ਬਸੀ ਪਠਾਣਾਂ, 26 ਫਰਵਰੀ (ਐਚ.ਐਸ.ਗੌਤਮ)-ਸ਼੍ਰੋਮਣੀ ਅਕਾਲੀ ਦਲ ਬੀ.ਸੀ. ਵਿੰਗ ਦੇ ਜ਼ਿਲ੍ਹਾ ਪ੍ਰਧਾਨ ਮਲਕੀਤ ਸਿੰਘ ਮਠਾੜੂ ਨੇ ਕਿਹਾ ਕਿ 'ਆਪ' ਸਰਕਾਰ ਨੇ ਚੋਣਾਂ ਦੌਰਾਨ ਕੀਤੇ ਵਾਅਦੇ ਅਜੇ ਤੱਕ ਪੂਰੇ ਨਹੀਂ ਕੀਤੇ | ਜਿਸ ਕਰਕੇ ਲੋਕਾਂ ਵਿਚ 'ਆਪ' ਸਰਕਾਰ ਪ੍ਰਤੀ ਗੁੱਸੇ ਦੀ ਲਹਿਰ ਹੈ | ਉਨ੍ਹਾਂ ਮੰਗ ਕੀਤੀ ਕਿ ਮਹਿਲਾਵਾਂ ਨੂੰ ਪ੍ਰਤੀ ਮਹੀਨਾ 1000 ਰੁਪਏ ਦੀ ਸਹਾਇਤਾ ਰਾਸ਼ੀ ਅਤੇ ਨੰਬਰਦਾਰਾਂ ਨੂੰ ਹਰ ਮਹੀਨੇ 5 ਹਜ਼ਾਰ ਰੁਪਏ ਭੱਤਾ ਦੇਣ ਸਬੰਧੀ ਕੀਤਾ ਗਿਆ ਐਲਾਨ ਜਲਦ ਪੂਰਾ ਕੀਤਾ ਜਾਵੇ | ਉਨ੍ਹਾਂ ਕਿਹਾ ਕਿ ਸੂਬੇ ਵਿਚ ਅਕਾਲੀ ਦਲ ਦੀ ਸਰਕਾਰ ਬਣਨ 'ਤੇ ਗ਼ਰੀਬ ਵਰਗ ਦੀਆਂ ਲੜਕੀਆਂ ਲਈ ਸ਼ਗਨ ਸਕੀਮ 1 ਲੱਖ ਰੁਪਏ, ਬਜ਼ੁਰਗਾਂ, ਵਿਧਵਾਵਾਂ ਅਤੇ ਦਿਵਿਆਂਗਾਂ ਲਈ ਪੈਨਸ਼ਨ ਸਕੀਮਾਂ ਵਿਚ ਵਾਧਾ ਕੀਤਾ ਜਾਵੇਗਾ | ਇਸ ਦੇ ਨਾਲ ਹੀ ਸਿਹਤ ਅਤੇ ਸਿੱਖਿਆ ਖੇਤਰ ਵਿਚ ਨਵੀਆਂ ਯੋਜਨਾਵਾਂ ਲਾਗੂ ਕਰਕੇ ਸਰਕਾਰੀ ਸੇਵਾਵਾਂ ਨੂੰ ਲੋਕਾਂ ਤੱਕ ਆਸਾਨੀ ਨਾਲ ਪਹੁੰਚਾਇਆ ਜਾਵੇਗਾ |