25-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-02-2026

ਲਾਲਾ ਫੂਲ ਚੰਦ ਬਾਂਸਲ ਸਰਵਹਿੱਤਕਾਰੀ ਸਕੂਲ ਅਮਲੋਹ 'ਚ ਸਮਰਪਣ ਦਿਵਸ ਮਨਾਇਆ

Ad Position 21
No active advertisement
ਅਜੀਤ ਡੈਸਕ 27-02-2026
ਅਮਲੋਹ, 26 ਫਰਵਰੀ (ਕੇਵਲ ਸਿੰਘ)-ਲਾਲਾ ਫੂਲ ਚੰਦ ਬਾਂਸਲ ਸਰਵਹਿੱਤਕਾਰੀ ਵਿੱਦਿਆ ਮੰਦਰ ਸਕੂਲ ਅਮਲੋਹ ਵਿਚ ਸਮਰਪਣ ਦਿਵਸ ਬਹੁਤ ਹੀ ਸ਼ਰਧਾ, ਉਤਸ਼ਾਹ ਅਤੇ ਅਨੁਸ਼ਾਸਨ ਨਾਲ ਮਨਾਇਆ ਗਿਆ | ਇਸ ਮੌਕੇ ਸਕੂਲ ਦੇ ਵਿਦਿਆਰਥੀਆਂ ਅਤੇ ਅਧਿਆਪਕਾਂ ਨੇ ਸਕੂਲ ਦੇ ਮੁੱਖ ਸਰਪ੍ਰਸਤ ਪ੍ਰਦੀਪ ਬਾਂਸਲ ਦੇ ਸਿੱਖਿਆ ਖੇਤਰ ਵਿਚ ਦਿੱਤੇ ਵਡਮੁੱਲੇ ਯੋਗਦਾਨ ਨੂੰ ਯਾਦ ਕੀਤਾ | ਇਸ ਮੌਕੇ ਮੁੱਖ ਅਧਿਆਪਕਾ ਆਂਚਲ ਰਾਣੀ ਨੇ ਆਪਣੇ ਭਾਸ਼ਣ ਵਿਚ ਕਿਹਾ ਕਿ ਸਮਰਪਣ ਦਾ ਅਸਲ ਮਤਲਬ ਆਪਣੇ ਸਮੇਂ, ਯਤਨਾਂ ਅਤੇ ਭਾਵਨਾਵਾਂ ਨੂੰ ਨੇਕ ਕੰਮਾਂ ਲਈ ਅਰਪਿਤ ਕਰਨਾ ਹੈ | ਉਨ੍ਹਾਂ ਨੇ ਵਿਦਿਆਰਥੀਆਂ ਨੂੰ ਨਿਰਸਵਾਰਥ ਸੇਵਾ ਅਤੇ ਦੇਸ਼ ਭਗਤੀ ਦੇ ਮੁੱਲਾਂ ਨੂੰ ਅਪਣਾਉਣ ਲਈ ਪ੍ਰੇਰਿਤ ਕੀਤਾ | ਅੰਤ ਵਿਚ ਸਾਰੇ ਸਟਾਫ਼ ਅਤੇ ਵਿਦਿਆਰਥੀਆਂ ਨੇ ਆਉਣ ਵਾਲੇ ਸਾਲ ਵਿਚ ਹੋਰ ਮਿਹਨਤ ਅਤੇ ਸਮਰਪਣ ਨਾਲ ਸਿੱਖਿਆ ਦੇ ਖੇਤਰ ਵਿਚ ਯੋਗਦਾਨ ਪਾਉਣ ਦਾ ਸੰਕਲਪ ਲਿਆ | ਇਸ ਮੌਕੇ ਸਕੂਲ ਸਟਾਫ਼ ਅਤੇ ਵਿਦਿਆਰਥੀ ਮੌਜੂਦ ਸਨ |
Ad Position 22
No active advertisement
ਪਿਛਲੀ ਖ਼ਬਰ ਡਾਇਟ ਵਿਖੇ ਅਕਾਦਮਿਕ ਸਪੋਰਟ ਗਰੁੱਪ ਪ੍ਰਾਇਮਰੀ ਤੇ ਅਪਰ ਪ੍ਰਾਇਮਰੀ ਦੀ ਮਿਸ਼ਨ ਸਮਰੱਥ ਤਹਿਤ ਵਰਕਸ਼ਾਪ ਅਗਲੀ ਖ਼ਬਰ ਮੁੱਖ ਮੰਤਰੀ ਸਿਹਤ ਯੋਜਨਾ ਲੋੜਵੰਦ ਲੋਕਾਂ ਲਈ ਵਰਦਾਨ ਸਿੱਧ ਹੋ ਰਹੀ ਹੈ-ਚੇਅਰਮੈਨ ਰਸ਼ਪਿੰਦਰ ਰਾਜਾ
Ad Position 24