ਫ਼ਤਹਿਗੜ੍ਹ ਸਾਹਿਬ, 3 ਮਾਰਚ (ਬਲਜਿੰਦਰ ਸਿੰਘ)-ਉਪ ਕਪਤਾਨ ਪੁਲਿਸ ਨਵਦੀਪ ਸਿੰਘ, ਜੋ ਮੌਜੂਦਾ ਸਮੇਂ ਵਿਜੀਲੈਂਸ ਬਿਊਰੋ ਯੂਨਿਟ ਮੋਹਾਲੀ ਵਿਖੇ ਇੰਚਾਰਜ ਵਜੋਂ ਤਾਇਨਾਤ ਹਨ, ਨੂੰ ਵਿਭਾਗ ਵਲੋਂ ਵਿਜੀਲੈਂਸ ਬਿਊਰੋ ਯੂਨਿਟ ਫ਼ਤਹਿਗੜ੍ਹ ਸਾਹਿਬ ਦਾ ਵਾਧੂ ਚਾਰਜ ਸੌਂਪਿਆ ਗਿਆ ਹੈ | ਇਸ ਅਧੀਨ ਨਵਦੀਪ ਸਿੰਘ ਨੇ ਅੱਜ ਦਫ਼ਤਰ ਵਿਜੀਲੈਂਸ ਬਿਊਰੋ ਯੂਨਿਟ ਫ਼ਤਹਿਗੜ੍ਹ ਸਾਹਿਬ ਵਿਖੇ ਆਪਣਾ ਚਾਰਜ ਸੰਭਾਲ ਲਿਆ ਹੈ | ਉਪਰੰਤ ਉਨ੍ਹਾਂ ਨੇ ਦਫ਼ਤਰ ਵਿਚ ਤਾਇਨਾਤ ਅਧਿਕਾਰੀਆਂ ਅਤੇ ਕਰਮਚਾਰੀਆਂ ਨਾਲ ਮੀਟਿੰਗ ਕੀਤੀ | ਮੀਟਿੰਗ ਦੌਰਾਨ ਉਨ੍ਹਾਂ ਨੇ ਵਿਜੀਲੈਂਸ ਬਿਊਰੋ ਦੇ ਮੁੱਖ ਉਦੇਸ਼ਾਂ ਅਤੇ ਸਰਕਾਰੀ ਕੰਮਕਾਜ ਨੂੰ ਪਾਰਦਰਸ਼ੀ, ਨਿਰਪੱਖ ਤੇ ਪ੍ਰਭਾਵਸ਼ਾਲੀ ਢੰਗ ਨਾਲ ਅਮਲ ਵਿਚ ਲਿਆਉਣ ਲਈ ਦਿਸ਼ਾ-ਨਿਰਦੇਸ਼ ਜਾਰੀ ਕੀਤੇ | ਦਫ਼ਤਰ ਵਿਖੇ ਤਾਇਨਾਤ ਸੀਨੀਅਰ ਇੰਸਪੈਕਟਰ ਡਾ. ਸ਼ਕੁੰਤ ਚੌਧਰੀ ਅਤੇ ਸਮੂਹ ਸਟਾਫ਼ ਵਲੋਂ ਚਾਰਜ ਸੰਭਾਲਣ 'ਤੇ ਉਨ੍ਹਾਂ ਨੂੰ ਵਧਾਈ ਦਿੱਤੀ ਗਈ |