06-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-03-2026

ਹਲਕਾ ਫ਼ਤਹਿਗੜ੍ਹ ਸਾਹਿਬ ਵਿਖੇ ਲੱਗ ਰਹੀ ਇੰਡਸਟਰੀ ਇਲਾਕੇ ਦੇ ਨੌਜਵਾਨਾਂ ਲਈ ਵਰਦਾਨ ਸਿੱਧ ਹੋ ਰਹੀ-ਵਿਧਾਇਕ ਲਖਵੀਰ ਰਾਏ

Ad Position 21
No active advertisement
ਅਜੀਤ ਡੈਸਕ 03-03-2026
ਫ਼ਤਹਿਗੜ੍ਹ ਸਾਹਿਬ, 2 ਮਾਰਚ (ਮਨਪ੍ਰੀਤ ਸਿੰਘ)-ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ ਸੂਬੇ ਦੇ ਵਿਕਾਸ ਲਈ ਪੂਰੀ ਤਰ੍ਹਾਂ ਸੁਹਿਰਦ ਹੈ, ਜਿਸ ਦੁਆਰਾ ਕਿ ਸੂਬੇ 'ਚ ਵੱਡੀ ਪੱਧਰ ਤੇ ਇੰਡਸਟਰੀ ਨੂੰ ਲਿਆਂਦਾ ਜਾ ਰਿਹਾ ਹੈ ਤਾਂ ਜੋ ਸੂਬੇ ਦੀ ਪ੍ਰਗਤੀ ਦੇ ਨਾਲ-ਨਾਲ ਨੌਜਵਾਨ ਨੂੰ ਰੁਜ਼ਗਾਰ ਦਿਵਾਇਆ ਜਾ ਸਕੇ | ਇਨ੍ਹਾਂ ਗੱਲਾਂ ਦਾ ਪ੍ਰਗਟਾਵਾ 'ਆਪ' ਦੇ ਹਲਕਾ ਵਿਧਾਇਕ ਐਡਵੋਕੇਟ ਲਖਵੀਰ ਸਿੰਘ ਰਾਏ ਨੇ ਪਿੰਡ ਵਜ਼ੀਰਾਬਾਦ ਵਿਖੇ ਦੱਖਣੀ ਏਸ਼ੀਆ ਦੇ ਸਭ ਤੋਂ ਵੱਡੇ ਡੇਅਰੀ ਫੀਡ ਪਲਾਂਟ ਕਾਰਗਿਲ ਦੇ ਉਦਘਾਟਨ ਤੋਂ ਬਾਅਦ ਆਪਣੇ ਸੰਬੋਧਨ 'ਚ ਕੀਤਾ | ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਦੂਰ-ਦਰਸ਼ੀ ਅਗਵਾਈ ਹੇਠ 'ਇਨਵੈਸਟ ਪੰਜਾਬ' ਪਹਿਲ ਰਾਹੀਂ ਰਾਜ ਵਿਚ ਵੱਡੇ ਪੱਧਰ 'ਤੇ ਉਦਯੋਗਿਕ ਨਿਵੇਸ਼ ਹੋ ਰਹੇ ਹਨ | ਇਨ੍ਹਾਂ ਨਿਵੇਸ਼ਾਂ ਨਾਲ ਨੌਜਵਾਨਾਂ ਲਈ ਰੋਜ਼ਗਾਰ ਦੇ ਮੌਕੇ ਪੈਦਾ ਹੋ ਰਹੇ ਹਨ ਅਤੇ ਰਾਜ ਦੇ ਸਮੂਹ ਆਰਥਿਕ ਵਿਕਾਸ ਨੂੰ ਗਤੀ ਮਿਲ ਰਹੀ ਹੈ | ਉਨ੍ਹਾਂ ਦੱਸਿਆ ਕਿ 15 ਏਕੜ ਵਿਚ ਫੈਲੇ ਇਸ ਪਲਾਂਟ 'ਚ ਲਗਭਗ 1000 ਦੇ ਕਰੀਬ ਇਲਾਕੇ ਦੇ ਲੋਕਾਂ ਨੂੰ ਰੁਜ਼ਗਾਰ ਮਿਲੇਗਾ ਤੇ ਨਾਲ ਹੀ ਇਹ ਡੇਅਰੀ ਕਿਸਾਨਾਂ ਦੇ ਲਈ ਵੀ ਬਹੁਤ ਲਾਭਦਾਇਕ ਸਿੱਧ ਹੋਵੇਗਾ | ਉਨ੍ਹਾਂ ਦੱਸਿਆ ਕਿ ਇਸ ਤੋਂ ਪਹਿਲਾ ਵੀ ਫ਼ਤਹਿਗੜ੍ਹ ਸਾਹਿਬ ਦੇ ਪਿੰਡ ਵਜ਼ੀਰਾਬਾਦ ਵਿਖੇ ਵੱਡੀ ਧਾਗਾ ਫ਼ੈਕਟਰੀ ਦੀ ਸਥਾਪਨਾ ਕੀਤੀ ਜਾ ਚੁੱਕੀ ਹੈ, ਜਿਸ ਨਾਲ ਵੀ ਇਲਾਕੇ ਦੇ ਹਜ਼ਾਰਾਂ ਨੌਜਵਾਨ ਰੁਜ਼ਗਾਰ ਦੇ ਨਾਲ ਜੁੜੇ ਹਨ |
Ad Position 22
No active advertisement
ਪਿਛਲੀ ਖ਼ਬਰ ਡੀ.ਬੀ.ਯੂ. ਵਿਖੇ ਬੈਂਕਿੰਗ ਉਦਯੋਗ 'ਚ ਡਿਜੀਟਲ ਧੋਖਾਧੜੀ ਜਾਗਰੂਕਤਾ ਬਾਰੇ ਸੈਮੀਨਾਰ ਅਗਲੀ ਖ਼ਬਰ ਮੇਰੀ ਰਸੋਈ ਯੋਜਨਾ ਤਹਿਤ 40 ਲੱਖ ਪਰਿਵਾਰਾਂ ਨੂੰ ਮੁਫ਼ਤ ਰਾਸ਼ਨ ਦੇਣ ਦਾ ਐਲਾਨ ਮਾਨ ਸਰਕਾਰ ਦਾ ਇਤਿਹਾਸਿਕ ਫ਼ੈਸਲਾ-ਵਿਧਾ...
Ad Position 24
No active advertisement