26-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-02-2026

ਮਾਤਾ ਗੁਜਰੀ ਕਾਲਜ ਵਿਖੇ ਮਾਨਸਿਕ ਸਿਹਤ ਵਿਸ਼ੇ 'ਤੇ ਵਿਸ਼ੇਸ਼ ਲੈਕਚਰ ਕਰਵਾਇਆ

Ad Position 21
No active advertisement
ਅਜੀਤ ਡੈਸਕ 27-02-2026
ਫ਼ਤਹਿਗੜ੍ਹ ਸਾਹਿਬ, 26 ਫਰਵਰੀ (ਬਲਜਿੰਦਰ ਸਿੰਘ)-ਮਾਤਾ ਗੁਜਰੀ ਕਾਲਜ ਵਿਖੇ ਕਾਲਜ ਦੇ ਇੰਸਟੀਚਿਊਟ ਇਨੋਵੇਸ਼ਨ ਸੈੱਲ ਵਲੋਂ ਉੱਨਤ ਭਾਰਤ ਅਭਿਆਨ ਅਤੇ ਫੂਡ ਟੈਕਨੌਲੋਜੀ ਵਿਭਾਗ ਦੇ ਸਹਿਯੋਗ ਨਾਲ 'ਨੌਜਵਾਨਾਂ ਵਿਚ ਮਾਨਸਿਕ ਸਿਹਤ' ਵਿਸ਼ੇ 'ਤੇ ਵਿਸ਼ੇਸ਼ ਲੈਕਚਰ ਕਰਵਾਇਆ ਗਿਆ | ਜਿਸ ਵਿਚ ਪੀ.ਜੀ.ਆਈ. ਚੰਡੀਗੜ੍ਹ ਤੋਂ ਐਡੀਸ਼ਨਲ ਪ੍ਰੋਫ਼ੈਸਰ ਡਾ. ਅਭਿਸ਼ੇਕ ਘੋਸ਼ ਨੇ ਮੁੱਖ ਬੁਲਾਰੇ ਵਜੋਂ ਸ਼ਿਰਕਤ ਕਰਦਿਆਂ ਮਾਨਸਿਕ ਤੰਦਰੁਸਤੀ ਦੀ ਮਹੱਤਤਾ, ਤਣਾਅ ਪ੍ਰਬੰਧਨ ਅਤੇ ਮਾਨਸਿਕ ਸਿਹਤ ਨਾਲ ਜੁੜੀਆਂ ਝੂਠੀਆਂ ਧਾਰਨਾਵਾਂ ਨੂੰ ਦੂਰ ਕਰਨ ਬਾਰੇ ਵਿਸਥਾਰ ਨਾਲ ਦੱਸਿਆ | ਇਸ ਸੈਸ਼ਨ ਦੀ ਅਗਵਾਈ ਇੰਸਟੀਚਿਊਟ ਫ਼ਾਰ ਰਿਸਰਚ ਐਂਡ ਡਿਵੈਲਪਮੈਂਟ ਫਾਊਾਡੇਸ਼ਨ ਦੇ ਐਗਜ਼ੀਕਿਊਟਿਵ ਡਾਇਰੈਕਟਰ ਡਾ. ਸੁਖਵਿੰਦਰ ਸਿੰਘ ਵਲੋਂ ਕੀਤੀ ਗਈ | ਕਾਲਜ ਦੇ ਡਾਇਰੈਕਟਰ ਪਿ੍ੰਸੀਪਲ ਡਾ. ਕਸ਼ਮੀਰ ਸਿੰਘ ਨੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਅਜਿਹੇ ਗਿਆਨ ਭਰਪੂਰ ਲੈਕਚਰ ਵਿਦਿਆਰਥੀਆਂ ਨੂੰ ਮਾਨਸਿਕ ਸਿਹਤ ਸੰਭਾਲ ਖੇਤਰ ਨਾਲ ਜੁੜੇ ਵਿਸ਼ੇਸ਼ ਹੁਨਰਾਂ ਬਾਰੇ ਜਾਣਕਾਰੀ ਪ੍ਰਦਾਨ ਕਰਨ ਅਤੇ ਉਨ੍ਹਾਂ ਨੂੰ ਭਵਿੱਖ ਦੀਆਂ ਪੇਸ਼ੇਵਾਰ ਚੁਨੌਤੀਆਂ ਲਈ ਤਿਆਰ ਕਰਨ ਵਿਚ ਮਹੱਤਵਪੂਰਨ ਭੂਮਿਕਾ ਨਿਭਾਉਂਦੇ ਹਨ | ਇਸ ਮੌਕੇ ਕਾਲਜ ਦੇ ਆਈ.ਆਈ.ਸੀ. ਦੀ ਪ੍ਰਧਾਨ ਡਾ. ਸੰਗੀਤਾ ਜੋਸ਼ੀ, ਕੰਪਿਊਟਰ ਸਾਇੰਸ ਵਿਭਾਗ ਮੁਖੀ ਡਾ. ਰਸ਼ਮੀ ਅਰੋੜਾ, ਅਰਥ ਸ਼ਾਸਤਰ ਵਿਭਾਗ ਮੁਖੀ ਪ੍ਰੋ. ਜੁਪਿੰਦਰ ਸਿੰਘ, ਫੂਡ ਟੈਕਨਾਲੋਜੀ ਵਿਭਾਗ ਮੁਖੀ ਡਾ. ਅਜੈ ਸਿੰਘ, ਖੇਤੀਬਾੜੀ ਵਿਭਾਗ ਦੇ ਡਾ. ਜੁਝਾਰ ਸਿੰਘ ਅਤੇ ਰਾਜਨੀਤੀ ਵਿਗਿਆਨ ਵਿਭਾਗ ਦੇ ਡਾ. ਸ਼ਵੇਤਾ ਸਹਿਗਲ ਤੋਂ ਇਲਾਵਾ ਕੰਪਿਊਟਰ ਸਾਇੰਸ ਵਿਭਾਗ ਅਤੇ ਫੂਡ ਟੈਕਨਾਲੋਜੀ ਵਿਭਾਗ ਦੇ ਸਮੂਹ ਅਧਿਆਪਕ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ ਲੋਕਾਂ ਦੀ ਭਲਾਈ ਤੇ ਵਿਕਾਸ ਲਈ ਵਚਨਬੱਧ-ਮਠਾੜੂ ਅਗਲੀ ਖ਼ਬਰ ਡਾਇਟ ਵਿਖੇ ਅਕਾਦਮਿਕ ਸਪੋਰਟ ਗਰੁੱਪ ਪ੍ਰਾਇਮਰੀ ਤੇ ਅਪਰ ਪ੍ਰਾਇਮਰੀ ਦੀ ਮਿਸ਼ਨ ਸਮਰੱਥ ਤਹਿਤ ਵਰਕਸ਼ਾਪ
Ad Position 24