25-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-02-2026

ਡਾਇਟ ਵਿਖੇ ਅਕਾਦਮਿਕ ਸਪੋਰਟ ਗਰੁੱਪ ਪ੍ਰਾਇਮਰੀ ਤੇ ਅਪਰ ਪ੍ਰਾਇਮਰੀ ਦੀ ਮਿਸ਼ਨ ਸਮਰੱਥ ਤਹਿਤ ਵਰਕਸ਼ਾਪ

Ad Position 21
No active advertisement
ਅਜੀਤ ਡੈਸਕ 27-02-2026
ਫ਼ਤਹਿਗੜ੍ਹ ਸਾਹਿਬ, 26 ਫਰਵਰੀ (ਰਾਜਿੰਦਰ ਸਿੰਘ)-ਜ਼ਿਲ੍ਹਾ ਸਿੱਖਿਆ ਅਫ਼ਸਰ ਰਵਿੰਦਰ ਕੌਰ ਅਤੇ ਡਾਇਟ ਪਿ੍ੰਸੀਪਲ ਅਨੰਦ ਗੁਪਤਾ ਦੀ ਅਗਵਾਈ ਹੇਠ ਅੱਜ ਡਾਇਟ ਫ਼ਤਹਿਗੜ੍ਹ ਸਾਹਿਬ ਵਿਖੇ ਅਕਾਦਮਿਕ ਸਪੋਰਟ ਗਰੁੱਪ ਪ੍ਰਾਇਮਰੀ ਅਤੇ ਅਪਰ ਪ੍ਰਾਇਮਰੀ ਦੀ ਮਿਸ਼ਨ ਸਮਰੱਥ 4.0 ਤਹਿਤ ਵਰਕਸ਼ਾਪ ਲਗਾਈ ਗਈ | ਵਰਕਸ਼ਾਪ ਦਾ ਮੁੱਖ ਏਜੰਡਾ ਨਵੇਂ ਸੈਸ਼ਨ 2026-27 ਵਿਚ ਮਿਸ਼ਨ ਸਮਰੱਥ ਨੂੰ ਜ਼ਿਲ੍ਹੇ ਦੇ ਸਮੂਹ ਸਰਕਾਰੀ ਸਕੂਲਾਂ ਵਿਚ ਵਧੀਆ ਢੰਗ ਨਾਲ ਚਲਾਉਣ ਸਬੰਧੀ ਸੀ, ਜਿਸ ਤਹਿਤ ਡੀ.ਆਰ.ਸੀ ਹਰਿੰਦਰਜੀਤ ਸਿੰਘ ਅਤੇ ਜਗਤਾਰ ਸਿੰਘ ਮਨੈਲਾ ਨੇ ਵਿਸਥਾਰਪੂਰਵਕ ਟ੍ਰੇਨਿੰਗ ਦਿੱਤੀ | ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਦੀਦਾਰ ਸਿੰਘ ਮਾਂਗਟ ਅਤੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਪ੍ਰਾਇਮਰੀ ਕਮਲਜੀਤ ਕੌਰ ਨੇ ਆਪਣੇ ਸੰਬੋਧਨ ਵਿਚ ਸਮੂਹ ਬੀ.ਆਰ.ਸੀ ਅਤੇ ਡੀ.ਆਰ.ਸੀ ਨੂੰ ਐਸ.ਸੀ.ਈ.ਆਰ.ਟੀ ਮੋਹਾਲੀ ਦੀਆਂ ਹਦਾਇਤਾਂ ਅਨੁਸਾਰ ਮਿਸ਼ਨ ਸਮਰੱਥ ਪੈਡਾਗੋਜੀ ਨੂੰ ਸਕੂਲ ਪੱਧਰ ਤੱਕ ਲਿਜਾਉਣ ਲਈ ਜਾਗਰੂਕ ਕੀਤਾ |
Ad Position 22
No active advertisement
ਪਿਛਲੀ ਖ਼ਬਰ ਮਾਤਾ ਗੁਜਰੀ ਕਾਲਜ ਵਿਖੇ ਮਾਨਸਿਕ ਸਿਹਤ ਵਿਸ਼ੇ 'ਤੇ ਵਿਸ਼ੇਸ਼ ਲੈਕਚਰ ਕਰਵਾਇਆ ਅਗਲੀ ਖ਼ਬਰ ਲਾਲਾ ਫੂਲ ਚੰਦ ਬਾਂਸਲ ਸਰਵਹਿੱਤਕਾਰੀ ਸਕੂਲ ਅਮਲੋਹ 'ਚ ਸਮਰਪਣ ਦਿਵਸ ਮਨਾਇਆ
Ad Position 24