ.ਆਰ.ਐਸ ਸਵਰਨ ਸਿੰਘ, ਸਰਪੰਚ ਨਿੰਮੋ ਰਾਣੀ, ਧਰਮ ਸਿੰਘ, ਜੋਗਰਾਜ ਸਿੰਘ, ਰਾਜਵੀਰ ਸਿੰਘ, ਜਸਵਿੰਦਰ ਸਿੰਘ, ਪੰਚ ਬਲਵਿੰਦਰ ਸਿੰਘ, ਹਰਨੇਕ ਸਿੰਘ, ਹਰਦੇਵ ਸਿੰਘ, ਪੰਚ ਸੋਮਾ, ਪੰਚ ਤੋਤੀ ਕੌਰ, ਪੰਚ ਗੁਰਮੀਤ ਕੌਰ, ਸਤਵਿੰਦਰ ਸਿੰਘ, ਤਾਰਾ ਚੰਦ, ਮਨਜੀਤ ਸਿੰਘ, ਮੇਜਰ ਸਿੰਘ ਆਦਿ ਵੀ ਵਿਸ਼ੇਸ ਤੌਰ ਤੇ ਹਾਜ਼ਰ ਸਨ |