ਖਮਾਣੋਂ, 3 ਮਾਰਚ (ਜੋਗਿੰਦਰ ਪਾਲ)-ਭਾਰਤੀ ਕਿਸਾਨ ਯੂਨੀਅਨ (ਕਾਦੀਆਂ) ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੀ ਵਿਸ਼ੇਸ਼ ਮੀਟਿੰਗ ਗੁਰਦੁਆਰਾ ਸਾਹਿਬ ਰਾਣਵਾਂ ਵਿਖੇ ਜ਼ਿਲ੍ਹਾ ਪ੍ਰਧਾਨ ਸਤਵੀਰ ਸਿੰਘ ਗਡਹੇੜਾ ਦੀ ਪ੍ਰਧਾਨਗੀ ਹੇਠ ਹੋਈ | ਜਿਸ ਵਿਚ ਸਰਬਜੀਤ ਸਿੰਘ ਅਮਰਾਲਾ ਸੂਬਾ ਵਿੱਤ ਸਕੱਤਰ ਵਿਸ਼ੇਸ਼ ਤੌਰ 'ਤੇ ਪਹੁੰਚੇ | ਮੀਟਿੰਗ ਵਿਚ 19 ਮਾਰਚ ਨੂੰ ਭਾਕਿਯੂ ਕਾਦੀਆਂ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਵਲੋਂ ਅੰਮਿ੍ਤ ਪੈਲੇਸ ਫਰੌਰ ਵਿਖੇ ਹੋ ਰਹੀ ਜ਼ਿਲ੍ਹਾ ਮਹਾਂਪੰਚਾਇਤ ਸੰਬੰਧੀ ਵਿਚਾਰ ਵਟਾਂਦਰਾ ਕੀਤਾ ਗਿਆ ਅਤੇ ਇਸ ਕਿਸਾਨ ਮਹਾਂਪੰਚਾਇਤ ਨੂੰ ਸਫਲ ਕਰਨ ਸਬੰਧੀ ਵੱਖ-ਵੱਖ ਆਗੂਆਂ ਦੀਆਂ ਡਿਊਟੀਆਂ ਵੀ ਲਗਾਈਆਂ ਗਈਆਂ | ਮੀਟਿੰਗ ਵਿਚ ਵਿਚਾਰ ਕਰਦਿਆਂ ਇਹ ਮਤਾ ਪਾਸ ਕੀਤਾ ਗਿਆ ਕਿ ਪੰਚਾਇਤ ਵਿਚ ਵੱਧ ਤੋਂ ਵੱਧ ਲੋਕਾਂ ਦੀ ਸ਼ਮੂਲੀਅਤ ਕਰਵਾਉਣ ਲਈ ਜਥੇਬੰਦੀ ਦੇ ਆਗੂਆਂ ਵਲੋਂ ਪਿੰਡ-ਪਿੰਡ ਵਿਚ ਜਾ ਕੇ ਪ੍ਰਚਾਰ ਕੀਤਾ ਜਾਵੇਗਾ ਤਾਂ ਜੋ ਇਸ ਨੂੰ ਸਫਲ ਬਣਾਇਆ ਜਾ ਸਕੇ | ਉਨ੍ਹਾਂ ਦੱਸਿਆ ਕਿ ਇਸ ਕਿਸਾਨ ਪੰਚਾਇਤ ਵਿਚ ਭਾਕਿਯੂ ਕਾਦੀਆਂ ਪੰਜਾਬ ਦੇ ਪ੍ਰਧਾਨ ਹਰਮੀਤ ਸਿੰਘ ਕਾਦੀਆਂ ਆਪਣੇ ਟੀਮ ਸਮੇਤ ਪਹੁੰਚਣਗੇ ਅਤੇ ਆਪਣੇ ਵਿਚਾਰ ਸਾਂਝੇ ਕਰਨਗੇ | ਇਸ ਕਿਸਾਨ ਪੰਚਾਇਤ ਵਿਚ ਨਕਲੀ ਦੁੱਧ ਦੀ ਵਿੱਕਰੀ ਨੂੰ ਨੱਥ ਪਾਉਣ, ਕੋਆਪਰੇਟਿਵ ਸੁਸਾਇਟੀਆਂ ਦੇ ਕਰਜੇ ਮੁਆਫ਼ ਕਰਵਾਉਣ, ਬਿਜਲੀ ਸੋਧ ਬਿੱਲ 2025 ਰੱਦ ਕਰਵਾਉਣ, ਸੀਡ ਬਿੱਲ ਦਾ ਵਿਰੋਧ ਅਤੇ ਮਨਰੇਗਾ ਮਜ਼ਦੂਰਾਂ ਦੇ ਹੱਕ ਵਿਚ ਆਵਾਜ਼ ਬੁਲੰਦ ਕਰਨ ਸਬੰਧੀ ਮੁੱਦਿਆਂ 'ਤੇ ਵਿਚਾਰ ਚਰਚਾ ਕੀਤੀ ਜਾਵੇਗੀ | ਆਗੂਆਂ ਨੇ ਜ਼ਿਲੇ੍ਹ ਭਰ ਦੇ ਕਿਸਾਨਾਂ ਨੂੰ ਇਸ ਜ਼ਿਲ੍ਹਾ ਕਿਸਾਨ ਪੰਚਾਇਤ ਵਿਚ ਵੱਡੀ ਗਿਣਤੀ ਵਿਚ ਪਹੁੰਚਣ ਦੀ ਅਪੀਲ ਕੀਤੀ | ਇਸ ਮੌਕੇ ਜਗਤਾਰ ਸਿੰਘ ਮਹੇਸ਼ਪੁਰਾ ਪ੍ਰਧਾਨ ਬਲਾਕ ਖਮਾਣੋਂ, ਨਰਿੰਦਰ ਸਿੰਘ, ਸੰਦੀਪ ਸਿੰਘ ਰਿਆ, ਹਰਜਿੰਦਰ ਸਿੰਘ, ਕਰਮਜੀਤ ਸਿੰਘ ਗੰਢੂਆਂ, ਗੁਰਜੀਤ ਸਿੰਘ ਗਿੱਲ, ਲਖਵੀਰ ਸਿੰਘ, ਗੁਰਦੀਪ ਸਿੰਘ, ਗੁਰਜੀਤ ਸਿੰਘ ਬਾਠ, ਝਰਮਲ ਸਿੰਘ ਮੋਹਣ ਮਾਜਰਾ, ਜਸਵਿੰਦਰ ਸਿੰਘ ਖੰਟ, ਅਜੀਤਪਾਲ ਸਿੰਘ, ਹਰਸਿਮਰਨ ਸਿੰਘ, ਸੁਖਵੰਤ ਸਿੰਘ ਤੋਂ ਇਲਾਵਾ ਹੋਰ ਕਿਸਾਨ ਹਾਜ਼ਰ ਸਨ |