23-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-03-2026

ਮੁੱਖ ਮੰਤਰੀ ਸਿਹਤ ਯੋਜਨਾ ਦਾ ਸੂਬੇ ਦੇ ਲੋੜਵੰਦ ਲੋਕਾਂ ਨੂੰ ਮਿਲੇਗਾ ਵੱਡਾ ਲਾਭ-ਰੋਸ਼ਾ

Ad Position 21
No active advertisement
ਅਜੀਤ ਡੈਸਕ 04-03-2026
ਫ਼ਤਹਿਗੜ੍ਹ ਸਾਹਿਬ, 3 ਮਾਰਚ (ਮਨਪ੍ਰੀਤ ਸਿੰਘ)-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਲੋਕਾਂ ਨੂੰ ਬਣਦੀਆਂ ਸਹੂਲਤਾਂ ਦੇਣ ਲਈ ਵਚਨਬੱਧ ਹਨ | ਜਿਸ ਦੇ ਚੱਲਦਿਆਂ ਹੁਣ ਸਰਕਾਰ ਵਲੋਂ ਲੋਕਾਂ ਨੂੰ ਸਿਹਤ ਯੋਜਨਾ ਦੀ ਮੁਫ਼ਤ ਸਹੂਲਤ ਮੁਹੱਈਆ ਕਰਵਾਈ ਜਾ ਰਹੀ ਹੈ ਤੇ ਸ਼ਹਿਰਾਂ ਦੇ ਨਾਲ-ਨਾਲ ਪਿੰਡਾਂ ਵਿਚ ਵੀ ਮੁੱਖ ਮੰਤਰੀ ਸਿਹਤ ਯੋਜਨਾ ਦੇ ਕਾਰਡ ਬਣਾਏ ਜਾ ਰਹੇ ਹਨ ਤਾਂ ਜੋ ਲੋੜਵੰਦ ਲੋਕ ਇਸ ਸਕੀਮ ਦਾ ਲਾਹਾ ਲੈ ਸਕਣ | ਇਨ੍ਹਾਂ ਗੱਲਾਂ ਦਾ ਪ੍ਰਗਟਾਵਾ 'ਆਪ' ਦੇ ਸੀਨੀਅਰ ਆਗੂ ਤੇ ਦਫ਼ਤਰ ਇੰਚਾਰਜ ਬੇਅੰਤ ਕੁਮਾਰ ਰੋਸ਼ਾ ਤੇ ਸਰਪੰਚ ਜਸਵੰਤ ਸਿੰਘ ਨੇ ਪਿੰਡ ਖੇੜੀ ਵਿਖੇ ਪਿੰਡ ਵਾਸੀਆਂ ਦੇ ਸਿਹਤ ਯੋਜਨਾ ਦੇ ਕਾਰਡ ਬਣਾਉਣ ਮੌਕੇ ਕੀਤਾ | ਆਗੂਆਂ ਨੇ ਕਿਹਾ ਕਿ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਸੂਬੇ ਦੇ 60 ਲੱਖ ਪਰਿਵਾਰਾਂ ਨੂੰ ਸਿੱਧੇ ਤੌਰ 'ਤੇ ਲਾਭ ਮਿਲੇਗਾ ਤੇ ਲੋੜਵੰਦ ਲੋਕ ਸਰਕਾਰੀ ਤੇ ਪ੍ਰਾਈਵੇਟ ਹਸਪਤਾਲਾਂ 'ਚ ਮੁਫ਼ਤ ਇਲਾਜ ਕਰਵਾ ਸਕਣਗੇ | ਉਨ੍ਹਾਂ ਕਿਹਾ ਕਿ ਹਲਕਾ ਵਿਧਾਇਕ ਲਖਵੀਰ ਸਿੰਘ ਰਾਏ ਦੀ ਅਗਵਾਈ ਹੇਠ ਸ਼ਹਿਰਾਂ ਦੇ ਨਾਲ-ਨਾਲ ਪਿੰਡਾਂ 'ਚ ਵੱਡੇ ਪੱਧਰ 'ਤੇ ਲੋੜਵੰਦ ਪਰਿਵਾਰਾਂ ਦੇ ਸਿਹਤ ਯੋਜਨਾ ਦੇ ਕਾਰਡ ਬਣਾਏ ਜਾ ਰਹੇ ਹਨ ਤੇ ਵੱਡੀ ਗਿਣਤੀ 'ਚ ਲੋੜਵੰਦ ਲੋਕ ਇਸ ਦਾ ਲਾਭ ਵੀ ਲੈ ਰਹੇ ਹਨ | ਇਸ ਮੌਕੇ 'ਤੇ ਸਰਪੰਚ ਜਸਵੰਤ ਸਿੰਘ, ਅਰਸ਼ਪ੍ਰੀਤ ਸਿੰਘ, ਪਿ੍ਅੰਕਾ ਰਾਣੀ, ਅਨਵਰ ਮੁਹੰਮਦ (ਸਾਰੇ ਪੰਚ), ਸੰਤੋਖ ਸਿੰਘ, ਮਲਕੀਤ ਸਿੰਘ, ਮਨਪ੍ਰੀਤ ਸਿੰਘ, ਧਰਮ ਸਿੰਘ, ਰਾਮ ਸਿੰਘ, ਹਰਵਿੰਦਰ ਸਿੰਘ ਤੇ ਭੁਪਿੰਦਰ ਕੁਮਾਰ ਵੀ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਮੋਗਾ ਵਿਚ ਪਰਿਵਰਤਨ ਰੈਲੀ ਪੰਜਾਬ 'ਚ ਭਾਜਪਾ ਦੀ ਸਰਕਾਰ ਦਾ ਮੁੱਢ ਬੰਨੇ੍ਹਗੀ-ਅਸ਼ਵਨੀ ਸ਼ਰਮਾ ਅਗਲੀ ਖ਼ਬਰ ਭਾਰਤੀ ਕਿਸਾਨ ਯੂਨੀਅਨ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੀ ਮੀਟਿੰਗ
Ad Position 24