05-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-03-2026

ਮੇਰੀ ਰਸੋਈ ਯੋਜਨਾ ਤਹਿਤ 40 ਲੱਖ ਪਰਿਵਾਰਾਂ ਨੂੰ ਮੁਫ਼ਤ ਰਾਸ਼ਨ ਦੇਣ ਦਾ ਐਲਾਨ ਮਾਨ ਸਰਕਾਰ ਦਾ ਇਤਿਹਾਸਿਕ ਫ਼ੈਸਲਾ-ਵਿਧਾਇਕ ਰਾਏ

Ad Position 21
No active advertisement
ਅਜੀਤ ਡੈਸਕ 03-03-2026
ਫ਼ਤਹਿਗੜ੍ਹ ਸਾਹਿਬ, 2 ਮਾਰਚ (ਮਨਪ੍ਰੀਤ ਸਿੰਘ)-ਪੰਜਾਬ ਵਿਚ ਪਹਿਲੀ ਵਾਰ ਵਿਆਪਕ ਪੱਧਰ 'ਤੇ ਖ਼ੁਰਾਕ ਅਤੇ ਪੋਸ਼ਣ ਸੁਰੱਖਿਆ ਨੂੰ ਮਜ਼ਬੂਤੀ ਦੇਣ ਦੇ ਉਦੇਸ਼ ਨਾਲ ਇਤਿਹਾਸਿਕ ਪਹਿਲਕਦਮੀ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ 'ਮੇਰੀ ਰਸੋਈ' ਯੋਜਨਾ ਦੀ ਸ਼ੁਰੂਆਤ ਦਾ ਐਲਾਨ ਕੀਤਾ ਗਿਆ ਹੈ, ਜਿਸ ਤਹਿਤ 40 ਲੱਖ ਪਰਿਵਾਰਾਂ ਨੂੰ ਅਪ੍ਰੈਲ ਤੋਂ ਤਿਮਾਹੀ ਆਧਾਰ 'ਤੇ ਮੁਫ਼ਤ ਫੂਡ ਕਿੱਟਾਂ (ਰਾਸ਼ਨ ਕਿੱਟਾਂ) ਦੀ ਵੰਡ ਸ਼ੁਰੂ ਕੀਤੀ ਜਾਵੇਗੀ | ਇਹ ਫੂਡ ਕਿੱਟਾਂ ਕੌਮੀ ਖ਼ੁਰਾਕ ਸੁਰੱਖਿਆ ਐਕਟ ਅਧੀਨ ਦਿੱਤੀ ਜਾਂਦੀ ਕਣਕ ਤੋਂ ਵੱਖਰੇ ਤੌਰ 'ਤੇ ਪ੍ਰਦਾਨ ਕੀਤੀਆਂ ਜਾਣਗੀਆਂ | ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਇਸ ਫ਼ੈਸਲੇ ਨੂੰ ਇਤਿਹਾਸਿਕ ਦੱਸਦਿਆਂ ਵਿਧਾਨ ਸਭਾ ਹਲਕਾ ਫ਼ਤਹਿਗੜ੍ਹ ਸਾਹਿਬ ਦੇ ਵਿਧਾਇਕ ਐਡਵੋਕੇਟ ਲਖਬੀਰ ਸਿੰਘ ਰਾਏ ਨੇ ਕਿਹਾ ਕਿ ਇਹ ਪਹਿਲਕਦਮੀ ਪੰਜਾਬ ਦੇ ਹਰ ਪਰਿਵਾਰ ਲਈ ਖ਼ੁਰਾਕ ਤੇ ਪੋਸ਼ਣ ਸੁਰੱਖਿਆ ਨੂੰ ਯਕੀਨੀ ਬਣਾਉਣ ਸਬੰਧੀ ਪੰਜਾਬ ਸਰਕਾਰ ਦੀ ਵਚਨਬੱਧਤਾ ਨੂੰ ਦਰਸਾਉਂਦੀ ਹੈ | ਉਨ੍ਹਾਂ ਕਿਹਾ ਕਿ ਇਸ ਯੋਜਨਾ ਤਹਿਤ ਸੂਬਾ ਸਰਕਾਰ 40 ਲੱਖ ਪਰਿਵਾਰਾਂ ਨੂੰ ਫੂਡ ਕਿੱਟਾਂ ਪ੍ਰਦਾਨ ਕਰੇਗੀ | ਹਰੇਕ ਕਿੱਟ ਵਿਚ ਮਹੀਨਾਵਾਰ ਖਪਤ ਲਈ ਦੋ ਕਿੱਲੋ ਦਾਲ, ਦੋ ਕਿੱਲੋ ਖੰਡ, ਇਕ ਕਿੱਲੋ ਨਮਕ, 200 ਗ੍ਰਾਮ ਹਲਦੀ ਪਾਊਡਰ ਅਤੇ ਇਕ ਲੀਟਰ ਸਰ੍ਹੋਂ ਦਾ ਤੇਲ ਹੋਵੇਗਾ | ਇਹ ਫੂਡ ਕਿੱਟਾਂ ਰਾਸ਼ਟਰੀ ਖ਼ੁਰਾਕ ਸੁਰੱਖਿਆ ਐਕਟ ਤਹਿਤ ਯੋਗ ਲਾਭਪਾਤਰੀਆਂ ਨੂੰ ਪਹਿਲਾਂ ਵੰਡੀ ਜਾ ਰਹੀ ਕਣਕ ਤੋਂ ਵੱਖਰੇ ਤੌਰ 'ਤੇ ਪ੍ਰਦਾਨ ਕੀਤੀਆਂ ਜਾਣਗੀਆਂ | ਉਨ੍ਹਾਂ ਅੱਗੇ ਦੱਸਿਆ ਕਿ ਮਾਰਕਫੈੱਡ ਇਸ ਪਹਿਲਕਦਮੀ ਲਈ ਨੋਡਲ ਏਜੰਸੀ ਵਜੋਂ ਕੰਮ ਕਰੇਗਾ | ਉਨ੍ਹਾਂ ਕਿਹਾ ਕਿ ਮਾਰਕਫੈੱਡ ਇਨ੍ਹਾਂ ਕਿੱਟਾਂ ਦੀ ਵੰਡ ਲਈ ਨੋਡਲ ਏਜੰਸੀ ਹੋਵੇਗੀ ਅਤੇ ਇਹ ਕਿੱਟਾਂ ਖ਼ੁਰਾਕ ਅਤੇ ਸਿਵਲ ਸਪਲਾਈ ਵਿਭਾਗ ਦੁਆਰਾ ਮੁਫ਼ਤ 'ਚ ਸਪਲਾਈ ਕੀਤੀਆਂ ਜਾਣਗੀਆਂ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸਪਲਾਈ ਕੀਤੀਆਂ ਜਾਣ ਵਾਲੀਆਂ ਸਾਰੀਆਂ ਖ਼ੁਰਾਕੀ ਵਸਤਾਂ ਦੀ ਸਖ਼ਤ ਗੁਣਵੱਤਾ ਜਾਂਚ ਨੂੰ ਯਕੀਨੀ ਬਣਾਏਗੀ |
Ad Position 22
No active advertisement
ਪਿਛਲੀ ਖ਼ਬਰ ਰਿਹਾਇਸ਼ੀ ਕਾਲੋਨੀ 'ਚ ਦੁਕਾਨਾਂ ਦੀ ਉਸਾਰੀ ਖ਼ਿਲਾਫ਼ ਵਾਰਡ ਵਾਸੀਆਂ ਨੇ ਐਸ.ਡੀ.ਐਮ. ਨੂੰ ਦਿੱਤਾ ਮੰਗ ਪੱਤਰ ਅਗਲੀ ਖ਼ਬਰ 'ਅਜੀਤ' ਉਪ ਦਫ਼ਤਰ ਦੇ ਆਪ੍ਰੇਟਰ ਨਰਜਿੰਦਰ ਸਿੰਘ ਨੂੰ ਸਦਮਾ, ਮਾਤਾ ਦਾ ਦਿਹਾਂਤ
Ad Position 24
No active advertisement